ਸਪੋਰਟਸ ਡੈਸਕ : ਦਿੱਲੀ ਕੈਪੀਟਲਸ ਅਤੇ ਯੂਪੀ ਵਾਰੀਅਰਸ ਵਿਚਾਲੇ ਮਹਿਲਾ ਪ੍ਰੀਮੀਅਰ ਲੀਗ ਦੇ 5ਵੇਂ ਮੈਚ 'ਚ ਦਿੱਲੀ ਨੇ ਯੂਪੀ ਨੂੰ 42 ਦੌੜਾਂ ਨਾਲ ਮਾਤ ਦਿੱਤੀ ਹੈ। ਨਵੀਂ ਮੁੰਬਈ ਦੇ ਡਾ. ਡੀ.ਵਾਈ ਪਾਟਿਲ ਸਪੋਰਟਸ ਅਕੈਡਮੀ 'ਚ ਖੇਡੇ ਗਏ ਮੈਚ ਚ ਯੂਪੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 211 ਦੌੜਾਂ ਬਣਾਈਆਂ ਤੇ ਯੂਪੀ ਨੂੰ 212 ਦੌੜਾਂ ਦਾ ਟੀਚਾ ਦਿੱਤਾ। ਇਸ ਤੋਂ ਬਾਅਦ ਯੂਪੀ ਦੀ ਟੀਮ 20 ਓਵਰਾਂ ਚ 5 ਵਿਕਟਾਂ ਦੇ ਨੁਕਸਾਨ 'ਤੇ -- ਦੌੜਾਂ ਹੀ ਬਣਾ ਸਕੀ। ਦਿੱਲੀ ਵਲੋਂ ਕਪਤਾਨ ਮੇਗ ਲੈਨਿੰਗ ਨੇ ਸਭ ਤੋਂ ਵੱਧ 70 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।
ਇਸ ਤੋਂ ਇਲਾਵਾ ਸ਼ੈਫਾਲੀ ਵਰਮਾ ਨੇ 17, ਮਾਰੀਜ਼ਾਨੇ ਕਪ ਨੇ 16 ਦੌੜਾਂ , ਐਲੀਸੇ ਕੈਪਸੀ ਨੇ 21 ਦੌੜਾਂ, ਜੇਮਿਮਾ ਰੋਡਰਿਗੇਜ਼ ਨੇ 34 ਤੇ ਜੇਸ ਜੋਨਾਸਨ ਨੇ 42 ਦੌੜਾਂ ਦਾ ਯੋਗਦਾਨ ਦਿੱਤਾ। ਯੂਪੀ ਵਲੋਂ ਸ਼ਬਨਿਮ ਇਸਮਾਈਲ ਨੇ 1,ਰਾਜੇਸ਼ਵਰੀ ਗਾਇਕਵਾੜ ਨੇ 1, ਟਾਹਲੀਆ ਮੈਕਗ੍ਰਾਥ ਨੇ 1 ਤੇ ਸੋਫੀ ਐਕਲੇਸਟੋਨ ਨੇ 1 ਵਿਕਟ ਲਈਆਂ।
ਪਲੇਇੰਗ 11
ਦਿੱਲੀ ਕੈਪੀਟਲਜ਼ : ਮੇਗ ਲੈਨਿੰਗ (ਕਪਤਾਨ), ਸ਼ੈਫਾਲੀ ਵਰਮਾ, ਮਾਰਿਜਨ ਕਪ, ਜੇਮਿਮਾ ਰੌਡਰਿਗਜ਼, ਐਲਿਸ ਕੈਪਸੀ, ਜੇਸ ਜੋਨਾਸੇਨ, ਤਾਨਿਆ ਭਾਟੀਆ (ਵਿਕਟਕੀਪਰ), ਅਰੁੰਧਤੀ ਰੈੱਡੀ, ਸ਼ਿਖਾ ਪਾਂਡੇ, ਰਾਧਾ ਯਾਦਵ, ਤਾਰਾ ਨੌਰਿਸ
ਯੂਪੀ ਵਾਰੀਅਰਜ਼ : ਐਲੀਸਾ ਹੀਲੀ (ਕਪਤਾਨ ਅਤੇ ਵਿਕਟਕੀਪਰ), ਸ਼ਵੇਤਾ ਸਹਿਰਾਵਤ, ਕਿਰਨ ਨਵਗਿਰੇ, ਟਾਹਲੀਆ ਮੈਕਗ੍ਰਾ, ਦੀਪਤੀ ਸ਼ਰਮਾ, ਗ੍ਰੇਸ ਹੈਰਿਸ, ਸਿਮਰਨ ਸ਼ੇਖ, ਦੇਵਿਕਾ ਵੈਦਿਆ, ਸੋਫੀ ਏਕਲਸਟੋਨ, ਅੰਜਲੀ ਸਰਵਾਨੀ, ਰਾਜੇਸ਼ਵਰੀ ਗਾਇਕਵਾੜ
ਕੋਹਲੀ ਸਣੇ ਭਾਰਤੀ ਕ੍ਰਿਕਟਰਾਂ ਨੇ ਧੂਮਧਾਮ ਨਾਲ ਮਨਾਈ ਹੋਲੀ, ਦੇਖੋ ਡਾਂਸ ਦੀ ਵੀਡੀਓ
NEXT STORY