ਤਰਨਤਾਰਨ (ਰਮਨ ਚਾਵਲਾ) : ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਆਈ. ਐੱਸ. ਆਈ.12 ਦੇ ਇਸ਼ਾਰੇ ਉੱਪਰ ਭਾਰਤ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ, ਜਿਸ ਦੌਰਾਨ ਭਾਰਤੀ ਖੇਤਰ ਵਿਚ ਆਏ ਦਿਨ ਡਰੋਨ ਦੀ ਮਦਦ ਲਈ ਜਾ ਰਹੀ ਹੈ। ਇਸ ਦੀ ਇਕ ਤਾਜ਼ਾ ਮਿਸਾਲ ਬੀਤੀ ਦੇਰ ਰਾਤ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਭਾਰਤੀ ਖੇਤਰ ਵਿਚ ਪਾਕਿਸਤਾਨੀ ਡਰੋਨ ਨੇ ਫਿਰ ਤੋਂ ਦਸਤਕ ਦੇ ਦਿੱਤੀ।
ਇਹ ਵੀ ਪੜ੍ਹੋ- ਕੀ ਖੰਘ 'ਚ ਬੱਚੇ ਨੂੰ ਰਮ ਜਾਂ ਬਰਾਂਡੀ ਦੇਣੀ ਚਾਹੀਦੀ ਹੈ ? ਜਾਣੋ WHO ਦਾ ਹੈਰਾਨੀਜਨਕ ਖ਼ੁਲਾਸਾ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਅਮਰਕੋਟ ਅਧੀਨ ਆਉਂਦੇ ਬੀ. ਓ. ਪੀ ਵਾਂ ਰਾਹੀਂ ਬੀਤੀ ਦੇਰ ਰਾਤ 11 ਵਜੇ ਪਿੱਲਰ ਨੰਬਰ 141/18 ਰਾਹੀਂ ਭਾਰਤੀ ਖੇਤਰ ’ਚ ਪਾਕਿਸਤਾਨੀ ਡਰੋਨ ਦਾਖ਼ਲ ਹੋ ਗਿਆ, ਜਿਸ ਦੀ ਆਵਾਜ਼ ਸੁਣ ਸਰਹੱਦ ਉੱਪਰ ਤਾਇਨਾਤ ਬੀ. ਐੱਸ. ਐੱਫ ਦੀ 103 ਬਟਾਲੀਅਨ ਹਰਕਤ ਵਿਚ ਆ ਗਈ, ਜਿਸ ਵਲੋਂ ਡਰੋਨ ਨੂੰ ਖਦੇੜਣ ਲਈ ਬੀ. ਐੱਸ. ਐੱਫ ਵਲੋਂ ਕਰੀਬ 2 ਦਰਜਨ ਰੌਂਦ ਫਾਇਰਿੰਗ ਕਰਦੇ ਹੋਏ ਇਕ ਈਲੂ ਬੰਬ ਵੀ ਦਾਗਿਆ ਗਿਆ। ਕਰੀਬ ਤਿੰਨ ਮਿੰਟ ਤੱਕ ਇਲਾਕੇ ਵਿਚ ਘੁੰਮਣ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਪਰਤ ਗਿਆ। ਡੀ. ਐੱਸ. ਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਥਾਣਾ ਖਾਲੜਾ ਅਤੇ ਬੀ. ਐੱਸ. ਐੱਫ਼ ਵਲੋਂ ਇਲਾਕੇ ਵਿਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਕੋਈ ਵੀ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ ਹੈ।
ਪੰਚਾਇਤੀ ਫੰਡਾਂ ਦੀ ਦੁਰਵਰਤੋਂ ਦੇ ਦੋਸ਼ 'ਚ ਸਾਬਕਾ ਸਰਪੰਚ ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
NEXT STORY