ਹਰੀਕੇ ਪੱਤਣ : ਅੱਜ ਤੜਕਸਾਰ ਬਿਆਸ ਦਰਿਆ ਦੇ ਕੰਢੇ 'ਤੇ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਬਾਗ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਹਰੀਕੇ ਵਜੋਂ ਹੋਈ। ਜਿਸ ਦੇ ਭਰਾ ਰਣਜੀਤ ਸਿੰਘ ਨੇ ਦੱਸਿਆ ਕਿ ਬੀਤੇ ਕੱਲ ਤੋਂ ਹੀ ਬਾਗ ਸਿੰਘ ਘਰ ਨਹੀਂ ਆਇਆ ਜਿਸ ਦੀ ਭਾਲ ਕੀਤੀ ਜਾ ਰਹੀ ਸੀ। ਅੱਜ ਤੜਕਸਾਰ ਹਯਾਤ ਕਰਨ ਆਏ ਲੋਕਾਂ ਨੇ ਲਾਸ਼ ਵੇਖੀ ਅਤੇ ਸਾਨੂੰ ਇਸ ਬਾਰੇ ਦੱਸਿਆ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਥਾਣਾ ਹਰੀਕੇ ਵਿਖੇ ਸੂਚਨਾ ਦਿੱਤੀ ਗਈ ਹੈ ਤੇ ਮੌਕੇ ਤੇ ਪਹੁੰਚੇ ਥਾਣਾ ਮੁਖੀ ਬਲਵੀਰ ਸਿੰਘ ਨੇ ਦੱਸਿਆ ਕਿ 174 ਦੀ ਕਾਰਵਾਈ ਕਰਕੇ ਸਿਵਲ ਹਸਪਤਾਲ ਪੱਟੀ ਪੋਸਟਮਾਰਟਮ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਮੌਤ ਦਾ ਕਾਰਨ ਕੁਦਰਤੀ ਜਾਂ ਕਤਲ ਹੋਇਆ ਇਸ ਦੀ ਤਫਤੀਸ਼ ਆਰੰਭ ਕਰ ਦਿੱਤੀ ਹੈ।
ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 20 ਕਰੋੜ ਦੀ ਹੈਰੋਇਨ ਸਣੇ 4 ਤਸਕਰ ਕੀਤੇ ਕਾਬੂ
NEXT STORY