ਕਰਾਚੀ, (ਭਾਸ਼ਾ) ਪਾਕਿਸਤਾਨ ਦੇ ਸਾਬਕਾ ਕਪਤਾਨ ਬਾਬਰ ਆਜ਼ਮ ਨੇ ਟੀ-20 ਇੰਟਰਨੈਸ਼ਨਲ ਵਿਚ ਤੀਜੇ ਨੰਬਰ 'ਤੇ ਬੱਲੇਬਾਜ਼ੀ ਕਰਨ ਲਈ ਕਹੇ ਜਾਣ 'ਤੇ ਜਨਤਕ ਤੌਰ 'ਤੇ ਆਪਣੀ ਨਾਖੁਸ਼ੀ ਜ਼ਾਹਰ ਕੀਤੀ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਰਾਸ਼ਟਰੀ ਟੀਮ ਦੇ ਡਰੈਸਿੰਗ ਵਿਚ ਸਭ ਕੁਝ ਠੀਕ ਨਹੀਂ ਹੈ। ਇਹ ਸਭ ਉਦੋਂ ਸ਼ੁਰੂ ਹੋਇਆ ਜਦੋਂ ਪਾਕਿਸਤਾਨ ਕ੍ਰਿਕਟ ਬੋਰਡ (ਪੀ. ਸੀ. ਬੀ.) ਨੇ ਸਿਖਰਲੇ ਕ੍ਰਮ ਦੇ ਬੱਲੇਬਾਜ਼ ਨੂੰ ਤਿੰਨੋਂ ਫਾਰਮੈਟਾਂ ਵਿੱਚ ਕਪਤਾਨੀ ਦੀ ਜ਼ਿੰਮੇਵਾਰੀ ਤੋਂ ਮੁਕਤ ਕਰ ਦਿੱਤਾ।
ਬਾਬਰ ਨੇ ਮੰਗਲਵਾਰ ਨੂੰ ਪਾਕਿਸਤਾਨ ਸੁਪਰ ਲੀਗ (ਪੀ.ਐੱਸ.ਐੱਲ.) ਦੌਰਾਨ ਮੀਡੀਆ ਨਾਲ ਗੱਲ ਕਰਦੇ ਹੋਏ ਆਪਣੀਆਂ ਭਾਵਨਾਵਾਂ ਨੂੰ ਸਪੱਸ਼ਟ ਕੀਤਾ ਕਿ ਉਹ ਜਨਵਰੀ 'ਚ ਨਿਊਜ਼ੀਲੈਂਡ ਦੌਰੇ 'ਤੇ ਟੀ-20 ਅੰਤਰਰਾਸ਼ਟਰੀ ਸੀਰੀਜ਼ ਦੌਰਾਨ ਤੀਜੇ ਨੰਬਰ 'ਤੇ ਬੱਲੇਬਾਜ਼ੀ ਕਰਨ ਦੇ ਫੈਸਲੇ ਤੋਂ ਸੰਤੁਸ਼ਟ ਨਹੀਂ ਹੈ। ਇਸ ਲੜੀ ਵਿੱਚ ਸੈਮ ਅਯੂਬ ਨੇ ਮੁਹੰਮਦ ਰਿਜ਼ਵਾਨ ਦੇ ਨਾਲ ਪਾਰੀ ਦੀ ਸ਼ੁਰੂਆਤ ਕੀਤੀ। ਪਾਕਿਸਤਾਨੀ ਟੀਮ ਇਹ ਸੀਰੀਜ਼ 1-4 ਨਾਲ ਹਾਰ ਗਈ। ਬਾਬਰ ਨੇ ਕਿਹਾ, ''ਉਸ ਸਮੇਂ ਪਾਕਿਸਤਾਨੀ ਟੀਮ ਦੀ ਇਹੀ ਮੰਗ ਸੀ। ਮੈਂ ਇਹ ਪਾਕਿਸਤਾਨ ਲਈ ਕੀਤਾ ਹੈ। ਜੇਕਰ ਤੁਸੀਂ ਮੈਨੂੰ ਨਿੱਜੀ ਤੌਰ 'ਤੇ ਪੁੱਛੋ ਤਾਂ ਮੈਂ ਤੀਜੇ ਨੰਬਰ 'ਤੇ ਬੱਲੇਬਾਜ਼ੀ ਕਰਨ ਦੇ ਫੈਸਲੇ ਤੋਂ ਸੰਤੁਸ਼ਟ ਨਹੀਂ ਸੀ। ਹਾਲਾਂਕਿ, ਮੈਂ ਇਹ ਪਾਕਿਸਤਾਨ ਲਈ ਕੀਤਾ।'' ਉਸਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਪਾਕਿਸਤਾਨ ਜਾਂ ਉਸਦੀ PSL ਫਰੈਂਚਾਇਜ਼ੀ ਪੇਸ਼ਾਵਰ ਜਾਲਮੀ ਲਈ ਸਭ ਤੋਂ ਛੋਟੇ ਫਾਰਮੈਟ ਵਿੱਚ ਪਾਰੀ ਦਾ ਆਗਾਜ਼ ਕਰਨ ਲਈ ਕੋਈ ਦਬਾਅ ਮਹਿਸੂਸ ਨਹੀਂ ਕਰਦਾ ਹੈ।
ਅਲ ਹਿਲਾਲ ਨੇ ਲਗਾਤਾਰ 28ਵੀਂ ਜਿੱਤ ਦਰਜ ਕਰਕੇ ਬਣਾਇਆ ਨਵਾਂ ਵਿਸ਼ਵ ਰਿਕਾਰਡ
NEXT STORY