ਸਪੋਰਟਸ ਡੈਸਕ- ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਮੈਚ ਦੇ ਦੂਜੇ ਦਿਨ ਦੀ ਖੇਡ ਖਤਮ ਹੋਣ ਤਕ ਭਾਰਤ ਨੇ 39 ਓਵਰਾਂ 'ਚ 4 ਵਿਕਟਾਂ ਗੁਆ ਕੇ 151 ਦੌੜਾਂ ਬਣਾ ਲਈਆਂ ਸਨ। ਇਸ ਤਰ੍ਹਾਂ ਆਸਟ੍ਰੇਲੀਆ ਕੋਲ 318 ਦੌੜਾਂ ਦੀ ਬੜ੍ਹਤ ਹੈ। ਇਸ ਤੋਂ ਪਹਿਲਾਂ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਮੈਚ ਦੇ ਦੂਜੇ ਦਿਨ ਆਸਟ੍ਰੇਲੀਆ ਨੇ ਇੰਗਲੈਂਡ ਦੇ ਓਵਲ ਮੈਦਾਨ 'ਤੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟਰੇਲੀਆ ਨੇ ਪਹਿਲੀ ਪਾਰੀ ਵਿੱਚ 469 ਦੌੜਾਂ ਬਣਾਈਆਂ। ਇਸ ਤੋਂ ਬਾਅਦ ਆਪਣੀ ਪਹਿਲੀ ਪਾਰੀ ਖੇਡਣ ਆਈ ਭਾਰਤੀ ਟੀਮ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਤੇ ਕਪਤਾਨ ਰੋਹਿਤ ਸ਼ਰਮਾ 15 ਦੌੜਾਂ ਬਣਾ ਕਮਿੰਸ ਵਲੋਂ ਐੱਲ. ਬੀ. ਡਬਲਯੂ. ਆਊਟ ਹੋਇਆ। ਇਸ ਤੋਂ ਬਾਅਦ ਸ਼ੁਭਮਨ ਗਿੱਲ ਵੀ 13 ਦੌੜਾਂ ਬਣਾ ਬੋਲੈਂਡ ਵਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਿਆਈ। ਭਾਰਤ ਦੀ ਤੀਜੀ ਵਿਕਟ ਚੇਤੇਸ਼ਵਰ ਪੁਜਾਰਾ ਦੇ ਤੌਰ 'ਤੇ ਡਿੱਗੀ। ਪੁਜਾਰਾ 14 ਦੌੜਾਂ ਬਣਾ ਗ੍ਰੀਨ ਵਲੋਂ ਆਊਟ ਹੋਏ। ਭਾਰਤ ਨੂੰ ਚੌਥਾ ਝਟਕਾ ਵਿਰਾਟ ਕੋਹਲੀ ਦੇ ਆਊਟ ਹੋਣ ਨਾਲ ਲੱਗਾ। ਵਿਰਾਟ ਵੀ 14 ਦੌੜਾਂ ਬਣਾ ਸਟਾਰਕ ਵਲੋਂ ਆਊਟ ਹੋਏ। ਇਸ ਤੋਂ ਬਾਅਦ ਰਵਿੰਦਰ ਜਡੇਜਾ 48 ਦੌੜਾਂ ਬਣਾ ਲਿਓਨ ਦਾ ਸ਼ਿਕਾਰ ਬਣੇ।
ਇਹ ਵੀ ਪੜ੍ਹੋ : ਖੇਡ ਮੰਤਰੀ ਠਾਕੁਰ ਨੇ ਕੀਤੀ ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਮੁਲਾਕਾਤ, ਬ੍ਰਿਜਭੂਸ਼ਣ ਖਿਲਾਫ 15 ਜੂਨ ਤਕ ਚਾਰਜਸ਼ੀਟ
ਇਸ ਤੋਂ ਪਹਿਲਾਂ ਆਸਟ੍ਰੇਲੀਆ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟ੍ਰੇਵਿਸ ਹੈੱਡ ਨੇ 163 ਦੌੜਾਂ ਤੇ ਸਟੀਵ ਸਮਿਥ ਨੇ 121 ਦੌੜਾਂ ਬਣਾਈਆਂ ਜਿਸ ਤੋਂ ਬਦੌਲਤ ਆਸਟ੍ਰੇਲੀਆ ਨੇ ਆਪਣੀ ਪਹਿਲੀ ਪਾਰੀ 'ਚ 10 ਵਿਕਟਾਂ ਗੁਆ ਕੇ 469 ਦੌੜਾਂ ਬਣਾਈਆਂ। ਡੇਵਿਡ ਵਾਰਨਰ ਨੇ 34 ਦੌੜਾਂ ਤੇ ਮਾਰਨਸ ਲਾਬੁਸ਼ਾਨੇ ਨੇ 26 ਦੌੜਾਂ, ਐਲੇਕਸ ਕੈਰੀ ਨੇ 48 ਦੌੜਾਂ, ਨਾਥਨ ਲਿਓਨ ਨੇ 9 ਦੌੜਾਂ ਕਪਤਾਨ ਪੈਟ ਕਮਿੰਸ ਨੇ 9 ਦੌੜਾਂ ਤੇ ਸਕੋਟ ਬੋਲੈਂਡ ਨੇ 1 ਦੌੜਾਂ ਦਾ ਯੋਗਦਾਨ ਦਿੱਤਾ। ਭਾਰਤ ਲਈ ਮੁਹੰਮਦ ਸ਼ੰਮੀ ਨੇ 2, ਮੁਹੰਮਦ ਸਿਰਾਜ ਨੇ 4, ਸ਼ਾਰਦੁਲ ਠਾਕੁਰ ਨੇ 2 ਤੇ ਰਵਿੰਦਰ ਜਡੇਜਾ ਨੇ 1 ਵਿਕਟਾਂ ਲਈਆਂ।
ਇਹ ਵੀ ਪੜ੍ਹੋ : ਆਸਟਰੇਲੀਆ ਹੁਣ ਭਾਰਤ ਨੂੰ ਹਲਕੇ ’ਚ ਨਹੀਂ ਲੈਂਦਾ, ਕੋਹਲੀ ਨੇ ਕਿਹਾ- ਟੈਸਟ ਟੀਮ ਦੇ ਰੂਪ ’ਚ ਮਿਲਿਆ ਸਨਮਾਨ
ਦੋਵੇਂ ਦੇਸ਼ਾਂ ਦੀਆਂ ਟੀਮਾਂ
ਭਾਰਤੀ ਟੀਮ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਅਜਿੰਕਿਆ ਰਹਾਣੇ, ਸ਼੍ਰੀਕਰ ਭਰਤ (ਵਿਕਟਕੀਪਰ), ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਉਮੇਸ਼ ਯਾਦਵ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ।
ਆਸਟ੍ਰੇਲੀਆਈ ਟੀਮ : ਡੇਵਿਡ ਵਾਰਨਰ, ਉਸਮਾਨ ਖਵਾਜਾ, ਮਾਰਨਸ ਲੈਬੁਸ਼ਗਨ, ਸਟੀਵ ਸਮਿਥ, ਟ੍ਰੈਵਿਸ ਹੈੱਡ, ਕੈਮਰਨ ਗ੍ਰੀਨ, ਐਲੇਕਸ ਕੈਰੀ (ਵਿਕਟਕੀਪਰ), ਪੈਟ ਕਮਿੰਸ (ਕਪਤਾਨ), ਮਿਸ਼ੇਲ ਸਟਾਰਕ, ਨਾਥਨ ਲਿਓਨ, ਸਕਾਟ ਬੋਲੈਂਡ।
ਖੇਡ ਮੰਤਰੀ ਠਾਕੁਰ ਨੇ ਕੀਤੀ ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਮੁਲਾਕਾਤ, ਬ੍ਰਿਜਭੂਸ਼ਣ ਖਿਲਾਫ 15 ਜੂਨ ਤਕ ਚਾਰਜਸ਼ੀਟ
NEXT STORY