ਭਿੱਖੀਵਿੰਡ (ਅਮਨ,ਸੁਖਚੈਨ) : ਜ਼ਿਲਾ ਪੁਲਸ ਮੁਖੀ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਭਿੱਖੀਵਿੰਡ ਨੇ ਡੀ. ਐੱਸ. ਪੀ. ਰਾਜਬੀਰ ਸਿੰਘ ਦੀਆਂ ਹਦਾਇਤਾਂ 'ਤੇ ਭਿੱਖੀਵਿੰਡ ਪੁਲਸ ਨੇ ਇਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਅਤੇ ਚੋਰੀ ਦੀ 12 ਬੋਰ ਰਾਈਫਲ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਪੁਲਸ ਥਾਣਾ ਭਿੱਖੀਵਿੰਡ ਦੇ ਐੱਸ. ਐੱਚ. ਓ. ਚੰਦਰ ਭੂਸ਼ਣ ਤੋਂ ਮਿਲੀ ਜਾਣਕਾਰੀ ਅਨੁਸਾਰ ਐੱਸ. ਆਈ. ਨਰਿੰਦਰ ਸਿੰਘ ਸਮੇਤ ਪੁਲਸ ਪਾਰਟੀ ਦੌਰਾਨ ਗਸ਼ਤ ਮੋੜ ਚੇਲਾ ਕਾਲੋਨੀ ਨੇੜੇ ਆਈ. ਟੀ. ਆਈ. ਕਾਲਜ ਖੇਮਕਰਨ ਰੋਡ ਪੁੱਜੇ ਤਾਂ ਚੇਲਾ ਕਾਲੋਨੀ ਵਾਲੀ ਲਿੰਕ ਰੋਡ 'ਤੇ ਚਿੱਟੇ ਰੰਗ ਦੀ ਆਈ. ਟਵੰਟੀ ਕਾਰ ਆਉਂਦੀ ਦਿਖਾਈ ਦਿੱਤੀ। ਜਦ ਤਲਾਸ਼ੀ ਲੈਣ ਲਈ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਨੇ ਕਾਰ ਰੋਕ ਲਈ। ਪੁਲਸ ਨੂੰ ਦੇਖ ਕੇ ਕਾਰ ਚਾਲਕ ਘਬਰਾ ਗਿਆ ਅਤੇ ਉਹ ਆਪਣੇ ਹੱਥ ਵਿਚ 12 ਬੋਰ ਦੀ ਰਾਈਫਲ ਲੈ ਕੇ ਭੱਜਣ ਹੀ ਲੱਗਾ ਸੀ ਕਿ ਪੁਲਸ ਪਾਰਟੀ ਨੇ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ 'ਤੇ ਉਸ ਕੋਲੋਂ 20 ਗ੍ਰਾਮ ਹੈਰੋਇਨ ਵੀ ਬਰਾਮਦ ਹੋਈ। ਉਕਤ ਵਿਅਕਤੀ ਦੀ ਪਛਾਣ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਵਲਟੋਹਾ ਵਜੋਂ ਹੋਈ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਸੁਲਤਾਨਪੁਰ ਲੋਧੀ ਜਾ ਰਹੇ ਪੀਟਰ ਰੇਹੜੇ ਨੂੰ ਬੱਸ ਨੇ ਮਾਰੀ ਟੱਕਰ, ਇਕ ਲੜਕੀ ਦੀ ਮੌਤ ਤੇ 40 ਜ਼ਖਮੀ
NEXT STORY