ਅਜਨਾਲਾ(ਰਮਨਦੀਪ)—ਮੇਰੀ ਧੀ ਹੈ ਭਾਰਤ ਦੀ ਸ਼ਾਨ ਤੇ ਉਹ ਕੱਲ ਹੋਣ ਵਾਲੇ ਫਾਈਨਲ ਮੁਕਾਬਲੇ 'ਚ ਇਕ ਵਾਰ ਫਿਰ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਦਾ ਝੰਡਾ ਗੱਡੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਭਾਰਤੀ ਮਹਿਲਾ ਹਾਕੀ ਟੀਮ ਦੀ ਜੁਝਾਰੂ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦੇ ਪਿਤਾ ਸਤਨਾਮ ਸਿੰਘ ਨੇ ਕੱਲ ਨੂੰ ਭਾਰਤ ਅਤੇ ਜਪਾਨ ਵਿਚਾਲੇ ਹੋ ਰਹੀ ਖਿਤਾਬੀ ਟੱਕਰ 'ਚ ਭਾਰਤੀ ਟੀਮ ਦੀ ਜਿੱਤ ਲਈ ਅਜਨਾਲਾ ਸ਼ਹਿਰ ਦੇ ਗੁਰਦੁਆਰਾ ਭਗਤ ਨਾਮਦੇਵ ਜੀ ਵਿਖੇ ਅਰਦਾਸ ਕਰਨ ਉਪਰੰਤ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਅੱਗੇ ਕਿਹਾ ਕਿ ਬੀਤੇ ਕਲ ਭਾਰਤ ਅਤੇ ਚੀਨ ਵਿਚਾਲੇ ਹੋਈ ਟੱਕਰ ਦੌਰਾਨ ਗੁਰਜੀਤ ਕੌਰ ਨੇ ਇਕ ਗੋਲ ਦਾਗ ਕੇ ਚੀਨ ਨੂੰ ਖੇਡ ਦੇ ਮੈਦਾਨ 'ਚ ਧੂੜ ਚਟਾਈ ਹੈ ਅਤੇ ਉਨਾਂ ਨੂੰ ਆਪਣੀ ਧੀ ਤੇ ਪੂਰਾ ਵਿਸ਼ਵਾਸ ਹੈ ਕਿ ਕਲ ਨੂੰ ਹੋਣ ਜਾ ਰਹੇ ਫਾਈਨਲ ਮੁਕਾਬਲੇ 'ਚ ਵਧੀਆ ਪ੍ਰਦਰਸ਼ਨ ਕਰਕੇ ਭਾਰਤ ਦੀ ਝੋਲੀ ਗੋਲਡ ਮੈਡਲ ਪਾਵੇਗੀ। ਅਰਦਾਸ ਵਿਚ ਸ਼ਾਮਿਲ ਹੋਣ ਪਹੁੰਚੀਆਂ ਇਲਾਕੇ ਦੀਆਂ ਸੰਗਤਾਂ ਤੋਂ ਇਲਾਵਾ ਸਾਧ ਸੰਗਤ ਦਸਵੰਧ ਸੇਵਾ ਸੁਸਾਇਟੀ ਦੇ ਆਗੂ ਕਰਮਜੀਤ ਸਿੰਘ ਗੋਲਡੀ ਰਿਆੜ ਨੇ ਦੱਸਿਆ ਕਿ ਗੁਰਜੀਤ ਕੌਰ ਦਾ ਅਜਨਾਲਾ ਪੁੱਜਣ ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਅੰਤ ਵਿਚ ਸੁਸਾਇਟੀ ਦੇ ਆਗੂ ਕਰਮਜੀਤ ਸਿੰਘ ਗੋਲਡੀ ਤੇ ਹੋਰਨਾਂ ਵੱਲੋਂ ਗੁਰਜੀਤ ਕੌਰ ਦੇ ਪਿਤਾ ਸਤਨਾਮ ਸਿੰਘ ਅਤੇ ਮਾਤਾ ਹਰਜਿੰਦਰ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਮਰਜੀਤ ਸਿੰਘ ਬਾਜਵਾ, ਅਨੋਖ ਸਿੰਘ, ਬਾਬਾ ਗੁਰਨਾਮ ਸਿੰਘ, ਨੰਬਰਦਾਰ ਗੁਰਚਰਨ ਸਿੰਘ ਮਿਆਦੀਆਂ, ਲਖਵਿੰਦਰ ਸਿੰਘ ਬਾਜਵਾ, ਗੁਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਕਮਲਪ੍ਰੀਤ ਕੌਰ ਅਤੇ ਜਸਬੀਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ।
ਸਡਨ ਡੈੱਥ 'ਚ ਟੁੱਟਿਆ ਭਾਰਤ ਦਾ ਸੋਨੇ ਦਾ ਸੁਪਨਾ, ਹੁਣ ਕਾਂਸੀ ਲਈ ਹੋਵੇਗਾ ਪਾਕਿਸਤਾਨ ਨਾਲ ਮੁਕਾਬਲਾ
NEXT STORY