ਤਰਨਤਾਰਨ (ਆਹਲੂਵਾਲੀਆ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਕਨਵੀਨਰ ਕੰਵਲਪ੍ਰੀਤ ਸਿੰਘ ਪਨੂੰ ਨੇ ‘ਜਗਬਾਣੀ’ ਨਾਲ ਗੱਲਬਾਤ ਕਰਦੇ ਕਿਹਾ ਕਿ ਬੀਤੇ ਦਿਨੀਂ ਕਿਸਾਨ ਆਗੂ ਸਤਨਾਮ ਸਿੰਘ ਪਨੂੰ ਦੇ ਬੇਟੇ ਅਤੇ ਰਿਸ਼ਤੇਦਾਰ ਉਪਰ ਗੁੰਡਾ ਅਨਸਰਾਂ ਵੱਲੋਂ ਕੀਤੇ ਹਮਲੇ ਦੀ ਉਹ ਸਖਤ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਤਰਨਤਾਰਨ ਸ਼ਹਿਰ ’ਚ ਪੁਲਸ ਪ੍ਰਸ਼ਾਸਨ ਦੀ ਨੱਕ ਹੇਠ ਇਸ ਤਰ੍ਹਾਂ ਦੀ ਘਟਨਾ ਵਾਪਰਨੀ ਮੰਦਭਾਗੀ ਹੈ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਪਾਸੋਂ ਮੰਗ ਕਰਦੇ ਕਿਹਾ ਕਿ ਗੁੰਡਾ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਮਾਇਟੀ ਖਾਲਸਾ ਵਰਲਡ ਸਕੂਲ ਵੱਲੋਂ ਪਿੰਗਲਵਾਡ਼ੇ ਨੂੰ ਸਮੱਗਰੀ ਭੇਂਟ
NEXT STORY