ਮੁੰਬਈ (ਵਾਰਤਾ)- ਆਈ.ਸੀ.ਸੀ. ਪੁਰਸ਼ ਕ੍ਰਿਕਟ ਵਿਸ਼ਵ ਕੱਪ 2023 ਦੀਆਂ ਟਿਕਟਾਂ 25 ਅਗਸਤ ਤੋਂ ਵਿਕਰੀ ਲਈ ਉਪਲਬਧ ਹੋਣਗੀਆਂ। ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਬੁੱਧਵਾਰ ਨੂੰ ਇਹ ਐਲਾਨ ਕੀਤਾ। ਆਯੋਜਕਾਂ ਨੇ ਕਿਹਾ ਕਿ ਟਿਕਟਾਂ ਦੀ ਸੰਭਾਵਿਤ ਮੰਗ ਦਾ ਪ੍ਰਬੰਧਨ ਕਰਨ ਲਈ ਵਿਕਰੀ ਪੜਾਅਵਾਰ ਕੀਤੀ ਜਾਵੇਗੀ। ਭਾਰਤ ਤੋਂ ਇਲਾਵਾ ਹੋਰ ਟੀਮਾਂ ਲਈ ਅਭਿਆਸ ਮੈਚਾਂ ਅਤੇ ਲੀਗ ਪੜਾਅ ਦੇ ਮੈਚਾਂ ਦੀਆਂ ਟਿਕਟਾਂ 25 ਅਗਸਤ ਨੂੰ ਉਪਲਬਧ ਹੋਣਗੀਆਂ।
ਇਹ ਵੀ ਪੜ੍ਹੋ: ਕੈਨੇਡਾ 'ਚ ਪੱਕੇ ਹੋਣ ਦਾ ਜਸ਼ਨ ਮਨਾਉਣ ਦੌਰਾਨ ਝੀਲ 'ਚ ਡੁੱਬੇ ਪੰਜਾਬੀ ਗੱਭਰੂ ਦੀ ਲਾਸ਼ ਬਰਾਮਦ
ਗੁਹਾਟੀ ਅਤੇ ਤਿਰੂਵਨੰਤਪੁਰਮ ਵਿੱਚ ਭਾਰਤ ਦੇ ਮੈਚਾਂ ਦੀਆਂ ਟਿਕਟਾਂ 30 ਅਗਸਤ ਨੂੰ ਉਪਲਬਧ ਹੋਣਗੀਆਂ। ਚੇਨਈ, ਦਿੱਲੀ ਅਤੇ ਪੁਣੇ ਵਿੱਚ ਭਾਰਤ ਦੇ ਮੈਚਾਂ ਦੀਆਂ ਟਿਕਟਾਂ 31 ਅਗਸਤ ਨੂੰ ਉਪਲਬਧ ਹੋਣਗੀਆਂ। ਧਰਮਸ਼ਾਲਾ, ਲਖਨਊ ਅਤੇ ਮੁੰਬਈ ਵਿੱਚ ਭਾਰਤ ਦੇ ਮੈਚਾਂ ਦੀਆਂ ਟਿਕਟਾਂ 1 ਸਤੰਬਰ ਤੋਂ ਖਰੀਦ ਲਈ ਉਪਲਬਧ ਹੋਣਗੀਆਂ, ਜਦੋਂ ਕਿ ਬੈਂਗਲੁਰੂ ਅਤੇ ਕੋਲਕਾਤਾ ਵਿੱਚ ਹੋਣ ਵਾਲੇ ਭਾਰਤੀ ਟੀਮ ਦੇ ਮੈਚਾਂ ਦੀਆਂ ਟਿਕਟਾਂ 2 ਸਤੰਬਰ ਤੋਂ ਵਿਕਰੀ ਲਈ ਉਪਲਬਧ ਹੋਣਗੀਆਂ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਭਾਰਤ ਦੇ ਮੈਚਾਂ ਦੀਆਂ ਟਿਕਟਾਂ 3 ਸਤੰਬਰ ਨੂੰ ਵਿਕਣਗੀਆਂ, ਜਦੋਂ ਕਿ ਸੈਮੀਫਾਈਨਲ ਅਤੇ ਫਾਈਨਲ ਦੀਆਂ ਟਿਕਟਾਂ 15 ਸਤੰਬਰ ਨੂੰ ਉਪਲਬਧ ਹੋਣਗੀਆਂ।
ਇਹ ਵੀ ਪੜ੍ਹੋ: ਕੈਨੇਡਾ ਜਾਣ ਦੀ ਤਿਆਰੀ ਖਿੱਚੀ ਬੈਠੇ ਪੰਜਾਬੀਆਂ ਨੂੰ ਵੱਡਾ ਝਟਕਾ, ਇਕ ਫ਼ੈਸਲੇ ਨਾਲ ਵਧੀਆਂ ਮੁਸ਼ਕਲਾਂ
ਕ੍ਰਿਕਟ ਪ੍ਰੇਮੀ ਟਿਕਟਾਂ ਦੀ ਵਿਕਰੀ ਬਾਰੇ ਜਾਣਕਾਰੀ ਸਭ ਤੋਂ ਪਹਿਲਾਂ ਪ੍ਰਾਪਤ ਕਰਨ ਲਈ cricketworldcup.com 'ਤੇ ਰਜਿਸਟਰ ਕਰ ਸਕਦੇ ਹਨ। ਬੀ.ਸੀ.ਸੀ.ਆਈ. ਦੇ ਸੀ.ਈ.ਓ. ਹੇਮਾਂਗ ਅਮੀਨ ਨੇ ਕਿਹਾ, "ਸਾਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਪ੍ਰਸ਼ੰਸਕ ਆਈ.ਸੀ.ਸੀ. ਪੁਰਸ਼ ਕ੍ਰਿਕਟ ਵਿਸ਼ਵ ਕੱਪ 2023 ਲਈ ਅਧਿਕਾਰਤ ਟਿਕਟਾਂ ਬਾਰੇ ਜਾਣਕਾਰੀ ਅਤੇ ਅਪਡੇਟ ਪ੍ਰਾਪਤ ਕਰਨ ਲਈ ਰਜਿਸਟਰ ਕਰ ਸਕਦੇ ਹਨ। ਕੁਝ ਸੋਧਾਂ ਤੋਂ ਬਾਅਦ ਹੁਣ ਪ੍ਰੋਗਰਾਮ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। BCCI ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ ਕਿ ਤੁਹਾਨੂੰ ਸਾਰੀਆਂ ਮੇਜ਼ਬਾਨੀ ਵਾਲੀਆਂ ਸਾਰੀਆਂ ਥਾਵਾਂ 'ਤੇ ਸੁਹਾਵਣਾ ਅਨੁਭਵ ਹੋਵੇ।"
ਇਹ ਵੀ ਪੜ੍ਹੋ: ਨਸ਼ੇ ਨੇ ਉਜਾੜਿਆ ਇਕ ਹੋਰ ਹੱਸਦਾ-ਵੱਸਦਾ ਘਰ, 30 ਸਾਲਾ ਹਰਮਨਬੀਰ ਸਿੰਘ ਦੀ ਓਵਰਡੋਜ਼ ਨਾਲ ਮੌਤ
ਆਈ.ਸੀ.ਸੀ. ਦੇ ਆਯੋਜਨ ਦੇ ਮੁਖੀ ਕ੍ਰਿਸ ਟੈਟਲੀ ਨੇ ਕਿਹਾ, 'ਆਈ.ਸੀ.ਸੀ. ਪੁਰਸ਼ ਕ੍ਰਿਕਟ ਵਿਸ਼ਵ ਕੱਪ 2023 ਦੀਆਂ ਟਿਕਟਾਂ ਦੀ ਵਿਕਰੀ ਇਸ ਮਹੀਨੇ ਸ਼ੁਰੂ ਹੋਵੇਗੀ। ਅਸੀਂ ਕਰੋੜਾਂ ਕ੍ਰਿਕੇਟ ਪ੍ਰਸ਼ੰਸਕਾਂ ਨੂੰ ਅਗਲੇ ਹਫ਼ਤੇ ਤੋਂ ਆਪਣੀ ਦਿਲਚਸਪੀ ਦਰਜ ਕਰਾਉਣ ਲਈ ਸੱਦਾ ਦਿੰਦੇ ਹਾਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਤੁਸੀਂ ਸਭ ਤੋਂ ਪਹਿਲਾਂ ਟਿਕਟ ਦੀ ਖ਼ਬਰ ਪਾਉਣ ਵਾਲੇ ਅਤੇ ਸਭ ਤੋਂ ਵੱਡੇ ਕ੍ਰਿਕਟ ਵਿਸ਼ਵ ਕੱਪ ਦਾ ਹਿੱਸਾ ਬਣਨ ਵਾਲੇ ਲੋਕਾਂ ਵਿਚੋਂ ਇਕ ਹੋ। ਪ੍ਰੋਗਰਾਮ ਵਿਚ ਸੋਧ ਨਾ ਇਹ ਯਕੀਨੀ ਹੋਵੇਗਾ ਕਿ ਖਿਡਾਰੀਆਂ ਅਤੇ ਪ੍ਰਸ਼ੰਸਕਾਂ ਨੂੰ ਇੱਕ ਰੋਜ਼ਾ ਕ੍ਰਿਕਟ ਦੇ ਸਿਖਰ ਆਯੋਜਨ ਵਿਚ ਸਭ ਤੋਂ ਵਧੀਆ ਤਜ਼ਰਬਾ ਮਿਲੇਗਾ।'
ਇਹ ਵੀ ਪੜ੍ਹੋ: ਮੋਹਲੇਧਾਰ ਮੀਂਹ ਕਾਰਨ ਪਿਛਲੇ 24 ਘੰਟਿਆਂ 'ਚ 9 ਲੋਕਾਂ ਦੀ ਮੌਤ, ਹਰਕਤ 'ਚ ਆਈ ਧਾਮੀ ਸਰਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਮਹਾਮੁਕਾਬਲੇ ’ਚ ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ, ਟੂਰਨਾਮੈਂਟ ’ਚੋਂ ਕੀਤਾ ਬਾਹਰ
NEXT STORY