ਨਵੀਂ ਦਿੱਲੀ— ਸੋਮਵਾਰ ਦੇ ਕਾਰੋਬਾਰ 'ਚ ਏਸ਼ੀਆਈ ਬਾਜ਼ਾਰਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਜਾਪਾਨ ਦਾ ਬਾਜ਼ਾਰ ਨਿੱਕੇਈ 315 ਅੰਕ ਦੀ ਗਿਰਾਵਟ ਨਾਲ ਕਾਰੋਬਾਰ ਕਰ ਰਿਹਾ ਹੈ। ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ 10 ਅੰਕ ਕਮਜ਼ੋਰ ਹੋ ਕੇ ਕਾਰੋਬਾਰ ਕਰ ਰਿਹਾ ਹੈ। ਹਾਂਗਕਾਂਗ ਦੇ ਹੈਂਗ ਸੇਂਗ 'ਚ ਵੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸਿੰਗਾਪੁਰ 'ਚ ਐਸ. ਜੀ. ਐਕਸ. ਨਿਫਟੀ ਲਾਲ ਨਿਸ਼ਾਨ 'ਤੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ। ਦੱਖਣੀ ਕੋਰੀਆ ਦਾ ਇੰਡੈਕਸ ਕੋਸਪੀ ਵੀ ਲਾਲ ਨਿਸ਼ਾਨ 'ਤੇ ਕਾਰੋਬਾਰ ਕਰਦਾ ਦਿਸਿਆ ਹੈ।
ਚੀਨ ਦਾ ਬਾਜ਼ਾਰ ਸ਼ੰਘਾਈ 10 ਅੰਕ ਡਿੱਗ ਕੇ 2,597 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ ਹੈ। ਜਾਪਾਨ ਦਾ ਬਾਜ਼ਾਰ ਨਿੱਕੇਈ 315 ਅੰਕ ਡਿੱਗ ਕੇ 22,379 'ਤੇ ਕਾਰੋਬਾਰ ਕਰਦਾ ਦਿਸਿਆ। ਐੱਨ. ਐੱਸ. ਈ. ਨਿਫਟੀ-50 ਦਾ ਸਿੰਗਾਪੁਰ ਟ੍ਰੇਡਡ ਐੱਸ. ਜੀ. ਐਕਸ. ਨਿਫਟੀ 8.50 ਅੰਕ ਕਮਜ਼ੋਰ ਹੋ ਕੇ 10,470 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ ਹੈ। ਹਾਂਗਕਾਂਗ ਦਾ ਹੈਂਗ ਸੇਂਗ 250 ਅੰਕ ਦੀ ਗਿਰਾਵਟ ਨਾਲ 25,546 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਦੱਖਣੀ ਕੋਰੀਆ ਦਾ ਇੰਡੈਕਸ ਕੋਸਪੀ 0.43 ਫੀਸਦੀ ਡਿੱਗ ਕੇ 2,152 'ਤੇ ਕਾਰੋਬਾਰ ਕਰਦਾ ਨਜ਼ਰ ਆਇਆ।
ਰੁਪਏ ਦੀ ਚਾਲ ਅਤੇ ਆਕਰਸ਼ਿਕ ਅੰਕੜੇ ਤੈਅ ਕਰਨਗੇ ਸ਼ੇਅਰ ਬਾਜ਼ਾਰ ਦਾ ਰੁੱਖ
NEXT STORY