ਸਪੋਰਟਸ ਡੈਸਕ: ਸ਼੍ਰੀਲੰਕਾ ਖ਼ਿਲਾਫ਼ ਹੋਣ ਵਾਲੀ ਦੋ ਟੈਸਟ ਮੈਚਾਂ ਦੀ ਸੀਰੀਜ਼ ਤੋਂ ਪਹਿਲਾਂ ਭਾਰਤੀ ਟੀਮ ਵਿਚ ਇਕ ਵੱਡਾ ਫੇਰਬਦਲ ਹੋਇਆ ਹੈ। ਖੱਬੇ ਹੱਥ ਦੇ ਬੱਲੇਬਾਜ਼ ਸਾਈ ਸੁਦਰਸ਼ਨ ਸੱਟ ਕਾਰਨ ਇਸ ਸੀਰੀਜ਼ ਤੋਂ ਬਾਹਰ ਹੋ ਗਏ ਹਨ ਅਤੇ ਉਨ੍ਹਾਂ ਦੀ ਜਗ੍ਹਾ ਸਰਫਰਾਜ਼ ਖਾਨ ਨੂੰ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ।
ਸਾਈ ਸੁਦਰਸ਼ਨ ਇਸ ਵੇਲੇ ਬੈਂਗਲੁਰੂ ਵਿਚ ਬੀ.ਸੀ.ਸੀ.ਆਈ. ਸੈਂਟਰ ਆਫ ਐਕਸੀਲੈਂਸ ਵਿਚ ਹਨ, ਜਿੱਥੇ ਉਹ ਆਪਣੇ ਸੱਜੇ ਪੈਰ ਦੇ ਅੰਗੂਠੇ ਦੀ ਸੱਟ ਤੋਂ ਉਭਰ ਰਹੇ ਹਨ। ਹਾਲਾਂਕਿ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ, ਪਰ ਮੈਡੀਕਲ ਟੀਮ ਅਜੇ ਵੀ ਉਨ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ। ਉਨ੍ਹਾਂ ਦੀ ਜਗ੍ਹਾ ਘਰੇਲੂ ਕ੍ਰਿਕਟ ਵਿਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਸਰਫਰਾਜ਼ ਖਾਨ ਦੀ ਟੀਮ ਇੰਡੀਆ ਵਿਚ ਵਾਪਸੀ ਹੋ ਗਈ ਹੈ। ਉਹ ਜਲਦੀ ਹੀ ਕੋਲੰਬੋ ਵਿਚ ਭਾਰਤੀ ਟੀਮ ਨਾਲ ਜੁੜਨਗੇ। ਇਸ ਤੋਂ ਬਾਅਦ ਟੀਮ ਪਹਿਲੇ ਟੈਸਟ ਲਈ ਗਾਲੇ ਰਵਾਨਾ ਹੋਵੇਗੀ। ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ 15 ਅਗਸਤ 2026 ਤੋਂ ਗਾਲੇ ਵਿਚ ਖੇਡਿਆ ਜਾਵੇਗਾ।
ਸਰਫ਼ਰਾਜ਼ ਖ਼ਾਨ ਨੂੰ ਲਗਭਗ 23 ਮਹੀਨਿਆਂ ਬਾਅਦ ਟੀਮ ਇੰਡੀਆ ਵਿਚ ਦੁਬਾਰਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਆਪਣਾ ਅਖ਼ੀਰਲਾ ਟੈਸਟ ਮੈਚ ਸਾਲ 2024 ਵਿਚ 1 ਨਵੰਬਰ ਨੂੰ ਨਿਊਜ਼ੀਲੈਂਡ ਦੇ ਖ਼ਿਲਾਫ਼ ਖੇਡਿਆ ਸੀ। ਉਸ ਤੋਂ ਬਾਅਦ ਉਹ ਭਾਰਤੀ ਟੀਮ ਵਿਚੋਂ ਲਗਾਤਾਰ ਬਾਹਰ ਚੱਲ ਰਹੇ ਸਨ। ਹਾਲਾਂਕਿ ਘਰੇਲੂ ਕ੍ਰਿਕਟ ਵਿਚ ਉਨ੍ਹਾਂ ਦਾ ਚੰਗਾ ਪ੍ਰਦਰਸ਼ਨ ਲਗਾਤਾਰ ਜਾਰੀ ਰਿਹਾ, ਜਿਸ ਸਦਕਾ ਹੁਣ ਉਨ੍ਹਾਂ ਨੂੰ ਇਕ ਵਾਰ ਫ਼ਿਰ ਟੀਮ ਇੰਡੀਆ ਲਈ ਖੇਡਣ ਦਾ ਮੌਕਾ ਦਿੱਤਾ ਗਿਆ ਹੈ।
ਭਾਰਤ ਦੀ ਅਪਡੇਟ ਕੀਤੀ ਗਈ ਟੈਸਟ ਟੀਮ:
ਸ਼ੁਭਮਨ ਗਿੱਲ (ਕਪਤਾਨ), ਕੇ.ਐੱਲ. ਰਾਹੁਲ (ਉਪ-ਕਪਤਾਨ), ਯਸ਼ਸਵੀ ਜੈਸਵਾਲ, ਰਿਸ਼ਭ ਪੰਤ (ਵਿਕਟਕੀਪਰ), ਧਰੁਵ ਜੁਰੇਲ (ਵਿਕਟਕੀਪਰ), ਰਵਿੰਦਰ ਜਡੇਜਾ, ਕੁਲਦੀਪ ਯਾਦਵ, ਮਾਨਵ ਸੁਥਾਰ, ਮੁਹੰਮਦ ਸਿਰਾਜ, ਪ੍ਰਸਿੱਧ ਕ੍ਰਿਸ਼ਨਾ, ਗੁਰਨੂਰ ਬਰਾੜ, ਦੇਵਦੱਤ ਪਡਿੱਕਲ, ਸਾਰਾਂਸ਼ ਜੈਨ, ਆਕਿਬ ਨਬੀ ਅਤੇ ਸਰਫਰਾਜ਼ ਖਾਨ।
Commonwealth ਮੈਡਲ ਜੇਤੂਆਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
NEXT STORY