ਝਬਾਲ (ਨਰਿੰਦਰ) : ਥਾਣਾ ਝਬਾਲ ਅਧੀਨ ਆਉਂਦੇ ਪਿੰਡ ਠੱਠੀ ਸੋਹਲ ਨੇੜੇ ਪਾਣੀ ਵਾਲੇ ਸੂਏ ਵਿਚ ਪੁਲਸ ਨੂੰ ਅਣਪਛਾਤੇ ਵਿਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ। ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੁਲਸ ਨੂੰ ਕਿਸੇ ਵਿਅਕਤੀ ਨੇ ਸੂਚਨਾ ਦਿੱਤੀ ਸੀ ਕਿ ਪਿੰਡ ਠੱਠੀ ਸੋਹਲ ਨੇੜੇ ਪਾਣੀ ਵਾਲੇ ਸੂਏ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੈ।
ਇਸ 'ਤੇ ਥਾਣਾ ਝਬਾਲ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਵੇਖਿਆ ਕਿ ਲਗਭਗ 45/50 ਸਾਲ ਦੇ ਵਿਅਕਤੀ ਦੀ ਲਾਸ਼ ਪਈ ਹੈ ਸੋ ਪਾਣੀ ਵਿਚ ਰਹਿਣ ਕਾਰਨ ਬੇਪਛਾਣੀ ਹੋਈ ਪਈ ਹੈ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਅਤੇ ਲਾਸ਼ ਨੂੰ ਸ਼ਨਾਖਤ ਲਈ ਮੁਰਦਾ ਘਰ ਵਿਚ ਰੱਖਿਆ ਗਿਆ ਹੈ।
ਸਰਹੱਦ ਨੇੜਿਓਂ ਥਾਣਾ ਖਾਲੜਾ ਦੀ ਪੁਲਸ ਨੇ 4 ਵਿਦੇਸ਼ੀ ਪਿਸਤੌਲ ਕੀਤੇ ਬਰਾਮਦ
NEXT STORY