ਸਪੋਰਟਸ ਡੈਸਕ— ਟੀਮ ਇੰਡੀਆ ਏਸ਼ੀਆ ਕੱਪ ਲਈ ਰਵਾਨਾ ਹੋਣ ਤੋਂ ਪਹਿਲਾਂ 6 ਦਿਨਾਂ ਦੇ ਕੈਂਪ ਲਈ ਅਲੂਰ 'ਚ ਕਰਨਾਟਕ ਰਾਜ ਕ੍ਰਿਕਟ ਸੰਘ (ਕੇ. ਐੱਸ. ਸੀ. ਏ.) ਦੇ ਥ੍ਰੀ ਓਵਲ ਕੰਪਲੈਕਸ 'ਚ ਰੁਕੀ ਹੈ। ਕੈਂਪ ਦੇ ਪਹਿਲੇ ਦਿਨ ਖਿਡਾਰੀਆਂ ਦੇ ਵੱਖ-ਵੱਖ ਫਿਟਨੈਸ ਅਤੇ ਮੈਡੀਕਲ ਟੈਸਟ ਕੀਤੇ ਗਏ ਸਨ। ਇਸ ਦੌਰਾਨ ਸਾਰੇ ਕ੍ਰਿਕਟਰਾਂ ਲਈ ਯੋ-ਯੋ ਟੈਸਟ ਲਾਜ਼ਮੀ ਸੀ। ਸ਼ੁਭਮਨ ਗਿੱਲ 18.7 ਦੀ ਰੇਟਿੰਗ ਦੇ ਨਾਲ ਇਸ ਵਿੱਚ ਸਿਖਰ 'ਤੇ ਹਨ ਜਦਕਿ ਵਿਰਾਟ ਕੋਹਲੀ ਦੀ ਰੇਟਿੰਗ 17.2 ਆਈ।
ਇਸ ਦੌਰਾਨ ਖ਼ਬਰ ਆਈ ਹੈ ਕਿ ਟੀਮ ਇੰਡੀਆ ਦੇ ਪੰਜ ਅਜਿਹੇ ਕ੍ਰਿਕਟਰ ਹਨ, ਜਿਨ੍ਹਾਂ ਨੇ ਏਸ਼ੀਆ ਕੱਪ ਤੋਂ ਪਹਿਲਾਂ ਯੋ-ਯੋ ਟੈਸਟ ਨਹੀਂ ਦਿੱਤਾ ਹੈ। ਸੂਤਰਾਂ ਦੇ ਅਨੁਸਾਰ- 5 ਕ੍ਰਿਕਟਰਾਂ- ਜਸਪ੍ਰੀਤ ਬੁਮਰਾਹ, ਪ੍ਰਸਿੱਧ ਕ੍ਰਿਸ਼ਨ, ਤਿਲਕ ਵਰਮਾ, ਸੰਜੂ ਸੈਮਸਨ (ਏਸ਼ੀਆ ਕੱਪ ਲਈ ਰਿਜ਼ਰਵ ਮੈਂਬਰ) ਅਤੇ ਕੇਐੱਲ ਰਾਹੁਲ ਦਾ ਟੈਸਟ ਨਹੀਂ ਕੀਤਾ ਗਿਆ ਹੈ।
ਰਾਹੁਲ ਨੇ ਅਜੇ ਵੀ ਪੂਰੀ ਫਿਟਨੈੱਸ ਹਾਸਲ ਨਹੀਂ ਕੀਤੀ ਹੈ। ਹਾਲਾਂਕਿ ਰਾਹੁਲ ਜਿੰਮ ਸੈਸ਼ਨਾਂ ਵਿੱਚ ਹਿੱਸਾ ਲੈ ਰਹੇ ਹਨ ਪਰ ਟੀਮ ਪ੍ਰਬੰਧਨ ਅਤੇ ਫਿਜ਼ੀਓ ਕੀਪਰ-ਬੱਲੇਬਾਜ਼ ਨੂੰ ਏਸ਼ੀਆ ਕੱਪ ਤੋਂ ਪਹਿਲਾਂ ਯੋ-ਯੋ ਟੈਸਟ ਦੇ ਕੇ ਜੋਖਮ ਵਿੱਚ ਨਹੀਂ ਪਾਉਣਾ ਚਾਹੁੰਦੇ ਸਨ। ਜਿੱਥੋਂ ਤੱਕ ਬੁਮਰਾਹ, ਤਿਲਕ, ਕ੍ਰਿਸ਼ਨਾ ਅਤੇ ਸੈਮਸਨ ਦਾ ਸਬੰਧ ਹੈ, ਉਨ੍ਹਾਂ ਨੂੰ ਟੈਸਟ ਦੇਣ ਦੀ ਲੋੜ ਨਹੀਂ ਸੀ ਕਿਉਂਕਿ ਉਹ ਹਾਲ ਹੀ ਵਿੱਚ ਆਇਰਲੈਂਡ ਦੀ ਸਫ਼ਲ ਲੜੀ ਤੋਂ ਵਾਪਸ ਆਏ ਸਨ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਤੁਰੰਤ ਅਭਿਆਸ ਸੈਸ਼ਨ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ- ਮੈਚ ਦੇਖਣ ਪਾਕਿ ਜਾਣਗੇ ਰੋਜਰ ਬਿੰਨੀ ਤੇ ਰਾਜ਼ੀਵ ਸ਼ੁਕਲਾ, BCCI ਨੇ PCB ਦਾ ਸੱਦਾ ਕੀਤਾ ਸਵੀਕਾਰ
ਟੀਮ ਇੰਡੀਆ ਨੇ ਏਸ਼ੀਆ ਕੱਪ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਟੀਮ ਦਾ ਪਹਿਲਾ ਮੈਚ 2 ਸਤੰਬਰ ਨੂੰ ਕੈਂਡੀ ਮੈਦਾਨ 'ਤੇ ਪਾਕਿਸਤਾਨ ਨਾਲ ਹੋਵੇਗਾ। ਇਸ ਤੋਂ ਪਹਿਲਾਂ ਬੀਸੀਸੀਆਈ ਟੀਮ ਇੰਡੀਆ ਦੇ ਹਰ ਕ੍ਰਿਕਟਰ ਨੂੰ ਫਿੱਟ ਦੇਖਣਾ ਚਾਹੁੰਦਾ ਹੈ। ਏਸ਼ੀਆ ਕੱਪ ਤੋਂ ਬਾਅਦ ਭਾਰਤ ਆਸਟ੍ਰੇਲੀਆ ਖ਼ਿਲਾਫ਼ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡੇਗਾ। ਇਸ ਤੋਂ ਤੁਰੰਤ ਬਾਅਦ ਟੀਮ ਕਰੀਬ ਡੇਢ ਮਹੀਨੇ ਤੱਕ ਚੱਲਣ ਵਾਲੇ ਕ੍ਰਿਕਟ ਵਿਸ਼ਵ ਕੱਪ ਲਈ ਤਿਆਰ ਹੋ ਜਾਵੇਗੀ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤੀ ਨੇਤਰਹੀਣ ਮਹਿਲਾ ਕ੍ਰਿਕਟ ਟੀਮ ਬਣੀ ਵਿਸ਼ਵ ਚੈਂਪੀਅਨ, IBSA 'ਚ ਜਿੱਤਿਆ ਗੋਲਡ, PM ਮੋਦੀ ਨੇ ਦਿੱਤੀ ਵਧਾਈ
NEXT STORY