ਸਪੋਰਟਸ ਡੈਸਕ- ਏਸ਼ੀਆ ਕੱਪ 2023 ਦੇ ਸੁਪਰ 4 ਦਾ ਆਖਰੀ ਮੈਚ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਖੇਡਿਆ ਗਿਆ ਸੀ। ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ 'ਚ ਖੇਡੇ ਗਏ ਇਸ ਮੈਚ 'ਚ ਭਾਰਤੀ ਟੀਮ ਨੇ 5 ਬਦਲਾਅ ਕੀਤੇ ਸਨ ਅਤੇ ਵਿਸ਼ਵ ਕੱਪ ਅਤੇ ਖਿਡਾਰੀਆਂ ਦੇ ਕੰਮ ਦੇ ਬੋਝ ਅਤੇ ਸੱਟ ਦੇ ਡਰ ਨੂੰ ਦੇਖਦੇ ਹੋਏ ਆਪਣੇ ਕਈ ਅਹਿਮ ਖਿਡਾਰੀਆਂ ਨੂੰ ਆਰਾਮ ਦਿੱਤਾ।
ਇਹ ਵੀ ਪੜ੍ਹੋ- ਨੇਹਾ ਤ੍ਰਿਪਾਠੀ ਨੇ ਜਿੱਤਿਆ ਹੀਰੋ WPGT ਦਾ 12ਵਾਂ ਪੜਾਅ
ਇਨ੍ਹਾਂ ਖਿਡਾਰੀਆਂ 'ਚ ਇਕ ਨਾਮ ਸਾਬਕਾ ਭਾਰਤੀ ਕਪਤਾਨ ਅਤੇ ਦਿੱਗਜ ਬੱਲੇਬਾਜ਼ ਵਿਰਾਟ ਕੋਹਲੀ ਦਾ ਵੀ ਹੈ। ਅਜਿਹੇ 'ਚ ਕੋਹਲੀ ਇਸ ਮੈਚ 'ਚ 'ਵਾਟਰ ਬੁਆਏ' ਬਣ ਕੇ ਖਿਡਾਰੀਆਂ ਨੂੰ ਪਾਣੀ ਪਿਲਾਉਂਦੇ ਨਜ਼ਰ ਆਏ। ਉਨ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਿਸ 'ਚ ਉਹ ਹੱਥ 'ਚ ਡਰਿੰਕ ਲੈ ਕੇ ਮੈਦਾਨ 'ਚ ਦੌੜਦੇ ਨਜ਼ਰ ਆ ਰਹੇ ਸਨ। ਕੋਹਲੀ ਇਸ ਦੌਰਾਨ ਮਸਤੀ ਦੇ ਮੂਡ 'ਚ ਨਜ਼ਰ ਆ ਰਹੇ ਸੀ। ਵੀਡੀਓ 'ਚ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਵੀ ਉਨ੍ਹਾਂ ਦੇ ਪਿੱਛੇ ਡਰਿੰਕ ਲਿਆਉਂਦੇ ਹੋਏ ਨਜ਼ਰ ਆ ਰਹੇ ਸੀ।

ਇਹ ਵੀ ਪੜ੍ਹੋ- ਡਾਇਮੰਡ ਲੀਗ ਦੇ ਫਾਈਨਲ 'ਚ ਆਪਣੇ ਖਿਤਾਬ ਦਾ ਬਚਾਅ ਕਰਨ ਉਤਰਨਗੇ ਨੀਰਜ ਚੋਪੜਾ
ਇਸ ਮੈਚ 'ਚ ਕੋਹਲੀ ਦੇ ਨਾਲ ਉਪ-ਕਪਤਾਨ ਹਾਰਦਿਕ ਪੰਡਯਾ, ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ ਅਤੇ ਸਪਿਨਰ ਕੁਲਦੀਪ ਯਾਦਵ ਨੂੰ ਆਰਾਮ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਤਿਲਕ ਵਰਮਾ, ਸੂਰਿਆਕੁਮਾਰ ਯਾਦਵ, ਸ਼ਾਰਦੁਲ ਠਾਕੁਰ, ਪ੍ਰਸਿੱਧ ਕ੍ਰਿਸ਼ਨਾ ਅਤੇ ਮੁਹੰਮਦ ਸ਼ੰਮੀ ਨੂੰ ਟੀਮ 'ਚ ਸ਼ਾਮਲ ਕੀਤਾ ਗਿਆ ਹੈ। ਇਸ ਮੈਚ 'ਚ ਤਿਲਕ ਵਰਮਾ ਨੇ ਡੈਬਿਊ ਕੀਤਾ ਸੀ।
ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੌਲੀ ਪਿੱਚਾਂ 'ਤੇ ਆਪਣੀ ਬੱਲੇਬਾਜ਼ੀ 'ਚ ਸੁਧਾਰ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ : ਗਿੱਲ
NEXT STORY