ਸਪੋਰਟਸ ਡੈਸਕ- ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ 'ਚ ਖੇਡੇ ਗਏ ਮਹਿਲਾ ਕ੍ਰਿਕਟ ਲੀਗ ਦੇ ਫਾਈਨਲ ਮੁਕਾਬਲੇ 'ਚ ਰਾਇਲ ਚੈਲੰਜਰਜ਼ ਬੈਂਗਲੌਰ ਨੇ ਦਿੱਲੀ ਕੈਪੀਟਲਸ ਨੂੰ ਹਰਾ ਕੇ ਖ਼ਿਤਾਬ 'ਤੇ ਕਬਜ਼ਾ ਕਰ ਲਿਆ ਹੈ।
ਦਿੱਲੀ ਦੀਆਂ ਓਪਨਿੰਗ ਬੱਲੇਬਾਜ਼ਾਂ ਨੇ ਕਪਤਾਨ ਮੈਗ ਲੈਨਿੰਗ ਦਾ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਸਹੀ ਸਾਬਿਤ ਕੀਤਾ ਤੇ ਪਹਿਲੀ ਵਿਕਟ ਲਈ 7 ਓਵਰਾਂ 'ਚ 64 ਦੌੜਾਂ ਦੀ ਸਾਂਝੇਦਾਰੀ ਕਰ ਕੇ ਟੀਮ ਨੂੰ ਮਜ਼ਬੂਤ ਸ਼ੁਰੂਆਤ ਦਿਵਾਈ। ਪਰ ਇਸ ਤੋਂ ਬਾਅਦ 8ਵੇਂ ਓਵਰ 'ਚ ਗੇਂਦਬਾਜ਼ੀ ਕਰਨ ਆਈ ਸੋਫੀ ਮੋਲੀਨੈਕਸ ਨੇ ਇਕੋ ਓਵਰ 'ਚ ਸ਼ਾਨਦਾਰ ਬੱਲੇਬਾਜ਼ੀ ਕਰ ਰਹੀ ਸ਼ੈਫਾਲੀ, ਜੇਮਿਮਾ ਤੇ ਕੈਪਸੀ ਨੂੰ ਆਊਟ ਕਰ ਦਿੱਤਾ।
ਦਿੱਲੀ ਇਸ ਝਟਕੇ ਤੋਂ ਉਭਰ ਨਾ ਸਕੀ ਤੇ ਲਗਾਤਾਰ ਅੰਤਰਾਲ 'ਤੇ ਵਿਕਟਾਂ ਗੁਆਉਣ ਕਾਰਨ ਵੱਡਾ ਸਕੋਰ ਨਾ ਖੜ੍ਹਾ ਕਰ ਸਕੀ ਤੇ 18.3 ਓਵਰਾਂ 'ਚ ਸਿਰਫ਼ 113 ਦੌੜਾਂ ਬਣਾ ਕੇ ਆਲ-ਆਊਟ ਹੋ ਗਈ। ਦਿੱਲੀ ਵੱਲੋਂ ਸ਼ੈਫਾਲੀ ਵਰਮਾ ਨੇ 27 ਗੇਂਦਾਂ 'ਚ 2 ਚੌਕਿਆਂ ਤੇ 3 ਛੱਕਿਆਂ ਦੀ ਮਦਦ ਨਾਲ ਸਭ ਤੋਂ ਵੱਧ 44 ਦੌੜਾਂ ਦਾ ਯੋਗਦਾਨ ਦਿੱਤਾ।
ਇਸ ਛੋਟੇ ਟੀਚੇ ਦਾ ਪਿੱਛਾ ਕਰਦਿਆਂ ਸਮ੍ਰਿਤੀ ਅਤੇ ਸੋਫੀ ਡਿਵਾਈਨ ਨੇ ਟੀਮ ਨੂੰ ਚੰਗੀ ਸ਼ੁਰੂਆਤ ਦਿਵਾਈ ਤੇ ਪਹਿਲੀ ਵਿਕਟ ਲਈ 8 ਓਵਰਾਂ 'ਚ 49 ਦੌੜਾਂ ਦੀ ਸਾਂਝੇਦਾਰੀ ਕੀਤੀ। ਸਮ੍ਰਿਤੀ ਨੇ 31, ਜਦਕਿ ਸੋਫੀ ਨੇ 32 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਤੋਂ ਬਾਅਦ ਆਈ ਐਲਿਸ ਪੈਰੀ (35) ਅਤੇ ਰਿਚਾ ਘੋਸ਼ (17) ਨੇ ਸ਼ਾਨਦਾਰ ਸਾਂਝੇਦਾਰੀ ਕਰ ਕੇ ਟੀਮ ਨੂੰ ਜਿੱਤ ਦਿਵਾਈ। ਇਸ ਤਰ੍ਹਾਂ ਆਰ.ਸੀ.ਬੀ. ਦਿੱਲੀ ਨੂੰ ਹਰਾ ਕੇ ਮਹਿਲੀ ਪ੍ਰੀਮੀਅਰ ਲੀਗ ਦੇ ਦੂਜੇ ਸੀਜ਼ਨ ਦੀ ਚੈਂਪੀਅਨ ਬਣ ਗਈ ਹੈ। ਜ਼ਿਕਰਯੋਗ ਹੈ ਕਿ ਇਸ ਟੂਰਨਾਮੈਂਟ ਦੇ ਪਹਿਲੇ ਸੀਜ਼ਨ 'ਚ ਮੁੰਬਈ ਚੈਂਪੀਅਨ ਬਣੀ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੀਦਰਲੈਂਡ ਦਾ ਵਨ ਡੀ ਪੋਲ ਭਾਰਤੀ ਪੁਰਸ਼ ਹਾਕੀ ਟੀਮ ਲਈ ਗੋਲਕੀਪਿੰਗ ਕੋਚ ਨਿਯੁਕਤ
NEXT STORY