ਦੁਬਈ- ਭਾਰਤੀ ਤਜਰਬੇਕਾਰ ਆਲਰਾਊਂਡਰ ਰਵੀਚੰਦਰਨ ਅਸ਼ਵਿਨ ਆਈ. ਸੀ. ਸੀ. ਦੀ ਬੁੱਧਵਾਰ ਨੂੰ ਜਾਰੀ ਤਾਜ਼ਾ ਟੈਸਟ ਆਲਰਾਊਂਡਰ ਰੈਂਕਿੰਗ ’ਚ ਦੂਜੇ ਸਥਾਨ ’ਤੇ ਪਹੁੰਚ ਗਏ ਹਨ। ਸ਼੍ਰੀਲੰਕਾ ਖਿਲਾਫ ਹਾਲ ਹੀ ’ਚ ਖਤਮ ਹੋਏ 2 ਮੈਚਾਂ ਦੀ ਟੈਸਟ ਸੀਰੀਜ਼ ’ਚ ਸ਼ਾਨਦਾਰ ਆਲਰਾਊਂਡ ਪ੍ਰਦਰਸ਼ਨ ਦੀ ਬਦੌਲਤ ਅਸ਼ਵਿਨ ਇਕ ਸਥਾਨ ਦੇ ਫਾਇਦੇ ਨਾਲ 341 ਰੇਟਿੰਗ ਅੰਕਾਂ ਨਾਲ ਦੂਜੇ ਨੰਬਰ ’ਤੇ ਪਹੁੰਚ ਗਏ ਹਨ। ਉੱਥੇ ਹੀ ਉਨ੍ਹਾਂ ਦੇ ਹਮਵਤਨ ਰਵਿੰਦਰ ਜਡੇਜਾ ਵਧੀਆ ਆਲਰਾਊਂਡ ਪ੍ਰਦਰਸ਼ਨ ਕਾਰਨ 385 ਰੇਟਿੰਗ ਅੰਕਾਂ ਨਾਲ ਚੋਟੀ ’ਤੇ ਬਰਕਰਾਰ ਹਨ।
ਇਹ ਖ਼ਬਰ ਪੜ੍ਹੋ- ਪੁਰਤਗਾਲ ਨੇ ਕੀਤਾ ਕੁਆਲੀਫਾਈ, ਰੋਨਾਲਡੋ ਨੂੰ ਮਿਲਿਆ ਫੀਫਾ ਵਿਸ਼ਵ ਕੱਪ ਜਿੱਤਣ ਦਾ ਇਕ ਹੋਰ ਮੌਕਾ
ਵੈਸਟਇੰਡੀਜ਼ ਦੇ ਜੇਸਨ ਹੋਲਡਰ ਹਾਲਾਂਕਿ ਇਕ ਸਥਾਨ ਹੇਠਾਂ ਖਿਸਕ ਕੇ ਤੀਸਰੇ ਨੰਬਰ ’ਤੇ ਆ ਗਏ ਹਨ। ਬੱਲੇਬਾਜ਼ੀ ਰੈਂਕਿੰਗ ’ਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਤੇ ਸਾਬਕਾ ਕਪਤਾਨ ਵਿਰਾਟ ਕੋਹਲੀ ਕ੍ਰਮਵਾਰ 8ਵੇਂ ਤੇ 10ਵੇਂ ਸਥਾਨ ’ਤੇ ਖਿਸਕ ਗਏ ਹਨ, ਜਦਕਿ ਰਿਸ਼ਭ ਪੰਤ ਟਾਪ-10 ਤੋਂ ਬਾਹਰ ਹੋ ਕੇ 11ਵੇਂ ਸਥਾਨ ’ਤੇ ਆ ਗਏ ਹਨ। ਗੇਂਦਬਾਜ਼ਾਂ ਦੀ ਸੂਚੀ ’ਚ ਅਸ਼ਵਿਨ ਤੇ ਭਾਰਤੀ ਤਜਰਬੇਕਾਰ ਤੇਜ਼ ਗੇਂਦਬਾਜ ਜਸਪ੍ਰੀਤ ਬੁਮਰਾਹ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਕ੍ਰਮਵਾਰ ਦੂਜੇ ਤੇ ਚੌਥੇ ਸਥਾਨ ’ਤੇ ਪਹੁੰਚ ਗਏ ਹਨ, ਜਦਕਿ ਆਸਟਰੇਲੀਆਈ ਟੈਸਟ ਕਪਤਾਨ ਪੈਟ ਕਮਿੰਸ ਚੋਟੀ ’ਤੇ ਬਰਕਰਾਰ ਹਨ।
ਇਹ ਖ਼ਬਰ ਪੜ੍ਹੋ- ਆਸਟਰੇਲੀਆ ਨੇ ਦਿੱਗਜ ਕ੍ਰਿਕਟਰ ਵਾਰਨ ਨੂੰ ਦਿੱਤੀ ਅੰਤਿਮ ਵਿਦਾਈ
ਨੋਟ- ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।
BCCI ਨੇ IPL ਮੀਡੀਆ ਅਧਿਕਾਰਾਂ ਲਈ ਰੱਖਿਆ 33 ਹਜ਼ਾਰ ਕਰੋੜ ਰੁਪਏ ਦਾ ਆਧਾਰ ਮੁੱਲ
NEXT STORY