ਸਪੋਰਟਸ ਡੈਸਕ- ਆਈ. ਸੀ. ਸੀ. ਵਿਸ਼ਵ ਕੱਪ 2023 ਦਾ ਪੰਜਵਾਂ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੇਨਈ ਦੇ ਐੱਮਏ ਚਿਦਾਂਬਰਮ ਸਟੇਡੀਅਮ ਵਿੱਚ ਖੇਡਿਆ ਗਿਆ। ਮੈਚ ਭਾਰਤ ਨੇ 6 ਵਿਕਟਾਂ ਨਾਲ ਜਿੱਤ ਲਿਆ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਦੀ ਪੂਰੀ ਟੀਮ ਨੇ 49.3 ਓਵਰਾਂ 'ਚ ਆਲਆਊਟ ਹੋ ਕੇ 199 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 200 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਨ ਆਈ ਭਾਰਤੀ ਟੀਮ ਨੇ ਵਿਰਾਟ ਕੋਹਲੀ ਦੀ 85 ਦੌੜਾਂ ਤੇ ਕੇ. ਐੱਲ. ਰਾਹੁਲ ਦੀਆਂ 97 ਦੌੜਾਂ ਨਾਲ 41.2 ਓਵਰਾਂ 'ਚ 4 ਵਿਕਟਾਂ ਗੁਆ ਕੇ 201 ਦੌੜਾਂ ਬਣਾਈਆਂ ਤੇ 6 ਵਿਕਟਾਂ ਨਾਲ ਮੈਚ ਜਿੱਤ ਲਿਆ।
ਇਹ ਵੀ ਪੜ੍ਹੋ : ਅਫਗਾਨਿਸਤਾਨ ਦੇ ਭੂਚਾਲ ਪੀੜਤਾਂ ਦੀ ਮਦਦ ਲਈ ਰਾਸ਼ਿਦ ਖਾਨ WC ਦੀ ਪੂਰੀ ਫੀਸ ਕਰਨਗੇ ਦਾਨ
ਟੀਚੇ ਦਾ ਪਿੱਛਾ ਕਰਨ ਆਈ ਭਾਰਤੀ ਟੀਮ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਈਸ਼ਾਨ ਕਿਸ਼ਨ 0 ਦੇ ਸਕੋਰ 'ਤੇ ਸਟਾਰਕ ਦਾ ਸ਼ਿਕਾਰ ਬਣਿਆ ਤੇ ਪੈਵੇਲੀਅਨ ਪਰਤ ਗਿਆ। ਇਸ ਤੋਂ ਬਾਅਦ ਰੋਹਿਤ ਵੀ 0 ਦੇ ਸਕੋਰ 'ਤੇ ਆਊਟ ਹੋਇਆ। ਭਾਰਤ ਦੀ ਤੀਜੀ ਵਿਕਟ ਸ਼੍ਰੇਅਸ ਅਈਅਰ ਦੇ ਤੌਰ 'ਤੇ ਡਿੱਗੀ। ਅਈਅਰ ਵੀ 0 ਦੇ ਸਕੋਰ 'ਤੇ ਹੇਜ਼ਲਵੁੱਡ ਦਾ ਵਲੋਂ ਆਊਟ ਹੋਇਆ। ਭਾਰਤ ਦੀ ਚੌਥੀ ਵਿਕਟ ਵਿਰਾਟ ਕੋਹਲੀ ਦੇ ਤੌਰ 'ਤੇ ਡਿੱਗੀ। ਕੋਹਲੀ 6 ਚੌਕਿਆਂ ਦੀ ਮਦਦ ਨਾਲ 85 ਦੌੜਾਂ ਬਣਾ ਹੇਜ਼ਲਵੁੱਡ ਵਲੋਂ ਆਊਟ ਹੋਇਆ। ਕੇ. ਐੱਲ. ਰਾਹੁਲ ਨੇ 8 ਚੌਕੇ 2 ਛੱਕੇ ਦੀ ਮਦਦ ਨਾਲ 97 ਦੌੜਾਂ ਬਣਾਈਆਂ। ਹਾਰਦਿਕ ਪੰਡਯਾ ਨੇ ਵੀ 11 ਦੌੜਾਂ ਦਾ ਯੋਗਦਾਨ ਦਿੱਤਾ।
ਪਲੇਇੰਗ 11
ਭਾਰਤ : ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐੱਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਰਵੀਚੰਦਰਨ ਅਸ਼ਵਿਨ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ।
ਆਸਟ੍ਰੇਲੀਆ: ਡੇਵਿਡ ਵਾਰਨਰ, ਮਿਸ਼ੇਲ ਮਾਰਸ਼, ਸਟੀਵਨ ਸਮਿਥ, ਮਾਰਨਸ ਲਾਬੂਸ਼ੇਨ, ਕੈਮੂਰਨ ਗ੍ਰੀਨ, ਐਲੇਕਸ ਕੈਰੀ (ਵਿਕਟਕੀਪਰ), ਗਲੇਨ ਮੈਕਸਵੈੱਲ, ਪੈਟ ਕਮਿੰਸ (ਕਪਤਾਨ), ਮਿਸ਼ੇਲ ਸਟਾਰਕ, ਜੋਸ਼ ਹੇਜ਼ਲਵੁੱਡ, ਐਡਮ ਜ਼ੈਂਪਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
CWC 23 : ਕੇਨ ਵਿਲੀਅਮਸਨ ਦੀ ਮੈਦਾਨ 'ਤੇ ਵਾਪਸੀ 'ਤੇ ਮੁੱਖ ਕੋਚ ਨੇ ਦਿੱਤਾ ਵੱਡਾ ਅਪਡੇਟ
NEXT STORY