ਤਰਨਤਾਰਨ (ਭਾਟੀਆ)- ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਹਲਕੇ ਦਾ ਸਰਬਪੱਖੀ ਵਿਕਾਸ ਤੇਜ਼ੀ ਨਾਲ ਹੋ ਰਿਹਾ ਹੈ। ਇਹ ਵਿਚਾਰ ਸੀਨੀਅਰ ਕਾਂਗਰਸੀ ਆਗੂ ਮਨਦੀਪ ਸਿੰਘ ਭਿੱਖੀਵਿੰਡ ਤੇ ਜ਼ਿਲਾ ਪ੍ਰੀਸ਼ਦ ਮੈਂਬਰ ਬਲਵਿੰਦਰ ਸਿੰਘ ਭਿੱਖੀਵਿੰਡ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ। ਉਨ੍ਹਾਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਚਾਹੇ ਕਿਸਾਨਾਂ ਦੀ ਕਰਜ਼ਾ ਮੁਆਫੀ ਜਾਂ ਪੈਨਸ਼ਨ ਡੇਢ ਗੁਣਾ ਕਰਨ ਸਮੇਤ ਲਾਗੂ ਕੀਤੀਆਂ ਸਮਾਜਿਕ ਸਕੀਮਾਂ ਹੋਣ, ਜੋ ਕਿਹਾ ਸੀ ਉਹ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਕਾਂਗਰਸ ਸਰਕਾਰ ਵਿਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਮੰਡੀਆਂ ਵਿਚ ਖੱਜਲ-ਖੁਆਰ ਨਹੀਂ ਹੋਣਾ ਪਿਆ, ਸਗੋਂ ਕਿਸਾਨਾਂ ਦੀ ਝੋਨੇ ਦੀ ਫਸਲ ਦੀ ਖਰੀਦ 24 ਘੰਟਿਆਂ ਦੇ ਅੰਦਰ ਅੰਦਰ ਕਰਕੇ ਉਨ੍ਹਾਂ ਨੂੰ ਅਦਾਇਗੀ ਵੀ ਸਮੇਂ ਸਿਰ ਕੀਤੀ ਗਈ ਹੈ। ਉਕਤ ਆਗੂਆਂ ਨੇ ਕਿਹਾ ਕਿ ਹਲਕਾ ਖੇਮਕਰਨ ਦੇ ਨੌਜਵਾਨ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵੱਲੋਂ ਪਿੰਡਾਂ ਅੰਦਰ ਲੋਕਾਂ ਨੂੰ ਪੱਕੇ ਮਕਾਨ ਬਣਾ ਕੇ ਦੇਣ, ਪਖਾਣੇ ਬਣਾ ਕੇ ਦੇਣ, ਸਡ਼ਕਾਂ ਦੀ ਮੁਰੰਮਤ ਦਾ ਕੰਮ ਕਰਵਾ ਕੇ ਦੇਣ ਸਮੇਤ ਪਿੰਡਾਂ ਅੰਦਰ ਗਲੀਆਂ-ਨਾਲੀਆਂ ਬਣਾਉਣ ਦੇ ਕੰਮ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿਚ ਵੀ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣਗੇ।
ਪਿੱਦੀ ਰੈਲੀ ਨੂੰ ਕਾਮਯਾਬ ਬਣਾਉਣ ਲਈ ਸੰਗਤਾਂ ਦਾ ਧੰਨਵਾਦ : ਇਕਬਾਲ ਸੰਧੂ
NEXT STORY