ਤਰਨਤਾਰਨ (ਰਮਨ) : ਥਾਣਾ ਸਦਰ ਪੱਟੀ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਮ ਉਪਰ 7 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਗ੍ਰਿਫਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ ਗੁਰਪਾਲ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਕੋਟ ਬੁੱਢਾ ਵੱਲੋਂ ਜ਼ਿਲੇ ਦੇ ਐੱਸ.ਐੱਸ.ਪੀ ਨੂੰ ਲਿਖਤੀ ਰੂਪ ਵਿਚ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਆਪਣੇ ਨਾਲ 7 ਲੱਖ ਰੁਪਏ ਦੀ ਠੱਗੀ ਹੋਣ ਬਾਰੇ ਦੱਸਿਆ ਗਿਆ ਸੀ।
ਉਪਰੰਤ ਇਸ ਦੀ ਜਾਂਚ ਡੀ.ਐੱਸ.ਪੀ ਪੱਟੀ ਰਵੀ ਸ਼ੇਰ ਸਿੰਘ ਵੱਲੋਂ ਕਰਨ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਸੁਖਦੇਵ ਸਿੰਘ ਦੇ ਬੇਟੇ ਰਾਜਵਿੰਦਰ ਸਿੰਘ ਅਤੇ ਉਸਦੇ ਭਤੀਜੇ ਸਤਨਾਮ ਸਿੰਘ ਨੂੰ ਜਰਮਨ ਭੇਜਣ ਦੇ ਨਾਮ ਉਪਰ ਲਵਪ੍ਰੀਤ ਸਿੰਘ ਅਤੇ ਬਲਜੀਤ ਸਿੰਘ ਵੱਲੋਂ 7 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ। ਏ.ਐੱਸ.ਆਈ ਗੁਰਪਾਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਉੱਚ ਅਧਿਕਾਰੀਆਂ ਵੱਲੋਂ ਦਿੱਤੇ ਗਏ ਹੁਕਮਾਂ ਤੋਂ ਬਾਅਦ ਥਾਣਾ ਸਦਰ ਪੱਟੀ ਵਿਖੇ ਲਵਪ੍ਰੀਤ ਸਿੰਘ ਪੁੱਤਰ ਗੁਰਸਾਹਿਬ ਸਿੰਘ ਅਤੇ ਬਲਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਦੋਵੇਂ ਵਾਸੀਆਨ ਪਿੰਡ ਨਿੱਕਾ ਭਗਵਾਨਪੁਰਾ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਗ੍ਰਿਫਤਾਰੀ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਾਕਿ ਤੋਂ ਹਥਿਆਰ ਮੰਗਵਾਉਣ ਵਾਲੇ ਗਿਰੋਹ ਦਾ ਪਰਦਾਫਾਸ਼, ਵਿਦੇਸ਼ੀ ਪਿਸਤੌਲਾਂ ਤੇ ਜ਼ਿੰਦਾ ਰੌਂਦ ਸਣੇ 3 ਮੁਲਜ਼ਮ ਕਾਬੂ
NEXT STORY