ਸਪੋਰਟਸ ਡੈਸਕ- ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਬੰਗਲਾਦੇਸ਼ ਦੇ ਦਿੱਗਜ ਖਿਡਾਰੀ ਸ਼ਾਕਿਬ ਅਲ ਹਸਨ ਨੇ ਕੱਲ੍ਹ ਭਾਵ ਵੀਰਵਾਰ ਨੂੰ ਅਚਾਨਕ ਟੈਸਟ ਅਤੇ ਟੀ-20 ਕ੍ਰਿਕਟ ਤੋਂ ਸੰਨਿਆਸ ਲੈ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਬੰਗਲਾਦੇਸ਼ ਅਤੇ ਦੱਖਣੀ ਅਫਰੀਕਾ ਵਿਚਾਲੇ ਮੀਰਪੁਰ ਟੈਸਟ 'ਚ ਖੇਡਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਇਹ ਉਨ੍ਹਾਂ ਦੇ ਟੈਸਟ ਕਰੀਅਰ ਦਾ ਆਖਰੀ ਮੈਚ ਹੋਵੇਗਾ। ਨਹੀਂ ਤਾਂ ਉਹ ਭਾਰਤ ਖਿਲਾਫ ਕਾਨਪੁਰ ਟੈਸਟ ਤੋਂ ਬਾਅਦ ਇਸ ਫਾਰਮੈਟ ਨੂੰ ਅਲਵਿਦਾ ਕਹਿ ਦੇਣਗੇ। ਉਨ੍ਹਾਂ ਨੇ ਟੀ-20 ਕ੍ਰਿਕਟ ਤੋਂ ਵੀ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ- IND vs BAN 2nd Test Stumps : ਮੀਂਹ ਕਾਰਨ ਜਲਦੀ ਖਤਮ ਹੋਈ ਪਹਿਲੇ ਦਿਨ ਦੀ ਖੇਡ ਬੰਗਲਾਦੇਸ਼ 107/3
ਇਸ ਦੌਰਾਨ ਇਕ ਹੈਰਾਨ ਕਰਨ ਵਾਲਾ ਬਿਆਨ ਵੀ ਸਾਹਮਣੇ ਆਇਆ ਹੈ ਕਿ ਸ਼ਾਕਿਬ ਹੁਣ ਬੰਗਲਾਦੇਸ਼ 'ਚ ਨਹੀਂ ਰਹਿਣਾ ਚਾਹੁੰਦੇ। ਉਨ੍ਹਾਂ ਨੇ ਸਾਫ਼ ਤੌਰ 'ਤੇ ਕਿਹਾ ਕਿ ਉਨ੍ਹਾਂ ਨੂੰ ਵਿਦੇਸ਼ ਸ਼ਿਫਟ ਹੋਣਾ ਹੈ ਅਤੇ ਬਾਹਰ ਜਾਣ ਲਈ ਵੀ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਇਸ ਬਿਆਨ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਸ਼ਾਕਿਬ ਆਪਣੇ ਹੀ ਦੇਸ਼ ਵਿੱਚ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਹਨ। ਇਕ ਮੀਡੀਆ ਚੈਨਲ ਮੁਤਾਬਕ ਸ਼ਾਕਿਬ ਦਾ ਕਹਿਣਾ ਹੈ ਕਿ ਉਸ ਲਈ ਬੰਗਲਾਦੇਸ਼ ਜਾਣਾ ਮੁਸ਼ਕਲ ਨਹੀਂ ਹੈ ਪਰ ਬੰਗਲਾਦੇਸ਼ ਜਾਣ ਤੋਂ ਬਾਅਦ ਉਨ੍ਹਾਂ ਲਈ ਉੱਥੋਂ ਨਿਕਲਣਾ ਬਹੁਤ ਮੁਸ਼ਕਲ ਹੋਵੇਗਾ।
ਇਹ ਵੀ ਪੜ੍ਹੋ- IND vs BAN : ਚੱਲਦੇ ਮੈਚ 'ਚ ਦਰਸ਼ਕਾਂ ਨੇ ਕੁੱਟ ਤਾਂ 'ਟਾਈਗਰ', ਹਾਲਤ ਗੰਭੀਰ
ਇਹ ਵੀ ਦੱਸਿਆ ਗਿਆ ਕਿ ਸ਼ਾਕਿਬ ਅਲ ਹਸਨ ਨੂੰ ਪਤਾ ਹੈ ਕਿ ਉਨ੍ਹਾਂ ਦੀ ਜਾਨ ਨੂੰ ਉਨ੍ਹਾਂ ਦੇ ਹੀ ਦੇਸ਼ 'ਚ ਖ਼ਤਰਾ ਹੈ। ਇਸ ਅਨੁਭਵੀ ਆਲਰਾਊਂਡਰ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਦੋਸਤਾਂ ਨਾਲ ਬਹੁਤ ਮਾੜਾ ਸਲੂਕ ਕੀਤਾ ਗਿਆ ਹੈ। ਸਾਫ਼ ਸ਼ਬਦਾਂ ਵਿਚ ਸਮਝੀਏ ਤਾਂ ਸ਼ਾਕਿਬ ਅਲ ਹਸਨ ਬੰਗਲਾਦੇਸ਼ ਸਰਕਾਰ ਨੂੰ ਬੇਨਤੀ ਕਰ ਰਹੇ ਹਨ ਕਿ ਉਨ੍ਹਾਂ ਨੂੰ ਆਪਣੇ ਦੇਸ਼ ਪਰਤਣ ਦੀ ਇਜਾਜ਼ਤ ਦਿੱਤੀ ਜਾਵੇ, ਜਿੱਥੇ ਉਨ੍ਹਾਂ ਨੂੰ ਆਪਣੇ ਕਰੀਅਰ ਦਾ ਆਖਰੀ ਮੈਚ ਖੇਡਣ ਦਾ ਮੌਕਾ ਮਿਲ ਸਕੇ ਅਤੇ ਫਿਰ ਦੇਸ਼ ਤੋਂ ਬਾਹਰ ਸ਼ਿਫਟ ਹੋਣ ਲਈ ਵੀ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਵੇ। ਪ੍ਰੈੱਸ ਕਾਨਫਰੰਸ ਦੌਰਾਨ ਵੀ ਉਨ੍ਹਾਂ ਦੇ ਚਿਹਰੇ 'ਤੇ ਡਰ ਦੇ ਭਾਵ ਸਾਫ਼ ਦਿਖਾਈ ਦੇ ਰਹੇ ਸਨ।
ਸ਼ਾਕਿਬ ਅਲ ਹਸਨ ਕੁਝ ਸਮਾਂ ਪਹਿਲਾਂ ਬੰਗਲਾਦੇਸ਼ ਵਿੱਚ ਸ਼ੇਖ ਹਸੀਨਾ ਸਰਕਾਰ ਵਿੱਚ ਸੰਸਦ ਮੈਂਬਰ ਰਹਿ ਚੁੱਕੇ ਹਨ। ਜਦੋਂ ਉਹ ਆਪਣੀ ਟੀਮ ਨਾਲ ਪਾਕਿਸਤਾਨ ਦੇ ਦੌਰੇ 'ਤੇ ਗਏ ਤਾਂ ਪਤਾ ਲੱਗਾ ਕਿ ਆਪਣੇ ਹੀ ਦੇਸ਼ 'ਚ ਉਨ੍ਹਾਂ ਦੇ ਅਤੇ 155 ਹੋਰ ਲੋਕਾਂ 'ਤੇ ਰੂਬੇਲ ਨਾਂ ਦੇ ਵਿਅਕਤੀ ਦੇ ਕਤਲ ਦਾ ਦੋਸ਼ ਲੱਗ ਗਿਆ ਹੈ। ਇੱਥੋਂ ਤੱਕ ਕਿ ਸਾਬਕਾ ਕ੍ਰਿਕਟਰ ਤਮੀਮ ਇਕਬਾਲ ਦੇ ਘਰ ਨੂੰ ਵੀ ਅੱਗ ਲਗਾ ਦਿੱਤੀ ਗਈ ਸੀ। ਤੁਹਾਨੂੰ ਦੱਸ ਦੇਈਏ ਕਿ ਸ਼ਾਕਿਬ ਇਸ ਸਮੇਂ ਹਰ ਪਾਸਿਓਂ ਮੁਸ਼ਕਲ ਹਾਲਾਤਾਂ ਵਿੱਚ ਘਿਰੇ ਹੋਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
IND vs BAN : ਚੱਲਦੇ ਮੈਚ 'ਚ ਦਰਸ਼ਕਾਂ ਨੇ ਕੁੱਟ ਤਾਂ 'ਟਾਈਗਰ', ਹਾਲਤ ਗੰਭੀਰ
NEXT STORY