ਨਵੀਂ ਦਿੱਲੀ- ਟੋਕੀਓ ਓਲੰਪਿਕ ਵਿਚ ਬੈਡਮਿੰਟਨ ਦੇ ਸਿੰਗਲਜ਼ ਮੁਕਾਬਲੇ ਵਿਚ ਕਾਂਸੀ ਤਮਗਾ ਜਿੱਤ ਕੇ ਇਤਿਹਾਸ ਰਚਣ ਵਾਲੀ ਪੀ. ਵੀ. ਸਿੰਧੂ ਦਾ ਮੰਗਲਵਾਰ ਦੁਪਹਿਰ ਨੂੰ ਰਾਜਧਾਨੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਸਿੰਧੂ ਦਾ ਸਵਾਗਤ ਕਰਨ ਦੇ ਲਈ ਬੈਡਮਿੰਟਨ ਫੈਡਰੇਸ਼ਨ ਆਫ ਇੰਡੀਆ (ਬਾਈ) ਦੇ ਜਨਰਲ ਸਕੱਤਰ ਅਜੈ ਸਿੰਘਾਨੀਆ, ਫੈਡਰੇਸ਼ਨ ਦੇ ਹੋਰ ਅਧਿਕਾਰੀ ਤੇ ਭਾਰਤੀ ਖੇਡ ਅਥਾਰਟੀ (ਸਾਈ) ਦੇ ਅਧਿਕਾਰੀ ਮੌਜੂਦ ਸਨ।
ਇਹ ਖ਼ਬਰ ਪੜ੍ਹੋ- ਕਾਈਜ਼ਰ ਪ੍ਰਮਾਨੈਂਟੇ ਹਸਪਤਾਲ ਨੇ ਡਾਕਟਰਾਂ ਤੇ ਕਰਮਚਾਰੀਆਂ ਲਈ ਕੋਰੋਨਾ ਵੈਕਸੀਨ ਕੀਤੀ ਜ਼ਰੂਰੀ
ਬਾਈ ਨੇ ਸਰਕਾਰ, ਖੇਡ ਮੰਤਰਾਲਾ, ਸਾਈ ਨੂੰ ਉਨ੍ਹਾਂ ਦੇ ਯਤਨਾਂ ਅਤੇ ਸਮਰਥਨ ਦੇ ਲਈ ਧੰਨਵਾਦ ਕੀਤਾ। ਸਿੰਧੂ ਨੂੰ ਪਰਿਵਾਰ ਦੇ ਲੋਕਾਂ ਅਤੇ ਸੁਰੱਖਿਆ ਕਰਮਚਾਰੀਆਂ ਦੇ ਘੇਰੇ ਵਿਚ ਹਵਾਈ ਅੱਡੇ ਤੋਂ ਬਾਹਰ ਕੱਢਿਆ ਗਿਆ। ਹਵਾਈ ਅੱਡੇ 'ਤੇ ਮੌਜੂਦ ਲੋਕਾਂ ਨੇ ਤਾੜੀਆਂ ਵਜਾ ਕੇ ਓਲੰਪਿਕ ਤਮਗਾ ਜੇਤੂ ਦਾ ਸਵਾਗਤ ਕੀਤਾ। ਸਿੰਧੂ ਨੇ ਇਸ ਮੌਕੇ 'ਤੇ ਕਿਹਾ ਕਿ- ਮੈਂ ਬਹੁਤ ਖੁਸ਼ ਹਾਂ। ਮੇਰੇ ਲਈ ਇਹ ਬਹੁਤ ਮਾਣ ਵਾਲਾ ਦਿਨ ਸੀ। ਥਕਾਵਟ ਵਰਗੀ ਕੋਈ ਗੱਲ ਨਹੀਂ ਹੈ, ਮੇਰੇ ਲਈ ਇਹ ਰੋਮਾਂਚ ਨਾਲ ਭਰਿਆ ਦਿਨ ਰਿਹਾ। ਮੈਂ ਸਿੰਘਾਨੀਆ ਸਰ ਅਤੇ ਮੈਨੂੰ ਸਮਰਥਨ ਕਰਨ ਵਾਲੇ ਲੋਕਾਂ ਦਾ ਧੰਨਵਾਦ ਕਰਦੀ ਹਾਂ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਟੋਕੀਓ ਓਲੰਪਿਕ: ਭਾਰਤੀ ਸ਼ਾਟ ਪੁੱਟ ਖਿਡਾਰੀ ਤਜਿੰਦਰਪਾਲ ਸਿੰਘ ਤੂਰ ਫਾਈਨਲ ਦੀ ਦੌੜ ’ਚੋਂ ਬਾਹਰ
NEXT STORY