ਸਪੋਰਟਸ ਡੈਸਕ : ਭਾਰਤੀ ਕ੍ਰਿਕਟ ਦੇ ਉੱਭਰਦੇ ਸਿਤਾਰੇ ਅਭਿਸ਼ੇਕ ਸ਼ਰਮਾ ਨੇ ਜ਼ਿਲ੍ਹਾ ਪੱਧਰੀ ਵਨ-ਡੇ ਮੈਚ 'ਚ ਆਪਣੀ ਬੱਲੇਬਾਜ਼ੀ ਨਾਲ ਤਹਿਲਕਾ ਮਚਾ ਦਿੱਤਾ ਹੈ। ਅੰਮ੍ਰਿਤਸਰ ਦੀ ਟੀਮ ਵੱਲੋਂ ਖੇਡਦੇ ਹੋਏ ਅਭਿਸ਼ੇਕ ਨੇ ਤਰਨਤਾਰਨ ਮੇਨਜ਼ ਸੀਨੀਅਰ ਟੀਮ ਦੇ ਖਿਲਾਫ ਸਿਰਫ 91 ਗੇਂਦਾਂ 'ਚ 233 ਦੌੜਾਂ ਦੀ ਇਤਿਹਾਸਕ ਪਾਰੀ ਖੇਡੀ। ਇਸ ਤੂਫਾਨੀ ਪਾਰੀ ਦੌਰਾਨ ਅਭਿਸ਼ੇਕ ਨੇ ਮੈਦਾਨ ਦੇ ਚਾਰੇ ਪਾਸੇ ਸ਼ਾਟ ਲਗਾਏ। ਉਨ੍ਹਾਂ ਨੇ ਆਪਣੀ ਪਾਰੀ 'ਚ 15 ਚੌਕੇ ਅਤੇ 25 ਸ਼ਾਨਦਾਰ ਛੱਕੇ ਜੜੇ। ਹੈਰਾਨੀ ਦੀ ਗੱਲ ਇਹ ਹੈ ਕਿ ਉਨ੍ਹਾਂ ਨੇ ਆਪਣੀਆਂ ਕੁੱਲ ਦੌੜਾਂ ਵਿੱਚੋਂ 210 ਦੌੜਾਂ ਸਿਰਫ ਚੌਕਿਆਂ ਤੇ ਛੱਕਿਆਂ ਦੀ ਮਦਦ ਨਾਲ ਬਣਾਈਆਂ।
ਅਭਿਸ਼ੇਕ ਸ਼ਰਮਾ ਦੀ ਇਸ ਵਿਸਫੋਟਕ ਪਾਰੀ ਦੀ ਬਦੌਲਤ ਅੰਮ੍ਰਿਤਸਰ ਦੀ ਟੀਮ ਨੇ ਨਿਰਧਾਰਤ 50 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ 533 ਦੌੜਾਂ ਦਾ ਪਹਾੜ ਵਰਗਾ ਸਕੋਰ ਖੜ੍ਹਾ ਕੀਤਾ। ਇਸ ਪਾਰੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ, ਜਿਸ 'ਚ ਉਨ੍ਹਾਂ ਦੇ ਹਮਲਾਵਰ ਅੰਦਾਜ਼ ਦੀ ਸ਼ਲਾਘਾ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਅਭਿਸ਼ੇਕ ਸ਼ਰਮਾ ਪਿਛਲੇ ਕੁਝ ਸਮੇਂ ਤੋਂ ਖਰਾਬ ਫਾਰਮ ਨਾਲ ਜੂਝ ਰਹੇ ਸਨ। ਹਾਲ ਹੀ 'ਚ ਜ਼ਿੰਬਾਬਵੇ ਦੇ ਖਿਲਾਫ ਹੋਈ ਸੀਰੀਜ਼ ਵਿੱਚ ਉਹ ਸਿਰਫ 1, 8 ਅਤੇ 2 ਦੌੜਾਂ ਹੀ ਬਣਾ ਸਕੇ ਸਨ, ਜਿਸ ਕਾਰਨ ਉਨ੍ਹਾਂ ਦੀ ਕਾਫੀ ਆਲੋਚਨਾ ਹੋ ਰਹੀ ਸੀ ਪਰ ਇਸ ਪਾਰੀ ਨਾਲ ਉਨ੍ਹਾਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਵਾਪਸੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।
ਭਾਰਤੀ ਟੀਮ ਨੇ ਸਤੰਬਰ ਵਿੱਚ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣਾ ਹੈ। ਇਸ ਅਹਿਮ ਟੂਰਨਾਮੈਂਟ ਤੋਂ ਪਹਿਲਾਂ ਅਭਿਸ਼ੇਕ ਸ਼ਰਮਾ ਦੀ ਇਹ ਫਾਰਮ ਭਾਰਤੀ ਕ੍ਰਿਕਟ ਪ੍ਰੇਮੀਆਂ ਲਈ ਰਾਹਤ ਦੀ ਖਬਰ ਹੈ। ਮਾਹਰਾਂ ਦਾ ਮੰਨਣਾ ਹੈ ਕਿ ਜੇਕਰ ਉਹ ਆਪਣੀ ਇਸੇ ਲੈਅ ਨੂੰ ਬਰਕਰਾਰ ਰੱਖਦੇ ਹਨ, ਤਾਂ ਆਉਣ ਵਾਲੇ ਅੰਤਰਰਾਸ਼ਟਰੀ ਮੈਚਾਂ ਵਿੱਚ ਉਹ ਭਾਰਤ ਲਈ ਅਹਿਮ ਭੂਮਿਕਾ ਨਿਭਾ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Team India ਨੂੰ ਲੱਗਾ ਵੱਡਾ ਝਟਕਾ ! ਸ਼੍ਰੀਲੰਕਾ ਦੌਰੇ ਤੋਂ ਬਾਹਰ ਹੋਇਆ ਧਾਕੜ ਖਿਡਾਰੀ
NEXT STORY