ਬੇਕੇਨਹੈਮ— ਭਾਰਤ ਤੇ ਬੰਗਲਾਦੇਸ਼ ਦੀਆਂ ਟੀਮਾਂ ਵਿਚਾਲੇ ਤਿਕੋਣੀ ਅੰਡਰ-19 ਸੀਰੀਜ਼ ਦਾ ਖਿਤਾਬੀ ਮੁਕਾਬਲਾ ਐਤਵਾਰ ਨੂੰ ਖੇਡਿਆ ਜਾਵੇਗਾ। ਭਾਰਤੀ ਟੀਮ ਨੂੰ ਆਪਣੇ ਆਖਰੀ ਲੀਗ ਮੁਕਾਬਲੇ ਵਿਚ ਇੰਗਲੈਂਡ ਦੀ ਟੀਮ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇੰਗਲੈਂਡ ਦੀ ਟੀਮ ਇਸ ਹਾਰ ਦੇ ਬਾਵਜੂਦ ਫਾਈਨਲ ਵਿਚ ਨਹੀਂ ਪਹੁੰਚ ਸਕੀ। ਇੰਗਲੈਂਡ ਦੇ ਇਸ ਜਿੱਤ ਤੋਂ ਬਾਅਦ 5 ਅੰਕ ਰਹੇ, ਜਦਕਿ ਭਾਰਤ ਨੇ 8 ਅੰਕ ਤੇ ਬੰਗਲਾਦੇਸ਼ ਦੀ ਟੀਮ ਨੇ 11 ਅੰਕਾਂ ਨਾਲ ਪਹਿਲਾਂ ਹੀ ਟੂਰਨਾਮੈਂਟ ਦੇ ਫਾਈਨਲ ਵਿਚ ਜਗ੍ਹਾ ਬਣਾ ਲਈ ਸੀ, ਜਿਹੜਾ ਐਤਵਾਰ ਨੂੰ ਖੇਡਿਆ ਜਾਵੇਗਾ।
ਭਾਰਤੀ ਅੰਡਰ-19 ਟੀਮ ਨੇ ਮੀਂਹ ਪ੍ਰਭਾਵਿਤ ਮੈਚ ਵਿਚ ਡਕਵਰਥ ਲੂਈਸ ਨਿਯਮ ਤਹਿਤ ਇੰਗਲੈਂਡ ਨੂੰ 8 ਵਿਕਟਾਂ ਨਾਲ ਹਰਾਇਆ। ਭਾਰਤ ਨੇ ਆਖਰੀ ਲੀਗ ਮੈਚ ਵਿਚ ਪਹਿਲਾਂ ਬੱਲੇਬਾਜ਼ੀ ਕਰਦਿਆਂ 8 ਵਿਕਟਾਂ 'ਤੇ 278 ਦੌੜਾਂ ਬਣਾਈਆਂ। ਜਵਾਬ ਵਿਚ ਇੰਗਲੈਂਡ ਅੰਡਰ-19 ਟੀਮ ਦੀ ਸ਼ੁਰੂਆਤ ਚੰਗੀ ਰਹੀ ਤੇ ਉਸ ਨੇ 37 ਓਵਰਾਂ ਵਿਚ ਇਕ ਵਿਕਟ 'ਤੇ 161 ਦੌੜਾਂ ਬਣਾਈਆਂ। ਮੀਂਹ ਕਾਰਣ ਉਸ ਨੂੰ 42 ਓਵਰਾਂ ਵਿਚ 214 ਦੌੜਾਂ ਦਾ ਸੋਧਿਆ ਟੀਚਾ ਮਿਲਿਆ, ਜਿਸ ਨੂੰ ਹੇਠਲੇਕ੍ਰਮ ਦੇ ਬੱਲੇਬਾਜ਼ਾਂ ਨੇ ਆਸਾਨੀ ਨਾਲ ਹਾਸਲ ਕਰ ਲਿਆ।
ਸ਼ਤਰੰਜ ਵਿਸ਼ਵ ਕੱਪ-2019 ਵਿਚ 11 ਭਾਰਤੀ ਗ੍ਰੈਂਡ ਮਾਸਟਰ ਦਿਖਾਉਣਗੇ ਦਮ
NEXT STORY