ਨਵੀਂ ਦਿੱਲੀ- ਭਾਰਤੀ ਟੀਮ ਦਾ ਦੱਖਣੀ ਅਫਰੀਕਾ ਦੌਰਾ 26 ਦਸੰਬਰ ਤੋਂ ਸ਼ੁਰੂ ਹੋਵੇਗਾ। ਇਸ ਦੌਰੇ ਦੇ ਲਈ ਭਾਰਤੀ ਟੈਸਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਕਾਫੀ ਉਤਸ਼ਾਹਿਤ ਹਨ ਕਿਉਂਕਿ ਪਹਿਲੀ ਵਾਰ ਉਹ ਦੱਖਣੀ ਅਫਰੀਕਾ ਵਿਚ ਟੈਸਟ ਸੀਰੀਜ਼ ਜਿੱਤਣ 'ਚ ਕਾਮਯਾਬ ਨਹੀਂ ਹੋ ਸਕੇ ਸਨ ਪਰ ਇਸ ਵਾਰ ਵਿਰਾਟ ਕੋਹਲੀ ਦੱਖਣੀ ਅਫਰੀਕਾ ਵਿਚ ਸੀਰੀਜ਼ ਜਿੱਤ ਕੇ ਇਤਿਹਾਸ ਰਚਣਾ ਚਾਹੁੰਣਗੇ। ਦੱਖਣੀ ਅਫਰੀਕਾ ਦੇ ਵਿਰੁੱਧ 3 ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ 26 ਦਸੰਬਰ ਤੋਂ ਸੈਂਚੁਰੀਅਨ ਦੇ ਮੈਦਾਨ ਵਿਚ ਖੇਡਿਆ ਜਾਵੇਗਾ। ਜੇਕਰ ਇਸ ਮੈਚ ਨੂੰ ਵਿਰਾਟ ਕੋਹਲੀ ਜਿੱਤ ਜਾਂਦੇ ਹਨ ਤਾਂ ਉਹ ਆਪਣੇ ਨਾਂ ਇਕ ਵੱਡੀ ਉਪਲੱਬਧੀ ਹਾਸਲ ਕਰ ਲੈਣਗੇ ਜੋ ਹੁਣ ਤੱਕ ਕੋਈ ਭਾਰਤੀ ਕਪਤਾਨ ਨਹੀਂ ਕਰ ਸਕਿਆ ਹੈ।
ਇਹ ਖ਼ਬਰ ਪੜ੍ਹੋ- ਡਿ ਕੌਕ ਭਾਰਤ ਵਿਰੁੱਧ ਟੈਸਟ ਸੀਰੀਜ਼ ਤੋਂ ਹੋ ਸਕਦੇ ਹਨ ਬਾਹਰ, ਸਾਹਮਣੇ ਆਈ ਵਜ੍ਹਾ
ਦਰਅਸਲ 26 ਦਸੰਬਰ ਤੋਂ ਸੈਂਚੁਰੀਅਨ ਦੇ ਮੈਦਾਨ 'ਚ ਬਾਕਸਿੰਗ-ਡੇ ਟੈਸਟ ਮੈਚ ਖੇਡਿਆ ਜਾਵੇਗਾ। ਦੱਖਣੀ ਅਫਰੀਕਾ ਦੇ ਵਿਰੁੱਧ ਜੇਕਰ ਵਿਰਾਟ ਕੋਹਲੀ ਭਾਰਤੀ ਟੀਮ ਨੂੰ ਜਿੱਤ ਦਿਵਾ ਦੇਣ ਤਾਂ ਉਹ ਬਾਕਸਿੰਗ ਡੇ ਟੈਸਟ ਮੈਚ ਜਿੱਤਣ ਵਾਲੇ ਪਹਿਲੇ ਭਾਰਤੀ ਕਪਤਾਨ ਬਣ ਜਾਣਗੇ। ਵਿਰਾਟ ਕੋਹਲੀ ਨੇ ਸਾਲ 2018 ਵਿਚ ਆਸਟਰੇਲੀਆ ਦੌਰੇ 'ਤੇ ਮੈਲਬੋਰਨ ਦੇ ਮੈਦਾਨ 'ਤੇ ਬਾਕਸਿੰਗ ਡੇ ਟੈਸਟ ਮੈਚ ਜਿੱਤਿਆ ਸੀ। ਇਸ ਜਿੱਤ ਵਿਚ ਭਾਰਤੀ ਟੀਮ ਦੇ ਲਈ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਸੀ ਤੇ 9 ਕੰਗਾਰੂ ਬੱਲੇਬਾਜ਼ਾਂ ਨੂੰ ਆਪਣਾ ਸ਼ਿਕਾਰ ਬਣਾਇਆ ਸੀ। ਇਸ ਦੌਰੇ 'ਤੇ ਭਾਰਤੀ ਟੀਮ ਨੇ ਪਹਿਲੀ ਵਾਰ ਆਸਟਰੇਲੀਆ ਨੂੰ ਉਸੇ ਦੇ ਘਰ ਵਿਚ ਟੈਸਟ ਸੀਰੀਜ਼ ਹਰਾਈ ਸੀ।
ਇਹ ਖ਼ਬਰ ਪੜ੍ਹੋ- ਰੋਹਿਤ ਦੱਖਣੀ ਅਫਰੀਕਾ ਦੇ ਵਿਰੁੱਧ ਟੈਸਟ ਸੀਰੀਜ਼ ਤੋਂ ਬਾਹਰ, ਇਸ ਖਿਡਾਰੀ ਨੂੰ ਮਿਲਿਆ ਮੌਕਾ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਨੰਬਰ ਵਨ ਟੀ-20 ਬੱਲੇਬਾਜ਼ ਬਾਬਰ ਆਜ਼ਮ ਹੋਏ ਜ਼ੀਰੋ 'ਤੇ ਆਊਟ, ਬਣਾਇਆ ਇਹ ਰਿਕਾਰਡ
NEXT STORY