ਨਵੀਂ ਦਿੱਲੀ— ਸ਼ੁੱਕਰਵਾਰ ਦੇ ਕਾਰੋਬਾਰ 'ਚ ਏਸ਼ੀਆਈ ਬਾਜ਼ਾਰਾਂ 'ਚ ਰੌਣਕ ਦੇਖਣ ਨੂੰ ਮਿਲ ਰਹੀ ਹੈ। ਜਾਪਾਨ ਦਾ ਬਾਜ਼ਾਰ ਨਿੱਕੇਈ 400 ਅੰਕ ਦੀ ਤੇਜ਼ੀ ਨਾਲ ਕਾਰੋਬਾਰ ਕਰ ਰਿਹਾ ਹੈ। ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ 18 ਅੰਕ ਚੜ੍ਹ ਕੇ ਕਾਰੋਬਾਰ ਕਰ ਰਿਹਾ ਹੈ। ਹਾਂਗਕਾਂਗ ਦੇ ਹੈਂਗ ਸੇਂਗ 'ਚ ਵੀ ਮਜਬੂਤੀ ਦੇਖਣ ਨੂੰ ਮਿਲੀ ਹੈ। ਸਿੰਗਾਪੁਰ 'ਚ ਐਸ. ਜੀ. ਐਕਸ. ਨਿਫਟੀ 52 ਅੰਕ ਮਜਬੂਤ ਹੋ ਕੇ 11,100 ਦੇ ਨੇੜੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ। ਦੱਖਣੀ ਕੋਰੀਆ ਦਾ ਇੰਡੈਕਸ ਕੋਸਪੀ ਲਾਲ ਨਿਸ਼ਾਨ 'ਤੇ ਕਾਰੋਬਾਰ ਕਰਦਾ ਦਿਸਿਆ ਹੈ।
ਚੀਨ ਦਾ ਬਾਜ਼ਾਰ ਸ਼ੰਘਾਈ 18 ਅੰਕ ਮਜਬੂਤ ਹੋ ਕੇ 2,809 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ ਹੈ। ਜਾਪਾਨ ਦਾ ਬਾਜ਼ਾਰ ਨਿੱਕੇਈ 405 ਅੰਕ ਚੜ੍ਹ ਕੇ 24,202 'ਤੇ ਕਾਰੋਬਾਰ ਕਰਦਾ ਦਿਸਿਆ। ਐੱਨ. ਐੱਸ. ਈ. ਨਿਫਟੀ-50 ਦਾ ਸਿੰਗਾਪੁਰ ਟ੍ਰੇਡਡ ਐੱਸ. ਜੀ. ਐਕਸ. ਨਿਫਟੀ 52 ਅੰਕ ਮਜਬੂਤ ਹੋ ਕੇ 11,100 ਦੇ ਨੇੜੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ ਹੈ। ਹਾਂਗਕਾਂਗ ਦਾ ਹੈਂਗ ਸੇਂਗ 125 ਅੰਕ ਦੀ ਤੇਜ਼ੀ ਨਾਲ 27,841 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਦੱਖਣੀ ਕੋਰੀਆ ਦਾ ਇੰਡੈਕਸ ਕੋਸਪੀ 0.27 ਫੀਸਦੀ ਉਛਲ ਕੇ 2,349 'ਤੇ ਕਾਰੋਬਾਰ ਕਰਦਾ ਨਜ਼ਰ ਆਇਆ। ਸਟਰੇਟਸ ਟਾਈਮਜ਼ 'ਚ 0.75 ਫੀਸਦੀ ਤੇਜ਼ੀ ਦਿਸੀ ਅਤੇ ਤਾਇਵਾਨ ਇੰਡੈਕਸ ਵੀ 0.3 ਫੀਸਦੀ ਚੜ੍ਹ ਕੇ 11,066 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।
ਬ੍ਰੈਂਟ ਕਰੂਡ 82 ਡਾਲਰ ਦੇ ਕੋਲ, ਸੋਨੇ ਦੀ ਚਾਲ ਸੁਸਤ
NEXT STORY