ਸੁਨਾਮ (ਮੰਗਲਾ)— ਬਾਬਾ ਭਾਈ ਮੂਲ ਚੰਦ ਸਪੋਰਟਸ ਕਲੱਬ ਸੁਨਾਮ ਵੱਲੋਂ ਪ੍ਰਧਾਨ ਬਿੱਟੂ ਖਾਨ ਦੀ ਅਗਵਾਈ ਹੇਠ ਦੂਜਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ 'ਚ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਭਾਜਪਾ ਦੇ ਸੂਬਾ ਸਕੱਤਰ ਅਮਨਦੀਪ ਸਿੰਘ ਪੂਨੀਆ ਵਿਸ਼ੇਸ਼ ਤੌਰ 'ਤੇ ਪਹੁੰਚੇ। ਪੂਨੀਆ ਨੇ ਕਿਹਾ ਕਿ ਕਬੱਡੀ ਪੰਜਾਬੀਆਂ ਦੀ ਪ੍ਰਮੁੱਖ ਖੇਡ ਹੈ। ਖੇਡਾਂ ਜੀਵਨ ਦਾ ਜ਼ਰੂਰੀ ਹਿੱਸਾ ਹਨ । ਖੇਡਾਂ 'ਚ ਹਿੱਸਾ ਲੈਣ ਨਾਲ ਪੰਜਾਬ ਦੇ ਨੌਜਵਾਨ ਨਸ਼ਿਆਂ ਤੋਂ ਦੂਰ ਹਨ ਅਤੇ ਸਿਹਤ ਪੱਖੋਂ ਤੰਦਰੁਸਤ ਹੁੰਦੇ ਹਨ। ਇਸ ਮੌਕੇ ਕਲੱਬ ਦੇ ਮੈਂਬਰ ਜਝੂਰ ਸਿੰਘ, ਕੁਲਵੀਰ ਸਿੰਘ, ਵਿਵੇਕ ਦੁੱਗਲ, ਨਰੇਸ਼ ਖਟਕੇ, ਕੁਲਵੀਰ ਸਿੰਘ ਵੱਲੋਂ ਅਮਨਦੀਪ ਸਿੰਘ ਪੂਨੀਆ ਭਾਜਪਾ ਦੇ ਜ਼ਿਲਾ ਜਨਰਲ ਸਕੱਤਰ ਸ਼ੰਕਰ ਬਾਂਸਲ, ਸਾਬਕਾ ਮੰਡਲ ਪ੍ਰਧਾਨ ਰਾਜੀਵ ਗਰਗ, ਸਾਬਕਾ ਜ਼ਿਲਾ ਜਨਰਲ ਸਕੱਤਰ ਰਜਿੰਦਰ ਬਾਂਸਲ ਦਾ ਸਨਮਾਨ ਕੀਤਾ ਗਿਆ ।
ਅੱਜ ਸ਼੍ਰੀਲੰਕਾ ਤੋਂ ਬਦਲਾ ਲਵੇਗਾ ਭਾਰਤ!
NEXT STORY