ਤਰਨਤਾਰਨ (ਆਹਲੂਵਾਲੀਆ)-ਪੰਜਾਬ ਰੋਡਵੇਜ਼ ਪਨਬਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਅੱਜ 27 ਜੁਲਾਈ ਨੂੰ ਪੰਜਾਬ ਦੇ ਸਮੂਹ ਯੂਨੀਅਨ ਡਿਪੂਆਂ ’ਤੇ ਗੇਟ ਰੈਲੀਆਂ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਪੰਜਾਬ ਰੋਡਵੇਜ਼ ਪਨਬਸ ਦੇ ਸੂਬਾ ਆਗੂ ਦਲਵਿੰਦਰ ਸਿੰਘ ਨੇ ਕਿਹਾ ਕਿ ਸੱਤਾ ਵਿੱਚ ਆਉਣ ਸਮੇਂ ਸਰਕਾਰ ਨੇ ਵੱਡੇ ਵਾਅਦੇ ਕੀਤੇ ਸਨ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਾਂਗੇ, ਠੇਕੇਦਾਰੀ ਸਿਸਟਮ ਬੰਦ ਕਰਕੇ ਪੂਰੀਆਂ ਤਨਖਾਹਾਂ ਦਿੱਤੀਆਂ ਜਾਣਗੀਆਂ ਪਰ ਚਾਰ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਮੀਟਿੰਗਾਂ ਤੋਂ ਇਲਾਵਾ ਕੁਝ ਨਹੀਂ ਕੀਤਾ। ਜਨਰਲ ਸਕੱਤਰ ਅਵਤਾਰ ਸਿੰਘ ਨੇ ਬੋਲਦਿਆਂ ਕਿਹਾ ਕਿ ਸਰਕਾਰ ਵੱਲੋਂ ਸਪੈਸ਼ਲ ਕਾਡਰ ਪਾਲਸੀ ਕੰਟਰੈਕਟ ਮੁਲਾਜ਼ਮਾਂ ’ਤੇ ਧੱਕੇਸ਼ਾਹੀ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ
ਆਗੂਆਂ ਨੇ ਅੱਗੇ ਦੋਸ਼ ਲਾਉਂਦੇ ਆਖਿਆ ਕਿ ਦੂਜੇ ਪਾਸੇ ਆਊਟਸੋਰਸ ਮੁਲਾਜ਼ਮਾਂ ਦੀ ਭਰਤੀ ਅੰਦਰ ਖਾਤੇ ਕੀਤੀ ਜਾ ਰਹੀ ਹੈ, ਜਿਸ ਵਿਚ ਪਨਬਸ ਦੇ ਉੱਚ ਅਧਿਕਾਰੀ ਦੇ ਮਿਲੇ ਹੋਣ, ਸਗੋਂ ਸਰਕਾਰ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾ ਕੇ ਵਿਭਾਗ ਦਾ ਨਿੱਜੀਕਰਨ ਕਰਨ ਵਾਲੇ ਪਾਸੇ ਨੂੰ ਜਾ ਰਹੀ ਹੈ। ਇਸ ਸਮੇਂ ਕੈਸ਼ੀਅਰ ਲਵਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਸ ਸੈਸ਼ਨ ਵਿਚ ਮੁਲਾਜ਼ਮਾਂ ਨੂੰ ਵਿਭਾਗ ਵਿਚ ਪੱਕਾ ਕਰਨ ਦਾ ਐਲਾਨ ਨਾ ਕੀਤਾ ਤਾਂ ਮੁਲਾਜ਼ਮਾਂ ਵੱਲੋਂ ਤਿੰਨ, ਚਾਰ, ਪੰਜ ਅਗਸਤ ਦੀ ਹੜਤਾਲ ਕਰ ਕੇ ਤਿੱਖੇ ਸੰਘਰਸ਼ ਕੀਤੇ ਜਾਣਗੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ, ਬਣਿਆ ਡਰ ਦਾ ਮਾਹੌਲ
ਇਸ ਸਮੇਂ ਡਿਪੂ ਪ੍ਰਧਾਨ ਰਣਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ, ਬਲਜਿੰਦਰ ਸਿੰਘ, ਕੁਲਵਿੰਦਰ ਸਿੰਘ, ਅੰਗਰੇਜ ਸਿੰਘ, ਖੁਸ਼ਮਿੰਦਰ ਸਿੰਘ, ਲਵਪ੍ਰੀਤ ਸਿੰਘ, ਜਗਜੀਤ ਸਿੰਘ, ਹਰਿੰਦਰ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸੜਕ ’ਤੇ ਤੁਰੇ ਜਾ ਰਹੇ ਪ੍ਰਵਾਸੀਆਂ ’ਤੇ ਚੜ੍ਹੀ ਕਾਰ, ਇਕ ਦੀ ਮੌਤ
NEXT STORY