Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    3:05:52 PM

  • man from sultanpur lodhi dies in abu dhabi

    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ...

  • fake passport  acharya balakrishna  cbi court  acquitted

    ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ...

  • nepal floods

    ਨੇਪਾਲ ਹੜ੍ਹ: ਮਰਨ ਵਾਲਿਆਂ ਦੀ ਗਿਣਤੀ 1,350 ਤੋਂ...

  • two youths had sexual intercourse with a girl got her pregnant

    ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • ਸਿੱਖ ਕੌਮ ਦੀ ਨਿਆਰੀ ਹੋਂਦ ਦਾ ਪ੍ਰਤੀਕ : ਖ਼ਾਲਸਾ ਸਾਜਨਾ ਦਿਵਸ

TOP News Punjabi(ਮੁੱਖ ਖ਼ਬਰਾਂ)

ਸਿੱਖ ਕੌਮ ਦੀ ਨਿਆਰੀ ਹੋਂਦ ਦਾ ਪ੍ਰਤੀਕ : ਖ਼ਾਲਸਾ ਸਾਜਨਾ ਦਿਵਸ

  • Edited By Anmol Tagra,
  • Updated: 14 Apr, 2023 05:01 AM
Top News
khalsa sajna diwas
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਨ 1699  ਦੀ ਵਿਸਾਖੀ ਦਾ ਦਿਨ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਉਘੜਵੇਂ ਰੂਪ ਵਿਚ ਦਰਜ ਹੈ। ਇਹ ਸਿੱਖ ਇਤਿਹਾਸ ਦਾ ਉਹ ਕ੍ਰਾਂਤੀਕਾਰੀ ਪੰਨਾ ਹੈ, ਜਿਸ ਨੇ ਦੁਨੀਆ ਦਾ ਧਿਆਨ ਆਪਣੇ ਵੱਲ ਖਿੱਚਿਆ। ਖ਼ਾਲਸਾ ਸਾਜਨਾ ਦਾ ਇਤਿਹਾਸ ਸਿੱਖ ਕੌਮ ਲਈ ਇਕ ਗੌਰਵਮਈ ਗਾਥਾ ਹੈ, ਜਿਸ ਨਾਲ ਹਰ ਸਿੱਖ ਅੰਦਰ ਅੱਡਰੀ ਅਤੇ ਨਿਰਾਲੀ ਹੋਂਦ ਹਸਤੀ ਦਾ ਅਹਿਸਾਸ ਆਪਣੇ ਆਪ ਪੁੰਗਰਦਾ ਹੈ। ਖ਼ਾਲਸਾ ਆਦਰਸ਼ਕ ਮਨੁੱਖ ਹੈ, ਜਿਸ ਦਾ ਜੀਵਨ ਸਮਾਜ ਲਈ ਪ੍ਰੇਰਣਾਮਈ ਹੋਣ ਦੇ ਨਾਲ-ਨਾਲ ਹੱਕ-ਸੱਚ ਦੀ ਰਖਵਾਲੀ ਲਈ ਵੀ ਮਿਸਾਲੀ ਹੈ। ਖਾਲਸੇ ਦੀ ਘਾੜਤ ਵਿਚ ਦਸ ਗੁਰੂ ਸਾਹਿਬਾਨ ਦੀ ਪਵਿੱਤਰ ਵਿਚਾਰਧਾਰਾ ਸ਼ਾਮਲ ਹੈ। ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਖ਼ਾਲਸਾ ਰੂਪੀ ਆਦਰਸ਼ਕ ਮਨੁੱਖ ਲਈ ਪਹਿਲੀ ਸ਼ਰਤ ਇਹ ਨਿਸ਼ਚਿਤ ਕੀਤੀ ਸੀ:

‘ਜਉ ਤਉ ਪ੍ਰੇਮ ਖੇਲਣ ਕਾ ਚਾਉ॥ ਸਿਰੁ ਧਰਿ ਤਲੀ ਗਲੀ ਮੇਰੀ ਆਉ॥

ਇਤੁ ਮਾਰਗਿ ਪੈਰੁ ਧਰੀਜੈ॥ ਸਿਰੁ ਦੀਜੈ ਕਾਣਿ ਨ ਕੀਜੈ॥’                    (ਅੰਗ 1412)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਹ ਵਚਨ ਧਰਮ ਖੇਤਰ ਅੰਦਰ ਪ੍ਰਵਾਨ ਚੜ੍ਹਨ ਵਾਲਿਆਂ ਲਈ  ਆਦਰਸ਼ ਹਨ। ਇਸ ਵਿਚ ਆਪਾ ਨਿਛਾਵਰ ਕਰਨ ਦੀ ਜੁਗਤ ਅਤੇ ਪ੍ਰੇਰਣਾ ਦਰਜ ਹੈ। ਪਹਿਲੇ ਪਾਤਿਸ਼ਾਹ ਤੋਂ ਬਾਅਦ ਵਿਚ ਬਾਕੀ ਗੁਰੂ ਸਾਹਿਬਾਨ ਨੇ ਵੀ ਸਿੱਖਾਂ ਨੂੰ ਇਹੋ ਪਾਠ ਦ੍ਰਿੜ੍ਹ ਕਰਾਇਆ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਨੂੰ ਵਿਸਾਖੀ ਦੇ ਦਿਹਾੜੇ ’ਤੇ ਖ਼ਾਲਸੇ ਦੀ ਸਾਜਨਾ ਕਰਕੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨੂੰ ਅਰਥ ਪ੍ਰਦਾਨ ਕੀਤੇ। ਦਸਵੇਂ ਪਾਤਸ਼ਾਹ ਜੀ ਦੇ ਇਸ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ ਵਿਸ਼ਵਾਸੀ ਬਣਾ ਕੇ ਅਰਸ਼ ’ਤੇ ਪਹੁੰਚਾ ਦਿੱਤਾ।

ਸ੍ਰੀ ਅਨੰਦਪੁਰ ਸਾਹਿਬ ਵਿਖੇ 1699 ਦੀ ਵਿਸਾਖੀ ਦਾ ਇਹ ਦਿਨ ਜਬਰ, ਜ਼ੁਲਮ, ਬੇਇਨਸਾਫੀ, ਵਿਤਕਰੇ, ਝੂਠ, ਪਾਖੰਡ, ਅਨਿਆਂ ਆਦਿ ਵਿਰੁੱਧ ਇਕ ਸੰਘਰਸ਼ ਦਾ ਬਿਗਲ ਬਣਿਆ। ਇਹ ਦਿਹਾੜਾ ਅਨੋਖਾ ਨਜ਼ਾਰਾ ਪੇਸ਼ ਕਰਨ ਵਾਲਾ ਵੀ ਹੈ, ਕਿਉਂਕਿ ਇਸ ਦਿਨ ਜਿਥੇ ਇਕ ਪਾਸੇ ਗੁਰੂ ਜੀ ਵੱਲੋਂ ਸਾਜੇ ਪੰਜ ਪਿਆਰੇ ਗੁਰੂ ਸਾਹਿਬ ਜੀ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਕੇ ਨਿਹਾਲ ਹੋਏ, ਉਥੇ ਹੀ ਦੂਸਰੇ ਪਾਸੇ ਗੁਰੂ ਸਾਹਿਬ ਜੀ ਨੇ ਵੀ ਖ਼ਾਲਸੇ ਪਾਸੋਂ ਆਪ ਅੰਮ੍ਰਿਤਪਾਨ ਕਰਕੇ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਨਿਵੇਕਲੀ ਮਿਸਾਲ ਕਾਇਮ ਕੀਤੀ। ਇਸ ਨਾਲ ਗੁਰੂ ਤੇ ਚੇਲੇ ਦਾ ਅਜਿਹਾ ਨਵਾਂ ਰੂਪ ਸਾਹਮਣੇ ਆਇਆ, ਜਿਸ ਵਿਚ ਗੁਰੂ-ਚੇਲੇ ਵਿਚ ਕੋਈ ਭਿੰਨ-ਭੇਦ ਨਹੀਂ ਹੈ। ਭਾਈ ਗੁਰਦਾਸ ਜੀ ਇਸ ਦ੍ਰਿਸ਼ ਨੂੰ ਵਾਹ-ਵਾਹ ਕਹਿ ਕੇ ਵਡਿਆਉਂਦੇ ਹਨ:

ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ॥

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਾਜਿਆ ਖਾਲਸਾ ਹਰ ਕਿਸਮ ਦੀ ਸ਼ਖ਼ਸੀ ਗੁਲਾਮੀ ਤੋਂ ਆਜ਼ਾਦ ਹੋ ਕੇ ਅਕਾਲ ਪੁਰਖ ਵਾਹਿਗੁਰੂ ਨਾਲ ਸਿੱਧੇ ਰੂਪ ਵਿਚ ਸੰਬੰਧਿਤ ਹੈ ਜੋ ਪਰਮਾਤਮਾ ਦੀ ਆਪਣੀ ਰਜ਼ਾ ਵਿਚੋਂ ਹੀ ਪ੍ਰਗਟ ਹੋਇਆ ਹੈ :

ਖ਼ਾਲਸਾ ਅਕਾਲ ਪੁਰਖ ਕੀ ਫੌਜ। ਪ੍ਰਗਟਿਓ ਖਾਲਸਾ ਪ੍ਰਮਾਤਮ ਕੀ ਮੌਜ। ਖਾਲਸੇ ਦਾ ਅਰਥ ਸ਼ੁੱਧ, ਨਿਰਮਲ ਅਤੇ ਬਿਨਾਂ ਮਿਲਾਵਟ ਤੋਂ ਹੈ। ਖਾਲਸਾ ਝੂਠ, ਬੇਈਮਾਨੀ, ਵਲ਼-ਫਰੇਬ ਤੋਂ ਦੂਰ ਮਨੁੱਖਤਾ ਦਾ ਸੱਚਾ ਹਮਦਰਦ ਹੈ। ਇਹ ਇਕ ਅਕਾਲ ਪੁਰਖ ਦਾ ਪੁਜਾਰੀ ਹੈ। ਖ਼ਾਲਸਾ ਪੰਜ ਕਕਾਰੀ ਰਹਿਣੀ ਦਾ ਧਾਰਨੀ ਹੈ। ਸੱਚਾ ਤੇ ਧਰਮੀ ਜੀਵਨ ਜਿਉੂਣਾ ਖ਼ਾਲਸੇ ਦਾ ਨੇਮ ਹੈ।  ਧਰਮ ਅਤੇ ਸਦਾਚਾਰ ਦੇ ਸੁਮੇਲ ਖਾਲਸੇ ਦੀ ਆਵਾਜ਼ ਹਮੇਸ਼ਾ ਹੀ ਹੱਕ ਤੇ ਸੱਚ ਲਈ ਉਠਦੀ ਹੈ। ਜਬਰ ਤੇ ਜ਼ੁਲਮ ਵਿਰੁੱਧ ਡਟਣਾ ਖਾਲਸੇ ਦਾ ਪਰਮ-ਧਰਮ ਕਰਤੱਵ ਹੈ। ਉੱਚੀ-ਸੁੱਚੀ ਜੀਵਨ-ਜਾਚ ਇਸ ਦੀ ਲਖਾਇਕ ਹੈ। ਦਸਮੇਸ਼ ਪਿਤਾ ਜੀ ਨੇ ਖਾਲਸੇ ਦੀ ਸਾਜਨਾ ਕਰਕੇ ਸੰਸਾਰ ਨੂੰ ਸੰਤ-ਸਿਪਾਹੀ ਦਾ ਅਜਿਹਾ ਨਵੀਨ, ਸ਼ਕਤੀਸ਼ਾਲੀ ਤੇ ਵਿਲੱਖਣ ਜੀਵਨ-ਸਿਧਾਂਤ ਦਿੱਤਾ, ਜਿਹੜਾ ਹੁਣ ਤਕ ਸ਼ਹਾਦਤਾਂ ਤੇ ਕੁਰਬਾਨੀਆਂ ਦੀਆਂ ਨਿੱਤ-ਨਵੀਆਂ ਸਿਖਰਾਂ ਛੋਂਹਦਾ ਆ ਰਿਹਾ ਹੈ।

ਬਾਣੀ ਅਤੇ ਬਾਣੇ ਦੇ ਧਾਰਨੀ ਹੋਣਾ, ਸਿੱਖ ਰਹਿਤ ਦੀ ਪਰਿਪੱਕਤਾ ਅਤੇ ਗੁਰਮਤਿ ਸਿਧਾਂਤਾਂ ਦੀ ਪਹਿਰੇਦਾਰੀ ਖਾਲਸਾਈ ਜੀਵਨ ਦਾ ਅਹਿਮ ਵਿਧਾਨ ਹੈ। ਇਸੇ ਰੌਸ਼ਨੀ ਵਿਚ ਜੀਵਨ ਜਿਊਣਾ ਹਰ ਸਿੱਖ ਦਾ ਫ਼ਰਜ਼ ਹੈ। ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਮੈਂ ਸੰਗਤਾਂ ਨੂੰ ਮੁਬਾਰਕਬਾਦ ਦਿੰਦਾ ਹੋਇਆ ਅਪੀਲ ਕਰਦਾ ਹਾਂ ਕਿ ਆਓ! ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ਿਸ਼ ਕੀਤੀ ਖੰਡੇ-ਬਾਟੇ ਦੀ ਪਾਹੁਲ ਛਕ  ਕੇ ਖ਼ਾਲਸਾਈ ਰਹਿਣੀ ਦੇ ਧਾਰਨੀ ਬਣੀਏ, ਕਿਉਂਕਿ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਟੁੱਟ ਕੇ ਕੋਈ ਵੀ ਆਪਣੀ ਪਛਾਣ ਨਾਲ ਅੱਗੇ ਨਹੀਂ ਵਧ ਸਕਦਾ। ਵਿਸ਼ਵ ਵਿਚ ਵਿਚਰਦਿਆਂ ਆਪਣੇ ਸੱਭਿਆਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਅਗਵਾਈ ਹੀ ਮਨੁੱਖ ਨੂੰ ਆਪਣੇ ਵਿਸ਼ੇਸ਼ ਹੋਣ ਦਾ ਮਾਣ ਦਿਵਾ ਸਕਦੀ ਹੈ।

ਸਿੱਖ ਕੌਮ ਦੇ ਇਤਿਹਾਸਕ, ਸਿਧਾਂਤਕ ਅਤੇ ਵਿਰਾਸਤੀ ਗੁਣਾਂ ਦੀ ਅਮੀਰੀ ਦਾ ਮਾਣ ਹਰ ਸਿੱਖ ਨੂੰ ਸਵੈਮਾਣ ਅਤੇ ਇੱਜ਼ਤ ਨਾਲ ਜਿਊਣ ਦੀ ਪ੍ਰੇਰਣਾ ਦਿੰਦਾ ਹੈ। ਵੱਖ-ਵੱਖ ਸਮਿਆਂ ਵਿਚ ਆਈਆਂ ਮੁਸੀਬਤਾਂ ਸਮੇਂ ਸਿੱਖ ਕੌਮ ਨੇ ਪੀੜਤ ਮਾਨਵਤਾ ਨਾਲ ਖੜ੍ਹ ਕੇ ਇਹ ਸਿੱਧ ਕੀਤਾ ਹੈ ਕਿ ਮਨੁੱਖੀ ਬਰਾਬਰਤਾ ਅਤੇ ਇਕਸਾਰਤਾ ਦਾ ਜੋ ਪਾਠ ਖ਼ਾਲਸੇ ਨੂੰ ਗੁਰੂ ਸਾਹਿਬ ਨੇ ਪੜ੍ਹਾਇਆ ਉਹ ਵਿਸ਼ਵ ਦੇ ਧਰਮ ਇਤਿਹਾਸ ਵਿਚ ਮੋਹਰੀ ਹੈ, ਵਿਲੱਖਣ ਹੈ।

ਅੱਜ ਸਿੱਖ ਨੌਜੁਆਨੀ ਨੂੰ ਆਪਣੇ ਇਸ ਖ਼ਾਲਸਾਈ ਵਿਰਸੇ ਪ੍ਰਤੀ ਜਾਗਰੂਕ ਅਤੇ ਸੁਚੇਤ ਕਰਦੇ ਰਹਿਣਾ  ਹੋਰ ਵੀ ਜ਼ਿਆਦਾ ਮਹੱਤਵਪੂਰਨ ਬਣ ਜਾਂਦਾ ਹੈ, ਕਿਉਂਕਿ ਮੌਜੂਦਾ  ਸਮੇਂ ਤਕਨੀਕ ਅਤੇ ਸੰਚਾਰ ਸਾਧਨਾਂ ਦੀ ਤੇਜ਼ੀ ਮਨੁੱਖ ਨੂੰ ਨੈਤਿਕਤਾ ਨਾਲੋਂ ਤੋੜਨ ਵਾਲੇ ਪਾਸੇ ਲਿਜਾ ਰਹੀ ਹੈ। ਸਿੱਖੀ ਦੇ ਵਿਲੱਖਣ ਸਿਧਾਂਤ ਅਤੇ ਮਾਨਵ ਹਿੱਤਕਾਰੀ ਫਲਸਫਾ ਅਜੋਕੀਆਂ ਮਨੁੱਖੀ ਚਿੰਤਾਵਾਂ ਦੇ ਖ਼ਾਤਮੇ ਦਾ ਸਫ਼ਲ ਮਾਰਗਦਰਸ਼ਕ ਹਨ।

ਸੋ ਆਓ, ਖ਼ਾਲਸਾ ਸਾਜਨਾ ਦਿਵਸ ਮੌਕੇ ਪ੍ਰਣ ਕਰੀਏ ਕਿ ਜਿਥੇ ਹਰ ਸਿੱਖ ਨੇ ਖੰਡੇ-ਬਾਟੇ ਦੀ ਪਾਹੁਲ ਛਕ ਕੇ ਖ਼ਾਲਸਈ ਰਹਿਣੀ ਦਾ ਧਾਰਨੀ ਬਣਨਾ ਹੈ, ਉਥੇ ਹੀ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ‘ਏਕੁ ਪਿਤਾ ਏਕਸ ਕੇ ਹਮ ਬਾਰਿਕ’ ਦੇ ਸੰਦੇਸ਼ ਨੂੰ ਹਿਰਦੇ ਵਿਚ ਵਸਾ ਕੇ ਮਾਨਵਤਾ ਲਈ ਸਹਾਈ ਬਣੇ ਰਹਿਣਾ ਹੈ।

—ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ।

  • Khalsa Sajna Diwas
  • Sikhism
  • Sikh
  • Sri Anandpur Sahib
  • Vaisakhi
  • ਖ਼ਾਲਸਾ ਸਾਜਨਾ ਦਿਵਸ
  • ਸਿੱਖ
  • ਸ੍ਰੀ ਆਨੰਦਪੁਰ ਸਾਹਿਬ
  • ਵਿਸਾਖੀ

ਨਸ਼ੇ ਨੇ ਪੱਟਿਆ ਇਕ ਹੋਰ ਘਰ, ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ

NEXT STORY

Stories You May Like

  • balidan divas  blood donation camp
    ਅਮਰ ਸ਼ਹੀਦ ਲਾਲਾ ਜਗਤ ਨਰਾਇਣ ਜੀ ਦੇ ਬਲੀਦਾਨ ਦਿਵਸ ਮੌਕੇ 55 ਵਿਅਕਤੀਆਂ ਨੇ ਕੀਤਾ ਖੂਨਦਾਨ
  • rss cheif mohan bhagwat
    RSS ਮੁਖੀ ਮੋਹਨ ਭਾਗਵਤ ਨੇ ਲੰਡਨ ਦੇ ਇਤਿਹਾਸਕ ਖ਼ਾਲਸਾ ਜਥਾ ਗੁਰਦੁਆਰੇ ’ਚ ਟੇਕਿਆ ਮੱਥਾ
  • teachers day nitin nabin
    ਅਧਿਆਪਕ ਦਿਵਸ 'ਤੇ ਆਪਣੇ ਸਕੂਲ ਪੁੱਜੇ ਭਾਜਪਾ ਪ੍ਰਧਾਨ ਨਿਤਿਨ ਨਬੀਨ, ਵਿਦਿਆਰਥੀ ਦਿਨਾਂ ਨੂੰ ਕੀਤਾ ਯਾਦ
  • flood in nepal
    ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ
  • bibi kaulan hospital celebrates first parkash diwas of guru granth sahib ji
    ਬੀਬੀ ਕੌਲਾਂ ਹਸਪਤਾਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਰੌਣਕਾਂ, ਪ੍ਰਮੁੱਖ ਸ਼ਖਸੀਅਤਾਂ ਦਾ...
  • police raid office of pakistani sikh anchor
    ਪਾਕਿਸਤਾਨ ਦੇ ਸਿੱਖ ਐਂਕਰ ਦੇ ਦਫ਼ਤਰ ’ਤੇ ਪੁਲਸ ਨੇ ਮਾਰਿਆ ਛਾਪਾ, ਇਮਰਾਨ ਖ਼ਾਨ ਦੀ ਖ਼ਬਰ ਚਲਾਉਣ ’ਤੇ ਕਾਰਵਾਈ
  • action against police personnel in case of torture of sikh youth
    ਸਿੱਖ ਨੌਜਵਾਨ ’ਤੇ ਤਸ਼ੱਦਦ ਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਸ ਮੁਲਾਜ਼ਮਾਂ ਖ਼ਿਲਾਫ਼ ਹੋਵੇ ਕਾਰਵਾਈ: ਜਥੇ. ਗੜਗੱਜ
  • thanks to the efforts of the delhi gurdwara committee
    ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ ਸਿੱਖ ਨੌਜਵਾਨ ਪਤਨੀ ਸਮੇਤ ਪਾਕਿਸਤਾਨ ਤੋਂ ਦਿੱਲੀ ਪੁੱਜਾ : ਕਾਲਕਾ, ਕਾਹਲੋਂ
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
Trending
Ek Nazar
flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • bjp hindu leader punjab police
      RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ ਤੋਂ ਬਾਅਦ ਪੁਲਸ ਨੇ ਜਾਰੀ...
    • big news for border state
      ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ 11,639 ਕਰੋੜ ਦਾ ਗੱਫ਼ਾ ! ਬਦਲ...
    • fraud worth crores exposed at toll plaza this is how fraud was being done
      Toll Plaza 'ਤੇ ਕਰੋੜਾਂ ਦੀ ਠੱਗੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਮਾਮਲਾ ਜਾਣ...
    • cm bhagwant mann will meet sanjeev arora in jail today
      CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ
    • investigation into suspicious drones seen flying at amritsar airport reveals
      ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ
    • trump paste his picture on map of iran
      'Bye bye Kharg' : ਟਰੰਪ ਨੇ ਈਰਾਨ ਦੇ ਤੇਲ ਕੇਂਦਰ ਨੂੰ ਬਣਾਇਆ ਨਿਸ਼ਾਨਾ, ਨਕਸ਼ੇ...
    • punjab and haryana highcourt gets new chief justice
      ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ...
    • lord hanuman ji vote voter list photo
      ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ...
    • parents to get 8 5 lakhs
      ਘਰ ਰਹਿ ਕੇ ਆਪਣੇ ਬੱਚੇ ਸਾਂਭੋ, ਮਿਲਣਗੇ 8.5 ਲੱਖ ਰੁਪਏ ! ਖ਼ਾਸ ਸਕੀਮ ਲਿਆਉਣ ਦੀ...
    • swine flu is spreading in punjab
      ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +