ਕਾਕਾਮੀਗਾਹਾਰਾ (ਜਾਪਾਨ) : ਏਸ਼ੀਆਈ ਖੇਡਾਂ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਲਗਾਤਾਰ ਦੂਜੀ ਵਾਰ ਸੋਨ ਤਗਮਾ ਜਿੱਤਣ ਤੋਂ ਬਾਅਦ, ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸਪੱਸ਼ਟ ਸੀ—ਸੋਨ ਤਗਮਾ ਜਿੱਤਣਾ ਅਤੇ 2028 ਲਾਸ ਏਂਜਲਸ ਓਲੰਪਿਕ ਲਈ ਕੁਆਲੀਫਾਈ ਕਰਨਾ।
ਫਾਈਨਲ ਮੈਚ ਦੇ 11ਵੇਂ ਅਤੇ 57ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਰਾਹੀਂ ਦੋ ਗੋਲ ਕਰਨ ਵਾਲੇ ਹਰਮਨਪ੍ਰੀਤ ਲਗਾਤਾਰ ਦੋ ਏਸ਼ੀਆਈ ਖੇਡਾਂ ਵਿੱਚ ਭਾਰਤ ਨੂੰ ਸੋਨ ਤਗਮਾ ਦਿਵਾਉਣ ਵਾਲੇ ਪਹਿਲੇ ਭਾਰਤੀ ਕਪਤਾਨ ਬਣ ਗਏ ਹਨ। ਉਨ੍ਹਾਂ ਦੱਸਿਆ ਕਿ ਵਿਸ਼ਵ ਕੱਪ ਵਿੱਚ 9ਵੇਂ ਸਥਾਨ 'ਤੇ ਰਹਿਣ ਦੀ ਨਿਰਾਸ਼ਾ ਤੋਂ ਬਾਅਦ ਪੂਰਾ ਸਾਲ ਟੀਮ ਲਈ ਮੁਸ਼ਕਿਲ ਰਿਹਾ, ਪਰ ਖਿਡਾਰੀਆਂ ਨੂੰ ਪੂਰਾ ਭਰੋਸਾ ਸੀ ਕਿ ਉਹ ਏਸ਼ੀਆ ਵਿੱਚ ਆਪਣਾ ਦਬਦਬਾ ਬਰਕਰਾਰ ਰੱਖਦਿਆਂ ਆਪਣੇ ਖਿਤਾਬ ਦਾ ਬਚਾਅ ਕਰਨਗੇ। ਹਾਕੀ ਖੇਡਣ ਦੀ ਸ਼ੁਰੂਆਤ ਬਾਰੇ ਗੱਲ ਕਰਦਿਆਂ ਹਰਮਨਪ੍ਰੀਤ ਨੇ ਦੱਸਿਆ ਕਿ ਇਹ ਕੋਈ ਯੋਜਨਾ ਨਹੀਂ ਸੀ, ਬਲਕਿ ਸਕੂਲ ਦੇ ਦਿਨਾਂ ਵਿੱਚ ਹਾਕੀ ਨੇ ਹੀ ਉਨ੍ਹਾਂ ਨੂੰ ਚੁਣਿਆ ਸੀ।
ਏਸ਼ੀਆਈ ਖੇਡਾਂ: ਭਾਰਤ-ਪਾਕਿ ਕ੍ਰਿਕਟ ਫਾਈਨਲ ਅਤੇ ਹਾਕੀ ਸੈਮੀਫਾਈਨਲ ਸਭ ਤੋਂ ਵੱਧ ਦੇਖੇ ਜਾਣ ਵਾਲੇ ਮੈਚ: ਓਸੀਏ
NEXT STORY