ਤਰਨਤਾਰਨ(ਰਮਨ)- ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਕਸਬਾ ਵਲਟੋਹਾ ਵਿਖੇ ਇਕ ਕੱਪੜੇ ਦੀ ਦੁਕਾਨ ਉਪਰ ਅਣਪਛਾਤੇ ਵਿਅਕਤੀਆਂ ਵੱਲੋਂ ਤੜਕਸਾਰ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਹਾਲਾਂਕਿ ਇਸ ਫਾਇਰਿੰਗ ਵਿਚ ਕਿਸੇ ਦਾ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ ਪ੍ਰੰਤੂ ਆਸ-ਪਾਸ ਦੇ ਦੁਕਾਨਦਾਰਾਂ ਅਤੇ ਲੋਕਾਂ ਵਿਚ ਇਸ ਫਾਇਰਿੰਗ ਦੇ ਸਬੰਧ ਵਿਚ ਕਾਫੀ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਦੂਜੇ ਪਾਸੇ ਪੁਲਸ ਵੱਲੋਂ ਇਸ ਫਾਇਰਿੰਗ ਨੂੰ ਲੈ ਕੇ ਆਸ-ਪਾਸ ਲੱਗੇ ਹੋਏ ਸੀ.ਸੀ.ਟੀ.ਵੀ ਕੈਮਰਿਆਂ ਨੂੰ ਖੰਘਾਲਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ !
ਮਿਲੀ ਜਾਣਕਾਰੀ ਦੇ ਅਨੁਸਾਰ ਕਸਬਾ ਵਲਟੋਹਾ ਵਿਖੇ ਮੌਜੂਦ ਪੁਰੀਆਂ ਦੀ ਹੱਟੀ, ਜੋ ਕਾਫੀ ਪੁਰਾਣੇ ਸਮੇਂ ਤੋਂ ਕੱਪੜੇ ਦਾ ਕਾਰੋਬਾਰ ਕਰਦੇ ਹਨ, ਦੀ ਦੁਕਾਨ ਦੇ ਬਾਹਰ ਸੋਮਵਾਰ ਤੜਕਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੇ ਜਾਣ ਦਾ ਪਤਾ ਲੱਗਣ ਤੋਂ ਬਾਅਦ ਇਲਾਕੇ ਦੇ ਲੋਕਾਂ ਅੰਦਰ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ-21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ
ਜਾਣਕਾਰੀ ਦੇ ਅਨੁਸਾਰ ਦੁਕਾਨ ਮਾਲਕ ਰੌਸ਼ਨ ਲਾਲ ਪੁੱਤਰ ਬਲਦੇਵ ਰਾਜ ਵਾਸੀ ਅੰਮ੍ਰਿਤਸਰ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰਕੇ ਘਰ ਚਲੇ ਗਏ ਸਨ, ਜਦੋਂ ਉਹ ਸਵੇਰੇ ਦੁਕਾਨ ਉਪਰ ਪੁੱਜੇ ਤਾਂ ਉਨ੍ਹਾਂ ਦੀ ਦੁਕਾਨ ਦੇ ਸ਼ਟਰ ਉਪਰ ਚਾਰ ਗੋਲੀਆਂ ਵੱਜੀਆਂ ਹੋਈਆਂ ਸਨ, ਜਿਸ ਨੂੰ ਵੇਖ ਕੇ ਉਹ ਡਰ ਗਏ ਅਤੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਵਲਟੋਹਾ ਦੇ ਮੁਖੀ ਬਲਜਿੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜੇ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਦੁਕਾਨ ਮਾਲਕ ਨੂੰ ਕੋਈ ਵੀ ਫਿਰੌਤੀ ਦੇ ਸਬੰਧ ਵਿਚ ਕਦੇ ਕਾਲ ਨਹੀਂ ਆਈ ਹੈ ਪ੍ਰੰਤੂ ਉਸ ਦੀ ਦੁਕਾਨ ਉਪਰ ਕੀਤੀ ਗਈ ਫਾਇਰਿੰਗ ਨੂੰ ਲੈ ਕੇ ਉਹ ਖੁਦ ਬਹੁਤ ਜ਼ਿਆਦਾ ਹੈਰਾਨ ਹਨ। ਇਸ ਫਾਇਰਿੰਗ ਦੇ ਸਬੰਧ ਵਿਚ ਵਲਟੋਹਾ ਬਾਜ਼ਾਰ ਵਿਚ ਮੌਜੂਦ ਦੁਕਾਨਦਾਰਾਂ ਅੰਦਰ ਕਾਫੀ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ-ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਵਲਟੋਹਾ ਦੇ ਮੁਖੀ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਫਾਇਰਿੰਗ ਦੇ ਸਬੰਧ ਵਿਚ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੁਕਾਨ ਮਾਲਕ ਵੱਲੋਂ ਕਦੇ ਵੀ ਫਿਰੌਤੀ ਸਬੰਧੀ ਕੋਈ ਵੀ ਧਮਕੀ ਭਰੀ ਕਾਲ ਨਾ ਆਉਣ ਦੀ ਗੱਲ ਕਹੀ ਜਾ ਰਹੀ ਹੈ ਪ੍ਰੰਤੂ ਫਿਰ ਵੀ ਪੁਲਸ ਵੱਲੋਂ ਆਪਣੇ ਪੱਧਰ ਉਪਰ ਜਾਂਚ ਸ਼ੁਰੂ ਕਰਦੇ ਹੋਏ ਦੁਕਾਨ ਮਾਲਕ ਵੱਲੋਂ ਬਿਆਨ ਦਰਜ ਕਰਵਾਉਣ ਦੌਰਾਨ ਬਣਦੀ ਕਾਰਵਾਈ ਕਰਨ ਦਾ ਵਿਸ਼ਵਾਸ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਤਰਨਤਾਰਨ ਨੂੰ ‘ਪਵਿੱਤਰ ਸ਼ਹਿਰ’ ਐਲਾਨਣ ਸਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦਾ ਵਫਦ ਡੀ. ਸੀ. ਨੂੰ ਮਿਲਿਆ
NEXT STORY