ਕਾਨਪੁਰ : ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਨੇ ਸੋਮਵਾਰ ਨੂੰ ਕਿਹਾ ਕਿ ਅਗਲੇ ਸਾਲ ਚੈਂਪੀਅਨਸ ਟਰਾਫੀ ਲਈ ਰਾਸ਼ਟਰੀ ਕ੍ਰਿਕਟ ਟੀਮ ਦੇ ਪਾਕਿਸਤਾਨ ਦੌਰੇ ਨੂੰ ਲੈ ਕੇ ਅੰਤਿਮ ਫੈਸਲਾ ਭਾਰਤ ਸਰਕਾਰ ਨੂੰ ਲੈਣਾ ਹੈ। ਪਾਕਿਸਤਾਨ 19 ਫਰਵਰੀ ਤੋਂ 9 ਮਾਰਚ ਤੱਕ ਵਨਡੇ ਫਾਰਮੈਟ ਵਿਚ ਖੇਡੇ ਜਾਣ ਵਾਲੇ ਇਸ ਆਈਸੀਸੀ (ਅੰਤਰਰਾਸ਼ਟਰੀ ਕ੍ਰਿਕਟ ਕੌਂਸਲ) ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ।
ਸ਼ੁਕਲਾ ਨੇ ਇੱਥੇ ਬੰਗਲਾਦੇਸ਼ ਵਿਰੁੱਧ ਚੱਲ ਰਹੇ ਦੂਜੇ ਟੈਸਟ ਮੈਚ ਦੇ ਚੌਥੇ ਦਿਨ ਦੀ ਖੇਡ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ, ''ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਸਾਡੀ ਨੀਤੀ ਇਹ ਹੈ ਕਿ ਅਸੀਂ ਹਮੇਸ਼ਾ ਅੰਤਰਰਾਸ਼ਟਰੀ ਟੂਰ ਲਈ ਸਰਕਾਰ ਤੋਂ ਇਜਾਜ਼ਤ ਲੈਂਦੇ ਹਾਂ। ਇਹ ਸਰਕਾਰ ਤੈਅ ਕਰਦੀ ਹੈ ਕਿ ਸਾਡੀ ਟੀਮ ਨੂੰ ਕਿਸੇ ਵੀ ਦੇਸ਼ ਦਾ ਦੌਰਾ ਕਰਨਾ ਚਾਹੀਦਾ ਹੈ ਜਾਂ ਨਹੀਂ। ਉਨ੍ਹਾਂ ਕਿਹਾ, ''ਇਸ ਮਾਮਲੇ 'ਚ ਵੀ ਸਰਕਾਰ ਜੋ ਵੀ ਫੈਸਲਾ ਲਵੇਗੀ, ਅਸੀਂ ਉਸ ਦੀ ਪਾਲਣਾ ਕਰਾਂਗੇ।''
ਇਹ ਵੀ ਪੜ੍ਹੋ : ਭਾਰਤੀ ਟੀਮ ਨੇ ਟੈਸਟ ਕ੍ਰਿਕਟ ਦੇ ਇਤਿਹਾਸ 'ਚ ਲਾਇਆ ਸਭ ਤੋਂ ਤੇਜ਼ ਸੈਂਕੜਾ, ਤੋੜਿਆ ਆਪਣਾ ਹੀ ਰਿਕਾਰਡ
ਮੁੰਬਈ 'ਚ 2008 'ਚ ਹੋਏ ਅੱਤਵਾਦੀ ਹਮਲਿਆਂ ਤੋਂ ਬਾਅਦ ਭਾਰਤੀ ਟੀਮ ਨੇ ਪਾਕਿਸਤਾਨ ਖਿਲਾਫ ਕੋਈ ਦੁਵੱਲੀ ਸੀਰੀਜ਼ ਨਹੀਂ ਖੇਡੀ ਹੈ। ਦੋਵੇਂ ਟੀਮਾਂ ਸਿਰਫ਼ ਆਈਸੀਸੀ ਅਤੇ ਏਸ਼ੀਅਨ ਕ੍ਰਿਕਟ ਕੌਂਸਲ (ਏਸੀਸੀ) ਟੂਰਨਾਮੈਂਟਾਂ ਵਿਚ ਹੀ ਇਕ-ਦੂਜੇ ਦਾ ਸਾਹਮਣਾ ਕਰਦੀਆਂ ਹਨ। ਪਾਕਿਸਤਾਨ ਦੀ ਟੀਮ ਸੱਤ ਸਾਲ ਦੇ ਵਕਫ਼ੇ ਮਗਰੋਂ ਪਿਛਲੇ ਸਾਲ ਆਈਸੀਸੀ ਵਨਡੇ ਵਿਸ਼ਵ ਕੱਪ ਲਈ ਭਾਰਤ ਆਈ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
IND vs BAN 2nd Test Day 4 : ਜਾਇਸਵਾਲ ਨੇ ਲਾਇਆ ਅਰਧ ਸੈਂਕੜਾ, ਭਾਰਤ 161/4
NEXT STORY