ਟੋਕੀਓ- ਭਾਰਤੀ ਮਹਿਲਾ ਹਾਕੀ ਟੀਮ ਨੂੰ ਟੋਕੀਓ ਓਲੰਪਿਕ ਵਿਚ ਲਗਾਤਾਰ ਦੂਜੀ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਸੋਮਵਾਰ ਨੂੰ ਪੂਲ-ਏ ਦੇ ਮੈਚ ਵਿਚ ਰੀਓ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਜਰਮਨੀ ਨੇ ਉਸ ਨੂੰ 2-0 ਨਾਲ ਹਰਾ ਦਿੱਤਾ। ਪਹਿਲੇ ਮੈਚ ਵਿਚ ਦੁਨੀਆ ਦੀ ਨੰਬਰ ਇਕ ਟੀਮ ਨੀਦਰਲੈਂਡ ਹੱਥੋਂ 1-5 ਨਾਲ ਹਾਰ ਜਾਣ ਤੋਂ ਬਾਅਦ ਭਾਰਤੀਆਂ ਨੇ ਅੱਜ ਬਿਹਤਰ ਪ੍ਰਦਰਸ਼ਨ ਕੀਤਾ ਪਰ ਦੁਨੀਆ ਦੀ ਤੀਜੇ ਨੰਬਰ ਦੀ ਟੀਮ ਨੂੰ ਹਰਾਉਣ ਲਈ ਇਹ ਬਹੁਤ ਕਾਫੀ ਨਹੀਂ ਸੀ।
ਇਹ ਖ਼ਬਰ ਪੜ੍ਹੋ- ਦੱਖਣੀ ਅਫਰੀਕਾ ਟੀਮ ਨੇ ਟੀ20 'ਚ ਆਇਰਲੈਂਡ ਦਾ ਕੀਤਾ ਸਫਾਇਆ, 3-0 ਨਾਲ ਜਿੱਤੀ ਸੀਰੀਜ਼
ਭਾਰਤ ਦੀ ਗੁਰਜੀਤ ਕੌਰ ਨੇ ਤੀਜੇ ਕੁਆਰਟਰ ਵਿਚ ਪੈਨਲਟੀ ਸਟ੍ਰੋਕ 'ਤੇ ਗੋਲ ਕਰਨ ਦਾ ਮੌਕਾ ਵੀ ਗੁਆਇਆ। ਜਰਮਨੀ ਲਈ ਕਪਤਾਨ ਨਿਕੀ ਲੌਰੇਂਡ ਨੇ 12ਵੇਂ ਅਤੇ ਅੰਨਾ ਸ਼੍ਰੋਡੇਰ ਨੇ 35ਵੇਂ ਮਿੰਟ ਵਿਚ ਗੋਲ ਕੀਤੇ। ਭਾਰਤ ਦਾ ਸਾਹਮਣਾ ਬੁੱਧਵਾਰ ਨੂੰ ਬ੍ਰਿਟੇਨ ਨਾਲ ਹੋਵੇਗਾ।
ਇਹ ਖ਼ਬਰ ਪੜ੍ਹੋ- ਟੋਕੀਓ 'ਚ ਚਾਂਦੀ ਤਮਗਾ ਜਿੱਤਣ ਵਾਲੀ ਚਾਨੂ ਨੂੰ ਮਣੀਪੁਰ ਸਰਕਾਰ ਨੇ ਬਣਾਇਆ ASP
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
Tokyo Olympic : ਮੰਗਲਵਾਰ ਦਾ ਸ਼ਡਿਊਲ ਆਇਆ ਸਾਹਮਣੇ, ਮਨੂ ਭਾਕਰ ਦਾ ਮੈਚ ਇੰਨੇ ਵਜੇ
NEXT STORY