ਮੁੰਬਈ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੀ ਜਾ ਰਹੀ ਟੈਸਟ ਸੀਰੀਜ਼ ਦੇ ਪਹਿਲੇ ਦੋ ਮੈਚਾਂ 'ਚ ਵਿਰਾਟ ਕੋਹਲੀ ਕੁਝ ਖਾਸ ਨਹੀਂ ਕਰ ਸਕੇ ਹਨ। ਭਾਰਤੀ ਟੀਮ 1 ਨਵੰਬਰ ਤੋਂ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਨਿਊਜ਼ੀਲੈਂਡ ਖਿਲਾਫ ਟੈਸਟ ਸੀਰੀਜ਼ ਦਾ ਤੀਜਾ ਅਤੇ ਆਖਰੀ ਟੈਸਟ ਖੇਡੇਗੀ।
ਇਸ ਟੈਸਟ 'ਚ ਵੀ ਸਾਰਿਆਂ ਦੀਆਂ ਨਜ਼ਰਾਂ ਵਿਰਾਟ ਕੋਹਲੀ 'ਤੇ ਹੋਣਗੀਆਂ। ਆਓ ਜਾਣਦੇ ਹਾਂ ਹੁਣ ਤੱਕ ਵਾਨਖੇੜੇ ਸਟੇਡੀਅਮ 'ਚ ਖੇਡੇ ਗਏ ਟੈਸਟਾਂ 'ਚ ਵਿਰਾਟ ਕੋਹਲੀ ਦਾ ਕੀ ਰਿਕਾਰਡ ਰਿਹਾ ਹੈ।
ਕਿੰਗ ਕੋਹਲੀ ਨੇ ਹੁਣ ਤੱਕ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ 5 ਟੈਸਟ ਮੈਚ ਖੇਡੇ ਹਨ, ਜਿਨ੍ਹਾਂ ਵਿਚ ਉਨ੍ਹਾਂ ਨੇ 8 ਪਾਰੀਆਂ 'ਚ ਬੱਲੇਬਾਜ਼ੀ ਕੀਤੀ ਹੈ। ਕੋਹਲੀ ਨੇ ਵਾਨਖੇੜੇ 'ਚ ਖੇਡੀਆਂ 8 ਪਾਰੀਆਂ 'ਚ 469 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਸ ਨੇ ਇਕ ਸੈਂਕੜਾ ਅਤੇ ਤਿੰਨ ਅਰਧ ਸੈਂਕੜੇ ਲਗਾਏ ਹਨ।
ਵਾਨਖੇੜੇ 'ਚ ਖੇਡੇ ਗਏ ਟੈਸਟ 'ਚ ਕੋਹਲੀ ਦਾ ਹਾਈ ਸਕੋਰ 235 ਦੌੜਾਂ ਹੈ। ਅਜਿਹੇ 'ਚ ਪ੍ਰਸ਼ੰਸਕ ਇਕ ਵਾਰ ਫਿਰ ਕੋਹਲੀ ਤੋਂ ਇਸੇ ਤਰ੍ਹਾਂ ਦੀ ਪਾਰੀ ਦੀ ਉਮੀਦ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਈਐੱਮਐੱਲ ਮੁਲਤਵੀ, ਅਗਲੇ ਸਾਲ ਦੀ ਪਹਿਲੀ ਤਿਮਾਹੀ 'ਚ ਹੋਵੇਗਾ
NEXT STORY