ਨੈਸ਼ਨਲ ਡੈਸਕ : ਆਈ.ਪੀ.ਐੱਲ. (IPL) 2026 ਦੇ ਉਦਘਾਟਨੀ ਮੈਚ ਲਈ ਬੈਂਗਲੁਰੂ ਦਾ ਐੱਮ. ਚਿੰਨਾਸਵਾਮੀ ਸਟੇਡੀਅਮ ਪੂਰੀ ਤਰ੍ਹਾਂ ਤਿਆਰ ਹੈ। ਰਾਇਲ ਚੈਲੇਂਜਰਜ਼ ਬੈਂਗਲੁਰੂ (RCB) ਅਤੇ ਸਨਰਾਈਜ਼ਰਜ਼ ਹੈਦਰਾਬਾਦ (SRH) ਵਿਚਕਾਰ ਹੋਣ ਵਾਲੇ ਇਸ ਹਾਈ-ਪ੍ਰੋਫਾਈਲ ਮੁਕਾਬਲੇ ਲਈ ਸੁਰੱਖਿਆ ਦੇ ਬਹੁਤ ਹੀ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਪ੍ਰਸ਼ੰਸਕਾਂ ਖਿਡਾਰੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਟੇਡੀਅਮ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਲਗਭਗ 2,000 ਪੁਲਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਨਿਗਰਾਨੀ ਨੂੰ ਹੋਰ ਮਜ਼ਬੂਤ ਕਰਨ ਲਈ ਸਟੇਡੀਅਮ ਦੇ ਅੰਦਰ ਅਤੇ ਬਾਹਰ 500 ਸੀਸੀਟੀਵੀ (CCTV) ਕੈਮਰੇ ਲਗਾਏ ਗਏ ਹਨ, ਜਿਸ ਰਾਹੀਂ ਪੁਲਿਸ ਦੀਆਂ ਟੀਮਾਂ ਭੀੜ ਦੀ ਹਰ ਹਰਕਤ 'ਤੇ ਰੀਅਲ-ਟਾਈਮ ਨਜ਼ਰ ਰੱਖਣਗੀਆਂ।
ਪਿਛਲੇ ਸਾਲ ਸ਼ਹਿਰ ਵਿੱਚ ਹੋਈ ਭਗਦੜ ਦੀ ਘਟਨਾ ਤੋਂ ਸਬਕ ਲੈਂਦਿਆਂ, ਅਧਿਕਾਰੀਆਂ ਨੇ ਇਸ ਵਾਰ ਭੀੜ ਨੂੰ ਕੰਟਰੋਲ ਕਰਨ ਲਈ ਸਖ਼ਤ ਤਰੀਕੇ ਅਪਣਾਏ ਹਨ। ਜਨਤਕ ਸੁਰੱਖਿਆ ਲਈ ਸਟੇਡੀਅਮ ਦੇ ਬਾਹਰ 7 ਵਿਸ਼ੇਸ਼ ਦਸਤੇ ਤਾਇਨਾਤ ਕੀਤੇ ਗਏ ਹਨ। ਦਰਸ਼ਕਾਂ ਦੀ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਐਂਟਰੀ ਅਤੇ ਐਗਜ਼ਿਟ ਗੇਟਾਂ ਦੀ ਗਿਣਤੀ ਲਗਭਗ ਦੁੱਗਣੀ ਕਰਕੇ 45 ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਕਿਸੇ ਵੀ ਹੰਗਾਮੀ ਸਥਿਤੀ ਲਈ ਵਾਧੂ ਐਂਬੂਲੈਂਸਾਂ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਮੈਡੀਕਲ ਸਹਾਇਤਾ ਕੇਂਦਰ ਵੀ ਮੌਜੂਦ ਰਹਿਣਗੇ।
ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਸਿਰਫ਼ ਵੈਧ ਟਿਕਟ ਧਾਰਕਾਂ ਨੂੰ ਹੀ ਸਟੇਡੀਅਮ ਵਿੱਚ ਜਾਣ ਦੀ ਇਜਾਜ਼ਤ ਹੋਵੇਗੀ। ਬਿਨਾਂ ਟਿਕਟ ਵਾਲੇ ਪ੍ਰਸ਼ੰਸਕਾਂ ਦੇ ਜਮਾਵੜੇ ਨੂੰ ਰੋਕਣ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਡਿਜੀਟਲ ਟਿਕਟਿੰਗ ਪ੍ਰਣਾਲੀ ਅਤੇ ਕਈ ਪੱਧਰਾਂ ਵਾਲੀ ਸੁਰੱਖਿਆ ਜਾਂਚ ਵਰਗੇ ਆਧੁਨਿਕ ਪ੍ਰੋਟੋਕੋਲ ਲਾਗੂ ਕੀਤੇ ਗਏ ਹਨ। ਦੱਸਣਯੋਗ ਹੈ ਕਿ ਬੀ.ਸੀ.ਸੀ.ਆਈ (BCCI) ਨੇ ਇਸ ਵਾਰ ਮੈਚ ਤੋਂ ਪਹਿਲਾਂ ਹੋਣ ਵਾਲੀ ਓਪਨਿੰਗ ਸੈਰੇਮਨੀ ਨੂੰ ਰੱਦ ਕਰ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
KITG: ਤੈਰਾਕ ਮਣਿਕਾਂਤ ਨੇ ਲਗਾਈ ਸੋਨ ਤਗਮਿਆਂ ਦੀ ਹੈਟ੍ਰਿਕ, ਛੱਤੀਸਗੜ੍ਹ ਦੀ ਅਨੁਸ਼ਕਾ ਨੇ ਜਿੱਤਿਆ ਚਾਂਦੀ ਦਾ ਤਗਮਾ
NEXT STORY