ਸਾਓ ਪਾਉਲੋ- ਬ੍ਰਾਜ਼ੀਲ ਦੇ ਦਿੱਗਜ ਫੁੱਟਬਾਲ ਖਿਡਾਰੀ ਨੇਮਾਰ ਨੇ ਕਿਹਾ ਕਿ ਅਗਲੇ ਸਾਲ ਕਤਰ 'ਚ ਖੇਡਿਆ ਜਾਣ ਵਾਲਾ ਵਿਸ਼ਵ ਕੱਪ ਉਸਦੇ ਕਰੀਅਰ ਦਾ ਆਖਰੀ ਵਿਸ਼ਵ ਪੱਧਰੀ ਟੂਰਨਾਮੈਂਟ ਹੋ ਸਕਦਾ ਹੈ। ਇਸ 29 ਸਾਲਾ ਦੇ ਸਟ੍ਰਾਈਕਰ ਨੇ 'ਡੀ.ਏ.ਜੇਡ.ਐਨ.' ਵਲੋਂ ਬਣਾਏ ਗਏ 'ਨੇਮਾਰ : ਦਿ ਲਾਇਨ ਆਫ ਕਿੰਗਜ਼' ਨਾਮ ਡਾਕੂਮੈਂਟਰੀ ਵਿਚ ਇਹ ਪ੍ਰਤੀਕਿਰਿਆ ਦਿੱਤੀ ਹੈ।
ਇਹ ਖ਼ਬਰ ਪੜ੍ਹੋ- AUS ਮਹਿਲਾ ਟੀਮ ਨੇ ਭਾਰਤ ਨੂੰ 14 ਦੌੜਾਂ ਨਾਲ ਹਰਾਇਆ, 2-0 ਨਾਲ ਟੀ20 ਸੀਰੀਜ਼ ਜਿੱਤੀ
'ਡੀ.ਏ.ਜੇਡ.ਐਨ.' ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ 'ਤੇ ਇਸਦੀ ਇਕ ਝਲਕ ਸ਼ੇਅਰ ਕੀਤੀ ਹੈ। ਇਸ 'ਚ ਨੇਮਾਰ ਨੇ ਕਿਹਾ ਹੈ - ਮੈਨੂੰ ਲੱਗਦਾ ਹੈ ਕਿ ਇਹ ਮੇਰਾ ਆਖਰੀ ਵਿਸ਼ਵ ਕੱਪ ਹੋਵੇਗਾ। ਪਿਛਲੇ ਵਿਸ਼ਵ ਕੱਪ ਦੀ ਤਰ੍ਹਾਂ ਇਸਦਾ ਸਾਹਮਣਾ ਕਰ ਰਿਹਾ ਹਾਂ ਕਿਉਂਕਿ ਮੈਨੂੰ ਨਹੀਂ ਪਤਾ ਕਿ ਮੈਂ ਮਾਨਸਿਕ ਰੂਪ ਨਾਲ ਅਤੇ ਹੋਰ ਫੁੱਟਬਾਲ ਖੇਡ ਸਕਾਂਗਾ ਜਾਂ ਨਹੀਂ। ਉਨ੍ਹਾਂ ਨੇ ਕਿਹਾ ਕਿ ਮੈਂ ਵਿਸ਼ਵ ਕੱਪ ਨੂੰ ਆਪਣੇ ਦੇਸ਼ ਦੇ ਲਈ ਜਿੱਤਣ ਤੇ ਆਪਣੇ ਸੁਪਨੇ ਨੂੰ ਸਾਕਾਰ ਕਰਨ ਦੇ ਲਈ ਹਰ ਸੰਭਵ ਕੋਸ਼ਿਸ਼ ਕਰਾਂਗਾ। ਇਹ ਮੇਰੇ ਬਚਪਨ ਤੋਂ ਸਭ ਤੋਂ ਵੱਡਾ ਸੁਪਨਾ ਹੈ। ਮੈਨੂੰ ਉਮੀਦ ਹੈ ਕਿ ਮੈਂ ਇਸ ਨੂੰ ਹਾਸਲ ਕਰ ਸਕਦਾ ਹਾਂ।
ਇਹ ਖ਼ਬਰ ਪੜ੍ਹੋ- ਇੰਗਲੈਂਡ ਨੇ ਏਸ਼ੇਜ਼ ਸੀਰੀਜ਼ ਲਈ ਕੀਤਾ ਟੀਮ ਦਾ ਐਲਾਨ, ਇੰਨਾਂ ਖਿਡਾਰੀਆਂ ਨੂੰ ਮਿਲੀ ਜਗ੍ਹਾ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਟੀ20 ਵਿਸ਼ਵ ਕੱਪ 2021 ਜਿੱਤਣ ਵਾਲੀ ਟੀਮ ਨੂੰ ਮਿਲਣਗੇ ਇੰਨੇ ਮਿਲੀਅਨ ਡਾਲਰ ਦਾ ਨਕਦ ਪੁਰਸਕਾਰ
NEXT STORY