ਤਰਨਤਾਰਨ (ਰਮਨ) : ਔਰਤ ਨੂੰ ਛੇੜਨ ਦੀ ਰੰਜਿਸ਼ ਦੇ ਚੱਲਦਿਆਂ ਵਿਅਕਤੀ ਦੀ ਮਾਰਕੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਸਬੰਧ ਵਿਚ ਥਾਣਾ ਕੱਚਾ ਪੱਕਾ ਦੀ ਪੁਲਸ ਨੇ 6 ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਪੁੱਤਰ ਕਾਰਜ ਸਿੰਘ ਵਾਸੀਆਨ ਪਿੰਡ ਘੁੱਰਕਵਿੰਡ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ 24 ਸਤੰਬਰ ਦੀ ਸ਼ਾਮ ਕਰੀਬ 5 ਵਜੇ ਜਦੋਂ ਉਹ ਆਪਣੇ ਖੇਤਾਂ ਤੋਂ ਘਰ ਆ ਰਿਹਾ ਸੀ ਤਾਂ ਰਸਤੇ ਵਿਚ ਬਲਜੀਤ ਸਿੰਘ ਪੁੱਤਰ ਜਗੀਰ ਸਿੰਘ, ਸੁਖਵਿੰਦਰ ਸਿੰਘ ਪੁੱਤਰ ਹਰਦੇਵ ਸਿੰਘ, ਹਰਦੇਵ ਸਿੰਘ ਪੁੱਤਰ ਵਿਰਸਾ ਸਿੰਘ, ਸ਼ੁੱਭਦੀਪ ਸਿੰਘ ਪੁੱਤਰ ਕਰਤਾਰ ਸਿੰਘ, ਸੁਖਦੇਵ ਸਿੰਘ ਪੁੱਤਰ ਵਿਰਸਾ ਸਿੰਘ ਅਤੇ ਗੌਰਵ ਸਿੰਘ ਪੁੱਤਰ ਹਰਦੇਵ ਸਿੰਘ ਵਾਸੀਆਨ ਪਿੰਡ ਘੁੱਰਕਵਿੰਡ ਵੱਲੋਂ ਉਸਦੀ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸਨੂੰ ਜ਼ਖਮੀ ਕਰ ਦਿੱਤਾ।
ਇਸ ਤੋਂ ਬਾਅਦ ਉਕਤ ਸਾਰੇ ਵਿਅਕਤੀ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਅੰਮ੍ਰਿਤ ਪਾਲ ਸਿੰਘ ਨੇ ਦੱਸਿਆ ਕਿ ਇਸ ਹਮਲੇ ਦੀ ਵਜ੍ਹਾ ਰੰਜਿਸ਼ ਇਹ ਹੈ ਕਿ ਬੀਤੇ ਕਰੀਬ ਦੋ ਮਹੀਨੇ ਪਹਿਲਾਂ ਉਸ ਉਪਰ ਸ਼ੁੱਭਦੀਪ ਸਿੰਘ ਦੀ ਭੈਣ ਨੂੰ ਮਖੌਲ ਕਰਨ ਦਾ ਇਲਜ਼ਾਮ ਲੱਗਾ ਸੀ, ਜਿਸ ਤੋਂ ਬਾਅਦ ਮੋਹਤਵਾਰ ਵਿਅਕਤੀਆਂ ਨੇ ਇਸ ਸਬੰਧੀ ਸਾਡਾ ਜੁਬਾਨੀ ਰਾਜ਼ੀਨਾਮਾ ਵੀ ਕਰਵਾ ਦਿੱਤਾ ਸੀ ਪ੍ਰੰਤੂ ਅੱਜ ਉਸ ਦੀ ਮਾਰਕੁੱਟ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਉਕਤ 6 ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ।
ਅਕਾਲੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੇ ਜਥੇਦਾਰ ਨਾਲ ਕੀਤੀ ਮੁਲਾਕਾਤ
NEXT STORY