ਦੁਬਈ– ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਵਿਚ ਆਈ. ਪੀ. ਐੱਲ. ਦੇ 13ਵੇਂ ਸੈਸ਼ਨ ਦੇ ਸਫਲ ਆਯੋਜਨ ਤੋਂ ਉਤਸ਼ਾਹਿਤ ਕੌਮਾਂਤਰੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ ਭਾਰਤ ਦੀ ਮੇਜ਼ਬਾਨੀ ਵਿਚ 2021 ਵਿਚ ਹੋਣ ਵਾਲੇ ਟੀ-20 ਵਿਸ਼ਵ ਕੱਪ 2021 ਦਾ ਕਾਊਂਟਡਾਊਨ ਸ਼ੁਰੂ ਕਰ ਦਿੱਤਾ ਹੈ।

ਬੀ. ਸੀ. ਸੀ. ਆਈ. ਦੇ ਮੁਖੀ ਸੌਰਭ ਗਾਂਗੁਲੀ, ਸਕੱਤਰ ਜੈ ਸ਼ਾਹ ਤੇ ਆਈ. ਸੀ. ਸੀ. ਦੇ ਮੁੱਖ ਕਾਰਜਕਾਰੀ ਅਧਿਕਾਰੀ ਮਨੂ ਸਾਹਨੀ ਨੇ ਵਿਸ਼ਵ ਕੱਪ ਟਰਾਫੀ ਦੇ ਨਾਲ ਇਹ ਕਾਊਂਟਡਾਊਨ ਸ਼ੁਰੂ ਕਰ ਦਿੱਤਾ। ਇਹ ਟੀ-20 ਵਿਸ਼ਵ ਕੱਪ ਦਾ ਸੱਤਵਾਂ ਸੈਸ਼ਨ ਹੈ ਤੇ ਭਾਰਤ 5 ਸਾਲਾਂ ਬਾਅਦ ਇਸ ਟੂਰਨਾਮੈਂਟ ਦੀ ਮੇਜ਼ਬਾਨੀ ਕਰ ਰਿਹਾ ਹੈ। ਭਾਰਤ ਨੇ 2016 ਵਿਚ ਟੀ-20 ਵਿਸ਼ਵ ਕੱਪ ਦੀ ਮੇਜ਼ਬਾਨੀ ਕੀਤੀ ਸੀ। ਅਗਲੇ ਸਾਲ ਹੋਣ ਵਾਲੇ ਇਸ ਟੂਰਨਾਮੈਂਟ ਵਿਚ 16 ਟੀਮਾਂ ਹਿੱਸਾ ਲੈਣਗੀਆਂ, ਜਿਸ ਵਿਚ ਪਾਪੂਆ ਨਿਊ ਗਿਨੀ ਦੀ ਟੀਮ ਨੂੰ ਪਹਿਲੀ ਵਾਰ ਸ਼ਾਮਲ ਕੀਤਾ ਗਿਆ ਹੈ।

ਬੀ. ਸੀ. ਸੀ. ਆਈ. ਦੇ ਮੁਖੀ ਸੌਰਭ ਗਾਂਗੁਲੀ ਨੇ ਕਿਹਾ,''ਭਾਰਤ ਲਈ ਟੀ-20 ਵਿਸ਼ਵ ਕੱਪ ਦਾ ਆਯੋਜਨ ਕਰਨਾ ਸਾਡੇ ਲਈ ਸਨਮਾਨ ਦਾ ਵਿਸ਼ਾ ਹੈ। ਭਾਰਤ ਨੇ ਕਈ ਵਿਸ਼ਵ ਪ੍ਰਤੀਯੋਗਿਤਾਵਾਂ ਦਾ ਸਫਲ ਆਯੋਜਨ ਕੀਤਾ ਹੈ, ਜਿਸ ਵਿਚ 1987 ਦਾ ਕ੍ਰਿਕਟ ਵਿਸ਼ਵ ਕੱਪ ਵੀ ਸ਼ਾਮਲ ਹੈ। ਮੈਨੂੰ ਉਮੀਦ ਹੈ ਕਿ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀ ਇਸ ਟੂਰਨਾਮੈਂਟ ਦੇ ਆਯੋਜਨ ਨੂੰ ਲੈ ਕੇ ਉਤਸ਼ਾਹਤ ਹੋਣਗੇ।'' ਆਈ. ਸੀ. ਸੀ. ਦੇ ਮੁੱਖ ਕਾਰਜਕਾਰੀ ਅਧਿਕਾਰੀ ਮਨੂ ਸਾਹਨੀ ਨੇ ਕਿਹਾ,''ਦੀਵਾਲੀ ਦਾ ਤਿਉਹਾਰ ਆਉਣ ਵਿਚ ਸਿਰਫ ਦੋ ਦਿਨ ਬਚੇ ਹਨ ਤੇ ਭਾਰਤ ਵਿਚ ਟੂਰਨਾਮੈਂਟ ਦੀਆਂ ਤਿਆਰੀਆਂ ਵੀ ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਹਨ। ਅਜਿਹੇ ਵਿਚ ਆਪਣੇ ਬ੍ਰਾਂਡ ਦੀ ਘੁੰਡਚੁਕਾਈ ਕਰਨ ਦਾ ਇਹ ਬਿਹਤਰੀਨ ਮੌਕਾ ਹੈ, ਜਿਹੜਾ ਇਸ ਤਿਉਹਾਰ ਨੂੰ ਸ਼ਾਨਦਾਰ ਢੰਗ ਨਾਲ ਦਰਸਾਉਂਦਾ ਹੈ।''

ਟੀ-ਟਵੰਟੀ 2021 ਟੂਰਨਾਮੈਂਟ ਵਿਚ ਹਿੱਸਾ ਲੈਣ ਵਾਲੀਆਂ ਟੀਮਾਂ ਵਿਚ ਅਫਗਿਨਸਤਾਨ, ਆਸਟਰੇਲੀਆ, ਬੰਗਲਾਦੇਸ਼, ਇੰਗਲੈਂਡ, ਭਾਰਤ, ਆਇਰਲੈਂਡ, ਨਾਮੀਬੀਆ, ਨੀਦਰਲੈਂਡ, ਓਮਾਨ, ਪਾਕਿਸਤਾਨ, ਪਾਪੂਆ ਨਿਊ ਗਿਨੀ, ਸਕਾਟਲੈਂਡ, ਦੱਖਣੀ ਅਫਰੀਕਾ, ਸ਼੍ਰੀਲੰਕਾ ਤੇ ਵੈਸਟਇੰਡੀਜ਼ ਸ਼ਾਮਲ ਹਨ।
ਆਸਟਰੇਲੀਆ ਦੌਰੇ 'ਤੇ ਪਹੁੰਚੀ ਭਾਰਤੀ ਟੀਮ, ਦੇਖੋ ਤਸਵੀਰਾਂ
NEXT STORY