ਪੁਣੇ- ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਇੰਗਲੈਂਡ ਵਿਰੁੱਧ 3 ਮੈਚਾਂ ਦੀ ਸੀਰੀਜ਼ ਦੇ ਪਹਿਲੇ ਵਨ ਡੇ 'ਚ 56 ਦੌੜਾਂ ਦੀ ਪਾਰੀ ਖੇਡੀ। ਵਿਰਾਟ ਨੇ 60 ਗੇਂਦਾਂ 'ਤੇ 6 ਚੌਕੇ ਲਗਾਏ। ਭਾਰਤੀ ਕਪਤਾਨ ਨੇ ਆਪਣਾ ਅਰਧ ਸੈਂਕੜਾ ਪੂਰਾ ਕਰਦੇ ਹੀ ਇਕ ਖਾਸ ਉਪਲੱਬਧੀ ਹਾਸਲ ਕੀਤੀ । ਵਿਰਾਟ ਨੇ ਇਸ ਦੌਰਾਨ ਘਰੇਲੂ ਧਰਤੀ 'ਤੇ ਸਭ ਤੋਂ ਤੇਜ਼ 10 ਹਜ਼ਾਰ ਅੰਤਰਰਾਸ਼ਟਰੀ ਦੌੜਾਂ ਵੀ ਪੂਰੀਆਂ ਕਰ ਲਈਆਂ ਹਨ। ਉਨ੍ਹਾਂ ਨੇ ਇਸ ਦੌਰਾਨ ਆਸਟਰੇਲੀਆ ਦੇ ਸਾਬਕਾ ਕਪਤਾਨ ਰਿੰਕੀ ਪੋਂਟਿੰਗ ਨੂੰ ਪਿੱਛੇ ਛੱਡ ਦਿੱਤਾ, ਜਿਨ੍ਹਾਂ ਨੇ 219 ਪਾਰੀਆਂ 'ਚ ਇਹ ਉਪਲੱਬਧੀ ਹਾਸਲ ਕੀਤੀ ਸੀ। ਕੋਹਲੀ ਨੇ 195 ਪਾਰੀਆਂ 'ਚ ਇਹ ਕਾਰਨਾਮਾ ਕੀਤਾ।
ਇਹ ਖ਼ਬਰ ਪੜ੍ਹੋ- ਸ਼੍ਰੇਅਸ ਦੇ ਮੈਚ ਦੌਰਾਨ ਲੱਗੀ ਸੱਟ, ਆਈ. ਪੀ. ਐੱਲ. 'ਚ ਖੇਡਣਾ ਹੋਇਆ ਮੁਸ਼ਕਿਲ
ਸਚਿਨ ਤੋਂ ਬਾਅਦ ਦੂਜੇ ਭਾਰਤੀ ਬਣੇ ਕੋਹਲੀ
ਕੋਹਲੀ ਤੋਂ ਪਹਿਲਾਂ ਭਾਰਤ ਵਲੋਂ ਇਹ ਉਪਲੱਬਧੀ ਸਚਿਨ ਤੇਂਦੁਲਕਰ ਹਾਸਲ ਕਰ ਚੁੱਕੇ ਹਨ। ਸਚਿਨ ਤੋਂ ਬਾਅਦ ਵਿਰਾਟ ਕੋਹਲੀ ਦੂਜੇ ਭਾਰਤੀ ਹਨ, ਜਿਨ੍ਹਾਂ ਨੇ ਇਹ ਮੁਕਾਮ ਹਾਸਲ ਕੀਤਾ ਹੈ। ਤੇਂਦੁਲਕਰ ਨੇ ਘਰੇਲੂ ਧਰਤੀ 'ਤੇ ਸਭ ਤੋਂ ਜ਼ਿਆਦਾ 14192 ਅੰਤਰਰਾਸ਼ਟਰੀ ਦੌੜਾਂ ਬਣਾਈਆਂ ਹਨ। ਇਸ ਸੂਚੀ 'ਚ 13117 ਦੌੜਾਂ ਦੇ ਨਾਲ ਦੂਜੇ ਸਥਾਨ 'ਤੇ ਰਿਕੀ ਪੋਂਟਿੰਗ ਹੈ। ਦੱਖਣੀ ਅਫਰੀਕਾ ਦੇ ਸਾਬਕਾ ਆਲ ਰਾਊਂਡਰ ਜੈਕਸ ਕੈਲਿਸ ਨੇ ਆਪਣੇ ਘਰੇਲੂ ਧਰਤੀ 'ਤੇ 12305 ਦੌੜਾਂ ਬਣਾਈਆਂ ਸਨ।
ਇਹ ਖ਼ਬਰ ਪੜ੍ਹੋ- IND vs ENG : ਭਾਰਤ ਨੇ ਇੰਗਲੈਂਡ ਨੂੰ 66 ਦੌੜਾਂ ਨਾਲ ਹਰਾਇਆ
ਜ਼ਿਕਰਯੋਗ ਹੈ ਕਿ ਭਾਰਤ ਤੇ ਇੰਗਲੈਂਡ ਵਿਚਾਲੇ ਵਨ-ਡੇ ਸੀਰੀਜ਼ ਦਾ ਪਹਿਲਾ ਮੈਚ ਪੁਣੇ ’ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੂੰ 318 ਦੌੜਾਂ ਦਾ ਟੀਚਾ ਦਿੱਤਾ ਹੈ।
ਨੋਟ- ਇਸ ਖਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਕਰੁਣਾਲ ਪੰਡਯਾ ਨੇ ਡੈਬਿਊ ਵਨ-ਡੇ ’ਚ ਤੂਫ਼ਾਨੀ ਪਾਰੀ ਖੇਡ ਰਚਿਆ ਇਤਿਹਾਸ, ਬਣਾਇਆ ਇਹ ਰਿਕਾਰਡ
NEXT STORY