ਤਰਨਤਾਰਨ (ਰਮਨ) : ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮੋਬਾਇਲ ਫੋਨ ਅਤੇ ਹੋਰ ਸਾਮਾਨ ਬਰਾਮਦ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਦੀ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਜੇਲ ਅੰਦਰੋਂ 2 ਮੋਬਾਇਲ ਅਤੇ 3 ਸਿਮ ਬਰਾਮਦ ਕਰਨ ਦੇ ਜ਼ੁਰਮ ਹੇਠ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ 2 ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜੇਲ੍ਹ ਪ੍ਰਸ਼ਾਸਨ ਵਲੋਂ ਜੇਲ੍ਹ ਅੰਦਰ ਆਏ ਦਿਨ ਤਲਾਸ਼ੀ ਅਭਿਆਨ ਸਬੰਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਗੁਰਨਾਮ ਸਿੰਘ ਅਤੇ ਸਹਾਇਕ ਸੁਪਰਡੈਂਟ ਭਗਵੰਤ ਸਿੰਘ ਵਲੋਂ ਚਲਾਏ ਤਲਾਸ਼ੀ ਅਭਿਆਨ ਦੌਰਾਨ 2 ਮੋਬਾਇਲ ਅਤੇ 3 ਸਿਮ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ ਸ੍ਰੀ ਗੋਇੰਦਵਾਲ ਸਾਹਿਬ ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਇਸ ਮਾਮਲੇ ਵਿਚ ਕਮਲਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਮੋਗਾ ਅਤੇ ਸਰਦੂਲ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਸੁਰਸਿੰਘ ਖਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਰਨਤਾਰਨ ਜ਼ਿਲ੍ਹੇ 'ਚ ਗੁਟਕਾ ਸਾਹਿਬ ਦੀ ਬੇਅਦਬੀ ਦੇ 2 ਮਾਮਲੇ ਆਏ ਸਾਹਮਣੇ, ਪੁਲਸ ਨੇ ਇਕ ਨੂੰ ਕੀਤਾ ਗ੍ਰਿਫ਼ਤਾਰ
NEXT STORY