ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ ਕਮਜ਼ੋਰ ਸੰਕੇਤਾਂ ਵਿਚਕਾਰ ਭਾਰਤੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਮਿਲੀ-ਜੁਲੀ ਹੋਈ ਹੈ। ਮੰਗਲਵਾਰ ਦੇ ਕਾਰੋਬਾਰ 'ਚ ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 67.22 ਅੰਕ ਯਾਨੀ 0.19 ਫੀਸਦੀ ਦੀ ਤੇਜ਼ੀ ਨਾਲ 36,390.99 'ਤੇ ਖੁੱਲ੍ਹਿਆ, ਜਦੋਂ ਕਿ ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ ਸਪਾਟ ਹੋ ਕੇ 10,939.65 ਦੇ ਪੱਧਰ 'ਤੇ ਖੁੱਲ੍ਹਿਆ। ਹਾਲਾਂਕਿ ਕਾਰੋਬਾਰ ਸ਼ੁਰੂ ਹੁੰਦੇ ਹੀ ਸੈਂਸੈਕਸ ਅਤੇ ਨਿਫਟੀ 'ਚ ਕਮਜ਼ੋਰੀ ਦੇਖਣ ਨੂੰ ਮਿਲੀ। ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 27 ਅੰਕ ਕਮਜ਼ੋਰ ਅਤੇ ਬੈਂਕ ਨਿਫਟੀ 'ਚ 30 ਅੰਕ ਦੀ ਮਜ਼ਬੂਤੀ ਦੇਖਣ ਨੂੰ ਮਿਲੀ।
ਗਲੋਬਲ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਸੋਮਵਾਰ ਨੂੰ ਅਮਰੀਕੀ ਬਾਜ਼ਾਰ ਮਿਲੇ-ਜੁਲੇ ਬੰਦ ਹੋਣ ਦੇ ਬਾਅਦ ਅੱਜ ਏਸ਼ੀਆਈ ਬਾਜ਼ਾਰਾਂ 'ਚ ਕਾਰੋਬਾਰ ਸੁਸਤ ਦੇਖਣ ਨੂੰ ਮਿਲ ਰਿਹਾ ਹੈ। ਜਾਪਾਨ ਦਾ ਬਾਜ਼ਾਰ ਨਿੱਕੇਈ ਤੇਜ਼ੀ 'ਚ, ਜਦੋਂ ਕਿ ਦੱਖਣੀ ਕੋਰੀਆ ਦਾ ਇੰਡੈਕਸ ਕੋਸਪੀ ਗਿਰਾਵਟ ਨਾਲ ਕਾਰੋਬਾਰ ਕਰ ਰਿਹਾ ਹੈ। ਹਾਂਗਕਾਂਗ ਦਾ ਹੈਂਗ ਸੇਂਗ ਵੀ ਗਿਰਾਵਟ 'ਚ ਕਾਰੋਬਾਰ ਕਰ ਰਿਹਾ ਹੈ। ਚੀਨ ਦਾ ਸ਼ੰਘਾਈ ਕੰਪੋਜ਼ਿਟ ਵੀ ਕਮਜ਼ੋਰ ਹੈ। ਇਸ ਦੇ ਇਲਾਵਾ ਸਿੰਗਾਪੁਰ 'ਚ ਐੱਸ. ਜੀ. ਐਕਸ. ਨਿਫਟੀ 11,950 ਦੇ ਹੇਠਾਂ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਅਮਰੀਕੀ ਬਾਜ਼ਾਰ ਦੇਖੀਏ ਤਾਂ ਸੋਮਵਾਰ ਡਾਓ ਜੋਂਸ 45 ਅੰਕ ਯਾਨੀ 0.2 ਫੀਸਦੀ ਚੜ੍ਹ ਕੇ 25,064 ਦੇ ਪੱਧਰ 'ਤੇ ਬੰਦ ਹੋਇਆ। ਨੈਸਡੈਕ 20 ਅੰਕ ਯਾਨੀ 0.25 ਫੀਸਦੀ ਦੀ ਗਿਰਾਵਟ ਨਾਲ 7,805.7 ਦੇ ਪੱਧਰ 'ਤੇ ਬੰਦ ਹੋਇਆ। ਐੱਸ. ਐਂਡ ਪੀ.-500 ਇੰਡੈਕਸ 0.1 ਫੀਸਦੀ ਦੀ ਮਾਮੂਲੀ ਕਮਜ਼ੋਰੀ ਨਾਲ 2,798.4 ਦੇ ਪੱਧਰ 'ਤੇ ਬੰਦ ਹੋਇਆ।
ਰੁਪਏ ਨੇ ਲਗਾਈ ਛਲਾਂਗ, 18 ਪੈਸੇ ਦੀ ਮਜ਼ਬੂਤੀ ਨਾਲ ਖੁੱਲ੍ਹਿਆ
NEXT STORY