Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    8:29:31 AM

  • lightning strike 14 people

    ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 14...

  • now these vehicles will not get petrol

    ਹੁਣ ਇਨ੍ਹਾਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ!...

  • 2 brothers shot dead in jhabal

    ਪੰਜਾਬ 'ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ...

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Jalandhar
  • ਲੇਖ : ਆਵਾਜ਼ ਦੀ ਦੁਨੀਆਂ ਦੇ ਜਾਦੂਗਰ ਮੁਹੰਮਦ ਰਫੀ ਦਾ ਫ਼ਰਸ਼ ਤੋਂ ਅਰਸ਼ ਤੱਕ ਦਾ ਸਫ਼ਰ

TOP News Punjabi(ਮੁੱਖ ਖ਼ਬਰਾਂ)

ਲੇਖ : ਆਵਾਜ਼ ਦੀ ਦੁਨੀਆਂ ਦੇ ਜਾਦੂਗਰ ਮੁਹੰਮਦ ਰਫੀ ਦਾ ਫ਼ਰਸ਼ ਤੋਂ ਅਰਸ਼ ਤੱਕ ਦਾ ਸਫ਼ਰ

  • Edited By Rajwinder Kaur,
  • Updated: 05 Oct, 2020 11:56 AM
Jalandhar
mohammed rafi singer ghazal personality
  • Share
    • Facebook
    • Tumblr
    • Linkedin
    • Twitter
  • Comment

ਜਦੋਂ ਕਦੀ ਆਵਾਜ਼ ਦੇ ਜਾਦੂਗਰਾਂ ਦੀ ਗੱਲ ਚੱਲਦੀ ਹੈ ਤਾਂ ਇੱਕ ਨਾਂ ਆਪਣੇ ਆਪ ਮੁਹਾਰੇ ਸਾਹਮਣੇ ਆ ਖਲੋਂਦਾ ਹੈ, ਉਹ ਨਾਮ ਹੈ ਬਾਲੀਵੁੱਡ ਦੇ ਪ੍ਰਸਿੱਧ ਪਿੱਠਵਰਤੀ ਮਹਾਨ ਗਾਇਕ ਮੁਹੰਮਦ ਰਫੀ ਸਾਹਿਬ ਦਾ। ਗੀਤ ਹੋਵੇ ਜਾਂ ਗ਼ਜ਼ਲ ਜਾਂ ਫਿਰ ਕੋਈ ਕੱਵਾਲੀ ਜਾਂ ਫਿਰ ਨਾਅਤ ਹੋਏ ਜਾਂ ਸ਼ਬਦ ਜਾਂ ਭਜਨ, ਰਫੀ ਸਾਹਿਬ ਨੇ ਹਰ ਤਰ੍ਹਾਂ ਦੀ ਗਾਇਕੀ ਵਿੱਚ ਆਪਣੀ ਇਕ ਵੱਖਰੀ ਪਛਾਣ ਬਣਾਈ ਅਤੇ ਆਪਣੀ ਕਲਾ ਦਾ ਲੋਹਾ ਮਨਵਾਇਆ।

ਰਫੀ ਦੀ ਆਵਾਜ਼ ਦਾ ਜਾਦੂ
ਭਾਵੇਂ ਰਫੀ ਸਾਹਿਬ ਨੂੰ ਸਾਥੋਂ ਵਿੱਛੜਿਆਂ ਲਗਭਗ ਚਾਰ ਦਹਾਕੇ ਬੀਤ ਚੁੱਕੇ ਨੇ। ਇੰਨਾ ਸਮਾਂ ਬੀਤਣ ਦੇ ਬਾਵਜੂਦ ਰਫੀ ਦੀ ਆਵਾਜ਼ ਦਾ ਜਾਦੂ ਅੱਜ ਵੀ ਸਰੋਤਿਆਂ ਦੇ ਸਿਰ ਚੜ੍ਹ ਓਵੇਂ ਹੀ ਬੋਲਦਾ ਹੈ ਜਿਵੇਂ ਸੱਤ ਦਹਾਕੇ ਪਹਿਲਾਂ ਬੋਲਿਆ ਕਰਦਾ ਸੀ। ਅੱਜ ਵੀ ਜਦੋਂ ਕਦੀ ਉਨ੍ਹਾਂ ਦੀ ਆਵਾਜ਼ ਰੇਡੀਓ ਤੋਂ ਸੁਣਾਈ ਦਿੰਦੀ ਹੈ ਤਾਂ ਬਿਨਾਂ ਸ਼ੱਕ ਕੰਨਾਂ ਵਿੱਚ ਇੱਕ ਪ੍ਰਕਾਰ ਦਾ ਸ਼ਹਿਦ ਘੋਲਦੀ ਮਹਿਸੂਸ ਹੁੰਦੀ ਹੈ ਅਤੇ ਰੂਹ ਨੂੰ ਜਿਵੇਂ ਤਾਜ਼ਗੀ ਦਿੰਦੀ ਜਾਪਦੀ ਹੈ।

ਪੜ੍ਹੋ ਇਹ ਵੀ ਖਬਰ - ਅਕਤੂਬਰ ਮਹੀਨੇ ’ਚ ਆਉਣ ਵਾਲੇ ਵਰਤ ਤੇ ਤਿਉਹਾਰਾਂ ਬਾਰੇ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ

ਜਨਮ ਅਤੇ ਪਰਿਵਾਰ ਬਾਰੇ
ਮੁਹੰਮਦ ਰਫੀ ਜਿਨ੍ਹਾਂ ਦਾ ਜਨਮ ਅੰਮ੍ਰਿਤਸਰ ਦੇ ਲਾਗੇ ਪਿੰਡ ਕੋਟਲਾ ਸੁਲਤਾਨ ਸਿੰਘ ਵਿਖੇ 24 ਦਸੰਬਰ 1924 ਨੂੰ ਇੱਕ ਸਾਧਾਰਨ ਪਰਿਵਾਰ ਵਿੱਚ ਹੋਇਆ। ਰਫੀ ਦੇ ਪਿਤਾ ਹਾਜੀ ਅਲੀ ਮੁਹੰਮਦ ਇੱਕ ਬਹੁਤ ਨੇਕ ਤੇ ਧਾਰਮਿਕ ਬਿਰਤੀ ਵਾਲੇ ਇਨਸਾਨ ਸਨ। ਮੁਹੰਮਦ ਰਫੀ 6 ਭਰਾਵਾਂ ’ਚੋਂ ਦੂਜੇ ਨੰਬਰ ’ਤੇ ਸਨ। ਰਫੀ, ਜਿਨ੍ਹਾਂ ਦਾ ਕੱਚਾ-ਨਾਂਅ ‘ਫੀਕੂ’ ਸੀ। ਉਨ੍ਹਾਂ ਨੇ ਆਪਣੀ ਮੁਢਲੀ ਵਿੱਦਿਆ ਘਰੇਲੂ ਮਾਹੌਲ ਵਿੱਚ ਹੀ ਹਾਸਲ ਕੀਤੀ। ਰਫੀ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਕ ਸੀ, ਜਿਸ ਦੇ ਚਲਦਿਆਂ ਪਿੰਡ ਦੇ ਸਕੂਲ ਵਿੱਚ ਦੂਜੀ ਜਮਾਤ ਤੱਕ ਪੜ੍ਹਾਈ ਕਰ ਸਕੇ।

ਪੜ੍ਹੋ ਇਹ ਵੀ ਖਬਰ - ਮਨੁੱਖੀ ਜ਼ਿੰਦਗੀ ਲਈ ਸਭ ਤੋਂ ਵੱਧ ਖ਼ਤਰੇ ਦੀ ਘੰਟੀ ਹੈ ‘ਇਲੈਕਟ੍ਰਾਨਿਕ ਕਚਰਾ’, ਜਾਣੋ ਕਿਉਂ (ਵੀਡੀਓ)

PunjabKesari

ਗਾਉਣ ਦੀ ਆਦਤ ਦਾ ਖੁਲਾਸਾ
ਰਫੀ ਸਾਹਿਬ ਨੇ ਆਪਣੇ ਗਾਉਣ ਦੀ ਆਦਤ ਦਾ ਖੁਲਾਸਾ ਕਰਦਿਆਂ ਇੱਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਉਹ ਦਸ-ਬਾਰਾਂ ਸਾਲ ਦੇ ਸਨ ਕਿ ਜਦੋਂ ਉਨ੍ਹਾਂ ਦੇ ਮੁਹੱਲੇ ਵਿੱਚ ਇੱਕ ਫਕੀਰ ਗੀਤ “ਜੱਗ ਵਾਲਾ ਮੇਲਾ ਯਾਰੋ ਥੋੜ੍ਹੀ ਦੇਰ ਦਾ” ਗਾ ਕੇ ਭੀਖ ਮੰਗਣ ਲਈ ਆਇਆ ਕਰਦਾ ਸੀ। ਉਸ ਦੀ ਨਕਲ ਕਰਦਿਆਂ ਉਹ ਆਪ ਇਸ ਗੀਤ ਨੂੰ ਬਹੁਤ ਸ਼ੌਕ ਨਾਲ ਗਾਇਆ ਕਰਦੇ ਸਨ ਤੇ ਕਈ ਵਾਰ ਉਸ ਫਕੀਰ ਦਾ ਪਿੱਛਾ ਕਰਦੇ ਕਰਦੇ ਬਹੁਤ ਦੂਰ ਨਿਕਲ ਜਾਂਦੇ ਸਨ। ਇਸੇ ਦੌਰਾਨ ਰਫੀ ਦੇ ਪਿਤਾ 1935 ਵਿੱਚ ਲਾਹੌਰ ਚਲੇ ਗਏ, ਜਿੱਥੇ ਉਨ੍ਹਾਂ ਨੇ ਭੱਟੀ ਗੇਟ ਵਿੱਚ ਨੂਰ ਮਹਿਲਾਂ ਵਿੱਚ ਇੱਕ ਪੁਰਸ਼ਾਂ ਦੇ ਸੈਲੂਨ ਦਾ ਕੰਮ ਸ਼ੁਰੂ ਕੀਤਾ ।

13 ਸਾਲ ਦੀ ਉਮਰ ’ਚ ਦਰਸ਼ਕਾਂ ਦੇ ਰੂਬਰੂ ਹੋਏ
ਇਸੇ ਵਿਚਕਾਰ ਰਫੀ ਦੇ ਵੱਡੇ ਭਰਾ ਮੁਹੰਮਦ ਦੀਨ ਦੇ ਇੱਕ ਦੋਸਤ ਅਬਦੁਲ ਹਮੀਦ ਨੇ ਰਫੀ ਦੀ ਪ੍ਰਤਿਭਾ ਨੂੰ ਪਛਾਣਦਿਆਂ ਉਸ ਨੂੰ ਗਾਇਕੀ ਵੱਲ ਉਤਸ਼ਾਹਿਤ ਕੀਤਾ। ਅਬਦੁਲ ਹਮੀਦ ਨੇ ਬਾਅਦ ਵਿੱਚ ਰਫੀ ਦੇ ਪਰਿਵਾਰ ਦੇ ਬਜ਼ੁਰਗਾਂ ਨੂੰ ਰਫੀ ਨੂੰ ਮੁੰਬਈ ਭੇਜਣ ਵਾਸਤੇ ਮਨਾਇਆ। ਰਫੀ ਨੂੰ ਪਹਿਲੀ ਵਾਰ 13 ਸਾਲ ਦੀ ਉਮਰ ਵਿੱਚ ਕੇ.ਐੱਲ ਸਹਿਗਲ ਦੀ ਮੌਜੂਦਗੀ ਵਿੱਚ ਲਾਹੌਰ ਵਿਖੇ ਉਦੋਂ ਗਾਉਣ ਦਾ ਮੌਕਾ ਮਿਲਿਆ, ਜਦ ਲਾਈਟ ਚਲੀ ਜਾਣ ਕਾਰਨ ਸਹਿਗਲ ਨੇ ਗਾਉਣ ਤੋਂ ਇਨਕਾਰ ਕਰ ਦਿੱਤਾ ਤੇ ਪੰਡਾਲ ਵਿੱਚ ਹੰਗਾਮਾ ਸ਼ੁਰੂ ਹੋ ਗਿਆ। ਇਸੇ ਵਿਚਕਾਰ ਰਫੀ ਨੂੰ ਦਰਸ਼ਕਾਂ ਦੇ ਰੂਬਰੂ ਕੀਤਾ ਗਿਆ। ਜਿਵੇਂ ਹੀ 13 ਸਾਲਾ ਰਫੀ ਨੇ ਗਾਉਣਾ ਸ਼ੁਰੂ ਕੀਤਾ ਤਾਂ ਪੰਡਾਲ ਵਿੱਚ ਉਨ੍ਹਾਂ ਦੀ ਉੱਚੀ ਅਤੇ ਸੁਰੀਲੀ ਆਵਾਜ਼ ਸੁਣ ਕੇ ਦਰਸ਼ਕਾਂ ਵਿੱਚ ਜਿਵੇਂ ਇਕ ਕਿਸਮ ਦਾ ਸੰਨਾਟਾ ਛਾ ਗਿਆ ।

ਪੜ੍ਹੋ ਇਹ ਵੀ ਖਬਰ - Health tips : ਕੌਫ਼ੀ ਪੀਣ ਦੇ ਸ਼ੌਕੀਨ ਲੋਕਾਂ ਲਈ ਖਾਸ ਖ਼ਬਰ, ਹੋਣਗੇ ਇਹ ਫਾਇਦੇ

ਰਫੀ ਸਾਹਿਬ ਦੀ ਬਤੌਰ ਗਾਇਕ ਦੇ ਤੌਰ ਪਛਾਣ
ਇਸ ਉਪਰੰਤ 1941 ਵਿੱਚ ਰਫੀ ਨੇ ਸ਼ਿਆਮ ਸੁੰਦਰ ਦੇ ਅਧੀਨ ਜੋੜੀ ਵਿੱਚ ਗਾਣਾ ਗਾਇਆ। ਇਹ ਗਾਣਾ ਸੀ “ਸੋਹਣੀਏ ਨੀਂ, ਹੀਰੀਏ ਨੀਂ” ਜੋ ਕਿ ਜ਼ੀਨਤ ਬੇਗਮ ਨਾਲ ਲਾਹੌਰ ਵਿੱਚ ਪੰਜਾਬੀ ਫਿਲਮ ‘ਗੁਲ ਬਲੋਚ’ ਵਾਸਤੇ ਗਾਇਆ ਗਿਆ । ਇਸਦੇ ਨਾਲ ਹੀ ਰਫੀ ਸਾਹਿਬ ਦੀ ਬਤੌਰ ਇਕ ਗਾਇਕ ਦੇ ਤੌਰ ਪਹਿਚਾਣ ਬਨਣੀ ਸ਼ੁਰੂ ਹੋ ਗਈ। ਇਸੇ ਦੌਰਾਨ ਰਫੀ ਸਾਹਿਬ ਨੂੰ ਆਲ ਇੰਡੀਆ ਰੇਡੀਓ ਲਾਹੌਰ ਸਟੇਸ਼ਨ ਨੇ ਆਪਣੇ ਵਾਸਤੇ ਗਾਉਣ ਲਈ ਸੱਦਾ ਦਿੱਤਾ। ਆਖਰ 1944 ਵਿੱਚ ਰਫੀ ਸਾਹਿਬ ਮੁੰਬਈ ਚਲੇ ਗਏ। ਉਨ੍ਹਾਂ ਨੇ ਅਬਦੁਲ ਹਮੀਦ ਸਹਿਤ ਮੁੰਬਈ ਦੇ ਭੀੜ-ਭਰੇ ਭਿੰਡੀ ਬਾਜ਼ਾਰ ਵਿੱਚ ਇੱਕ ਕਮਰਾ ਕਿਰਾਏ ’ਤੇ ਲੈ ਕੇ ਰਹਿਣਾ ਸ਼ੁਰੂ ਕੀਤਾ। ਕਵੀ ਤਨਵੀਰ ਨਕਵੀ ਨੇ ਮੁਹੰਮਦ ਰਫੀ ਨੂੰ ਫਿਲਮ ਪ੍ਰੋਡੀਊਸਰ ਅਬਦੁਰ ਰਸ਼ੀਦ ਨਿਰਦੇਸ਼ਕ ਮਹਿਬੂਬ ਖਾਨ ਅਤੇ ਅਭਿਨੇਤਾ-ਨਿਰਦੇਸ਼ਕ (ਡਾਇਰੈਕਟਰ) ਨਜ਼ੀਰ ਆਦਿ ਫਿਲਮ ਇੰਡਸਟਰੀ ਦੇ ਪ੍ਰਸਿੱਧ ਲੋਕਾਂ ਨਾਲ ਮਿਲਵਾਇਆ।

ਪੜ੍ਹੋ ਇਹ ਵੀ ਖਬਰ - Health Tips : ਖਾਣਾ ਖਾਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਕੰਮ, ਘਰੋਂ ਚਲੀ ਜਾਵੇਗੀ ਬਰਕਤ

PunjabKesari

ਗਾਣਿਆਂ ਦੇ ਅੰਦਾਜ਼
ਰਫੀ ਅਲੱਗ-ਅਲੱਗ ਗਾਣਿਆਂ ਦੇ ਅੰਦਾਜ਼ ਵਾਸਤੇ ਜਾਣੇ ਜਾਂਦੇ ਸਨ, ਉਨ੍ਹਾਂ ਨੇ ਸ਼ਾਸਤਰੀ ਗੀਤਾਂ ਤੋਂ ਲੈ ਕੇ ਦੇਸ਼ ਭਗਤੀ ਦੇ ਗੀਤ, ਉਦਾਸੀ ਭਰਪੂਰ ਗੀਤਾਂ ਤੋਂ ਲੈ ਰੁਮਾਂਸਵਾਦੀ ਗੀਤ, ਗ਼ਜ਼ਲ, ਭਜਨ ਅਤੇ ਕੱਵਾਲੀ ਤੱਕ ਹੱਦਬੰਦੀ ਕੀਤੀ ਸੀ। ਰਫੀ ਨੂੰ ਫਿਲਮ ਦੇ ਵੱਖ ਵੱਖ ਅਦਾਕਾਰਾਂ ਦੀ ਆਵਾਜ਼ ਨਾਲ ਮਿਲਦੀ ਅਵਾਜ਼ ਵਿੱਚ ਗਾਉਣ ਦੀ ਵਿਲਖਣ ਯੋਗਤਾ ਕਰਕੇ ਜਾਣਿਆ ਜਾਂਦਾ ਸੀ। ਆਪਣੀ ਜਾਦੂਈ ਆਵਾਜ਼ ਦੇ ਚਲਦਿਆਂ 1950 ਅਤੇ 1970 ਦੇ ਵਿਚਕਾਰ, ਰਫੀ ਹਿੰਦੀ ਫਿਲਮ ਉਦਯੋਗ ਵਿੱਚ ਸਭ ਤੋਂ ਵੱਧ ਮੰਗ ਵਾਲੇ ਗਾਇਕ ਮੰਨੇ ਜਾਂਦੇ ਸਨ। ਦਲੀਪ ਕੁਮਾਰ ਤੋਂ ਲੈ ਕੇ ਅਮਿਤਾਭ ਬੱਚਨ ਤੱਕ ਹਰ ਛੋਟੇ ਬੜੇ ਅਦਾਕਾਰ ਲਈ ਰਫੀ ਨੇ ਆਪਣੀ ਪਿੱਠਵਰਤੀ ਆਵਾਜ਼ ਮੁਹੱਈਆ ਕਰਵਾਈ। ਇਹੋ ਕਾਰਨ ਹੈ ਕਿ ਰਫੀ ਦੀ ਮੌਤ ਉਪਰੰਤ ਇੱਕ ਵਾਰ ਯਾ-ਹੂ ਅਦਾਕਾਰ ਸ਼ਮੀ ਕਪੂਰ ਨੇ ਕਿਹਾ ਸੀ ਕਿ ਅੱਜ ਉਨ੍ਹਾਂ ਦੀ ਆਵਾਜ਼ ਚਲੀ ਗਈ ਹੈ ਅਤੇ ਉਹ ਗੂੰਗੇ ਹੋ ਗਏ ਹਨ।

ਵੱਖ-ਵੱਖ ਭਾਸ਼ਾਵਾਂ ’ਚ ਗਾਏ ਗਾਣੇ
ਮੁਹੰਮਦ ਰਫੀ ਆਮ ਤੌਰ ’ਤੇ ਹਿੰਦੀ ਵਿੱਚ ਗਾਣੇ ਗਾਉਣ ਵਾਸਤੇ ਜਾਣੇ ਜਾਂਦੇ ਸਨ, ਜਿਸ ਉੱਪਰ ਉਨ੍ਹਾਂ ਨੂੰ ਬਹੁਤ ਮੁਹਾਰਤ ਸੀ। ਉਨ੍ਹਾਂ ਨੇ ਕਈ ਭਾਸ਼ਾਵਾਂ ਵਿੱਚ ਗਾਣੇ ਗਾਏ, ਜਿਨ੍ਹਾਂ ਵਿੱਚ ਆਸਾਮੀ, ਕੋਕਣੀ, ਭੋਜਪੁਰੀ, ਉੜੀਆ, ਪੰਜਾਬੀ, ਬੰਗਾਲੀ, ਮਰਾਠੀ, ਸਿੰਧੀ, ਕੰਨੜ, ਗੁਜਰਾਤੀ, ਤੇਲਗੂ, ਮਗਾਹੀ, ਮੈਥਲੀ ਅਤੇ ਉਰਦੂ ਸ਼ਾਮਲ ਹਨ। ਭਾਰਤੀ ਭਾਸ਼ਾ ਤੋਂ ਇਲਾਵਾ ਉਨ੍ਹਾਂ ਨੇ ਅੰਗਰੇਜ਼ੀ, ਫਾਰਸੀ, ਅਰਬੀ, ਹੈਤੀਆਈ, ਅਤੇ ਡੱਚ ਭਾਸ਼ਾਵਾਂ ਵਿੱਚ ਵੀ ਗਾਣੇ ਗਾਏ ਸਨ। ਇੱਕ ਵਾਰ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਦੂਜੀਆਂ ਭਾਸ਼ਾਵਾਂ ਵਿੱਚ ਇੰਨੀ ਨਿਪੁੰਨਤਾ ਨਾਲ ਕਿਵੇਂ ਗਾ ਲੈਂਦੇ ਹਨ ਤਾਂ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਦੂਜੀ ਭਾਸ਼ਾ ਦੇ ਗੀਤਾਂ ਨੂੰ ਉਰਦੂ ਵਿੱਚ ਲਿਖ ਲੈਂਦੇ ਹਨ। ਇਸ ਉਪਰੰਤ ਪੂਰੀ ਤਰ੍ਹਾਂ ਰਿਹਰਸਲ ਕਰਦੇ ਹਨ ਫਿਰ ਉਸ ਗੀਤ ਨੂੰ ਗਾਉਂਦੇ ਹਨ।

ਪੜ੍ਹੋ ਇਹ ਵੀ ਖਬਰ - ਪੋਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ ‘ਸ਼ਿਮਲਾ ਮਿਰਚ’, ਵਰਤੋਂ ਕਰਨ ’ਤੇ ਇਨ੍ਹਾਂ ਬੀਮਾਰੀਆਂ ਤੋਂ ਪਾ ਸਕਦੇ ਹੋ ਮੁਕਤੀ

ਬਹੁਤ ਪਹਿਲਾਂ ਕਹਿੰਦੇ ਇੱਕ ਵਾਰ ਅਖਬਾਰ ਵਿੱਚ ਖਬਰ ਛਪੀ ਕਿ ਕਿਸੇ ਸ਼ਹਿਰ ਵਿੱਚ ਇੱਕ ਫਾਂਸੀ ਦੇ ਮੁਜਰਿਮ ਤੋਂ ਜਦੋਂ ਉਸਦੀ ਆਖਰੀ ਖਾਹਿਸ਼ ਪੁੱਛੀ ਗਈ ਤਾਂ ਉਸ ਨੇ ਕੋਈ ਇੱਛਾ ਜ਼ਾਹਿਰ ਨਹੀਂ ਕੀਤੀ ਜਦੋਂ ਉਸ ਤੋਂ ਦੁਬਾਰਾ ਤਿਬਾਰਾ ਪੁੱਛਿਆ ਗਿਆ ਤਾਂ ਉਸ ਨੇ ਮੁਹੰਮਦ ਰਫੀ ਦਾ ਇੱਕ ਗੀਤ:

“ਓ ਦੁਨੀਆ ਕੇ ਰਖਵਾਲੇ, ਸੁਣ ਦਰਦ ਭਰੇ ਮੇਰੇ ਨਾਲੇ।
ਜੀਵਨ ਅਪਨਾ ਵਾਪਸ ਲੇ ਲੇ, ਜੀਵਨ ਦੇਨੇ ਵਾਲੇ।"

PunjabKesari

ਸੁਣਨ ਦੀ ਇੱਛਾ ਜਤਾਈ ਤਾਂ ਇਸ ਉਪਰੰਤ ਜੇਲ ਵਿੱਚ ਟੇਪ ਰਿਕਾਰਡਰ ਦਾ ਪ੍ਰਬੰਧ ਕੀਤਾ ਗਿਆ ਤੇ ਮੁਹੰਮਦ ਰਫੀ ਦਾ ਉਕਤ ਰਾਗ ਦਰਬਾਰੀ ਵਿੱਚ ਗਾਇਆ ਗੀਤ ਸੁਣਾ ਕੇ ਮੁਜਰਿਮ ਦੀ ਆਖਰੀ ਇੱਛਾ ਪੂਰੀ ਕਰਨ ਉਪਰੰਤ ਸਜ਼ਾ ਦੇ ਹੁਕਮ ਦੀ ਤਾਮੀਲ ਹੋਈ। 

ਰਫੀ ਦੀ ਸ਼ਖ਼ਸੀਅਤ ਦੇ ਬਾਰੇ
ਰਫੀ ਦੀ ਸ਼ਖ਼ਸੀਅਤ ਵਿੱਚ ਕਿਸ ਕਦਰ ਸਾਦਗੀ ਸੀ, ਇਸਦਾ ਅੰਦਾਜ਼ਾ ਅਸੀਂ ਇਸ ਗੱਲ ਤੋਂ ਹੀ ਲਗਾ ਸਕਦੇ ਹਾਂ ਕਿ ਫਿਲਮ ਨਸੀਬ ਦੇ ਗੀਤ “ਚੱਲ ਚੱਲ ਮੇਰੇ ਭਾਈ” ਦੀ ਰਿਕਾਰਡਿੰਗ ਉਪਰੰਤ ਉਨ੍ਹਾਂ ਆਪਣੇ ਘਰ ਆ ਕੇ ਬੇਟੇ ਸ਼ਾਹਿਦ ਰਫੀ ਨੂੰ ਬਹੁਤ ਪੁਰ ਜੋਸ਼ ਅੰਦਾਜ਼ ਵਿੱਚ ਕਿਹਾ ਸੀ ਕਿ ਬੇਟਾ ਤੈਨੂੰ ਪਤਾ ਹੈ ਕਿ ਅੱਜ ਮੈਂ ਆਪਣਾ ਇੱਕ ਗੀਤ ਅਮਿਤਾਭ ਬੱਚਨ ਨਾਲ ਰਿਕਾਰਡ ਕਰਵਾ ਕੇ ਆਇਆ ਹਾਂ। ਹਾਲਾਂਕਿ ਸਭ ਜਾਣਦੇ ਹਨ ਕਿ ਰਫੀ ਸਾਹਿਬ ਆਪਣੇ ਆਪ ਵਿੱਚ ਇੱਕ ਮਹਾਨ ਕਲਾਕਾਰ ਸਨ ਪਰ ਇਸਦੇ ਬਾਵਜੂਦ ਉਨ੍ਹਾਂ ਦੇ ਦਿਲ ਵਿੱਚ ਅਮਿਤਾਭ ਬੱਚਨ ਕਦਰ ਸੀ।

ਪੜ੍ਹੋ ਇਹ ਵੀ ਖਬਰ - ਕੈਨੇਡਾ ਸਟੂਡੈਂਟ ਵੀਜ਼ਾ: ਕਿਸੇ ਵੀ ਬੈਚਲਰ ਡਿਗਰੀ ਤੋਂ ਬਾਅਦ ਕੀਤੀ ਜਾ ਸਕਦੀ ਹੈ ਐਮ.ਬੀ.ਏ.

ਦਰਵੇਸ਼ ਸਿਫਤ ਵਿਰਤੀ ਵਾਲੇ ਅਧਿਆਤਮਿਕ ਇਨਸਾਨ
ਰਫੀ ਸਾਹਿਬ ਇੱਕ ਦਰਵੇਸ਼ ਸਿਫਤ ਵਿਰਤੀ ਵਾਲੇ ਅਧਿਆਤਮਿਕ ਇਨਸਾਨ ਸਨ। ਇੱਕ ਵਾਰ ਰਫੀ ਸਾਹਿਬ ਪ੍ਰੋਗਰਾਮ ਦੇ ਸਿਲਸਿਲੇ ਵਿੱਚ ਲਖਨਊ ਗਏ ਤਾਂ ਉੱਥੇ ਉਨ੍ਹਾਂ ਇੱਕ ਰੈਸਟ ਹਾਊਸ ਵਿਖੇ ਇੱਕ ਕਾਰੀ (ਜੋ ਖੂਬਸੂਰਤ ਆਵਾਜ਼ ਵਿੱਚ ਪਵਿੱਤਰ ਕੁਰਾਨ ਪੜ੍ਹਦਾ ਹੋਵੇ) ਦਰਜੀ ਨੂੰ, ਜੋ ਕਿ ਉਨ੍ਹਾਂ ਦਾ ਨਾਪ ਲੈਣ ਲਈ ਆਇਆ ਸੀ ਨੂੰ ਕਿਹਾ ਕਿ ਮੇਰਾ ਕੁੜਤਾ ਪਜਾਮਾ ਖੁੱਲ੍ਹਾ-ਡੁੱਲਾ ਸੀਅ ਦੇਵੀਂ, ਕਿਉਂਕਿ ਮੈਂ ਅਕਸਰ ਨਮਾਜ਼ ਪੜ੍ਹਨ ਲੱਗਿਆਂ ਕੁੜਤਾ ਪਜਾਮਾ ਪਹਿਣਦਾ ਹਾਂ। 

ਰਫੀ ਦੇ ਸਭ ਤੋਂ ਮਸ਼ਹੂਰ ਗੀਤਾਂ ਬਾਰੇ
ਜਦੋਂ ਅਸੀਂ ਰਫੀ ਦੇ ਹਿੱਟ ਗੀਤਾਂ ਬਾਰੇ ਗੱਲ ਕਰਦੇ ਹਾਂ ਤਾਂ ਉਨ੍ਹਾਂ ਅਜਿਹੇ ਗੀਤਾਂ ਦੀ ਗਿਣਤੀ ਦਾ ਸ਼ੁਮਾਰ ਕਰਨਾ ਮੁਸ਼ਕਿਲ ਹੈ । ਜਿਵੇਂ ‘ਯੇ ਦੁਨੀਆ ਯੇ ਮਹਿਫਲ ਮੇਰੇ ਕਾਮ ਕੀ ਨਹੀਂ’, ‘ਕਿਆ ਹੂਆ ਤੇਰਾ ਵਾਅਦਾ’, ‘ਵੋ ਕਸਮ ਵੋ ਇਰਾਦਾ’, ‘ਓ ਦੁਨੀਆਂ ਕੇ ਰਖਵਾਲੇ’, ‘ਦਿਲ ਦੀਯਾ ਦਰਦ ਲੀਆ’, ‘ਲਿਖੇ ਜੋ ਖ਼ਤ ਤੁਝੇ’, ‘ਐ ਮੁਹੱਬਤ ਜ਼ਿੰਦਾਬਾਦ’, ‘ਚਾਹੂੰਗਾ ਮੈਂ ਤੁਝੇ ਸਾਂਝ ਸਵੇਰੇ’, ‘ਆਦਮੀ ਮੁਸਾਫਿਰ ਹੈ’, ‘ਮੇਰੇ ਦੁਸ਼ਮਨ ਤੂ ਮੇਰੀ ਦੋਸਤੀ ਕੋ ਤਰਸੇ’, ‘ਯੇ ਜ਼ੁਲਫ ਅਗਰ ਖਿਲ ਕੇ’, ‘ਜਾਨ ਜਾਨੀ ਜਨਾਧਨ’, ‘ਨਫਰਤ ਕੀ ਦੁਨੀਆ ਕੋ ਛੋੜ ਕਰ’, ‘ਮੈਂ ਜੱਟ ਯਮਲਾ ਪਗਲਾ ਦੀਵਾਨਾ’, ‘ਪੱਥਰ ਕੇ ਸਨਮ’, ‘ਬਾਬੁਲ ਕੀ ਦੁਆਏਂ ਲੇਤੀ ਜਾ’, ‘ਚੌਧਵੀਂ ਕਾ ਚਾਂਦ ਹੋ’, ‘ਵਕਤ ਸੇ ਦਿਨ ਔਰ ਰਾਤ’, ਪੰਜਾਬੀ ਗੀਤ ‘ਜੱਗ ਵਾਲਾ ਮੇਲਾ ਯਾਰੋ ਥੋੜ੍ਹੀ ਦੇਰ ਦਾ’, ‘ਚਿੱਟੇ ਦੰਦ ਹੱਸਣੋਂ ਨੀਹੀਂਓ ਰਹਿੰਦੇ’, ‘ਦਾਣਾ ਪਾਣੀ ਖਿੱਚ ਲਿਆਉਂਦਾ’ ਤੇ ਧਾਰਮਿਕ ਸ਼ਬਦ ‘ਮਿੱਤਰ ਪਿਆਰੇ ਨੂੰ ਹਾਲ ਮੁਰੀਦਾ ਦਾ ਕਹਿਣਾ’, ‘ਨਾਨਕ ਨਾਮ ਜ਼ਹਾਜ ਹੈ’, ‘ਦੁੱਖ ਭੰਜਨ ਤੇਰਾ ਨਾਮ ਜੀ’, ‘ਜਿਸ ਕੇ ਸਿਰ ਉੱਪਰ ਤੂੰ ਸੁਆਮੀ’, ‘ਮੈਂ ਤੇਰੇ ਦਰ ਪੇ ਆਇਆ ਹੂੰ’, ‘ਯਾ ਖੁਦਾ ਸੋਈ ਕਿਸਮਤ ਜਗ੍ਹਾ ਦੇ, ਹਰ ਮੁਸਲਮਾਂ ਕੋ ਹਾਜੀ ਬਨਾ ਦੇ’ ਆਦਿ ਸਾਰੇ ਹੀ ਜ਼ਬਰਦਸਤ ਹਿੱਟ ਰਹੇ।

PunjabKesari

ਰਫੀ ਨੇ ਆਪਣੀ ਗਾਇਕੀ ਦੇ ਕੈਰੀਅਰ ਦੌਰਾਨ 6 ਵਾਰ ਫਿਲਮਫੇਅਰ ਅਵਾਰਡ ਅਤੇ ਇੱਕ ਨੈਸ਼ਨਲ ਫਿਲਮ ਅਵਾਰਡ ਹਾਸਲ ਕੀਤਾ। ਇਸ ਦੇ ਇਲਾਵਾ ਉਨ੍ਹਾਂ ਨੂੰ 1967 ਵਿੱਚ ਭਾਰਤ ਸਰਕਾਰ ਦੁਆਰਾ ਪਦਮ-ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ।

ਪੜ੍ਹੋ ਇਹ ਵੀ ਖਬਰ - ਮਾਂ ਹੀ ਨਹੀਂ ਸਗੋਂ ਪੂਰਾ ਪਰਿਵਾਰ ਮਿਲ ਕੇ ਬੱਚਿਆਂ ’ਚ ਜਗਾਏ ਆਤਮ ਵਿਸ਼ਵਾਸ

ਆਖਿਰਕਾਰ ਆਵਾਜ਼ ਦੀ ਦੁਨੀਆ ਦਾ ਇਹ ਸਿਤਾਰਾ (ਹਾਜੀ ਮੁਹੰਮਦ ਰਫੀ) 31 ਜੁਲਾਈ 1980 ਨੂੰ ਹਾਰਟ ਅਟੈਕ ਹੋਣ ਦੇ ਕਾਰਨ ਮੁੰਬਈ ਦੇ ਇਕ ਹਸਪਤਾਲ ਵਿਖੇ ਦੁਨੀਆ ਨੂੰ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਕਹਿ ਗਿਆ ਅਤੇ ਗਾਇਕੀ ਦੇ ਖੇਤਰ ਵਿੱਚ ਅਜਿਹਾ ਖਲਾਅ ਪੈਦਾ ਕਰ ਗਿਆ, ਜਿਸ ਦੀ ਪੂਰਤੀ ਹੋਣਾ ਨਾ ਮੁਮਕਿਨ ਜਾਪਦਾ ਹੈ। ਇਹੋ ਵਜ੍ਹਾ ਹੈ ਕਿ ਕਲਾ ਅਤੇ ਸੰਗੀਤ ਪ੍ਰੇਮੀਆਂ ਨੂੰ ਉਨ੍ਹਾਂ ਦੀ ਕਮੀ ਹਮੇਸ਼ਾ ਖਲਦੀ ਆ ਰਹੀ ਹੈ। ਰਫੀ ਸਾਹਿਬ ਆਪਣੇ ਬੇਸ਼ਕੀਮਤੀ ਗੀਤਾਂ ਅਤੇ ਹੱਸਮੁਖ ਤੇ ਮਿਲਣਸਾਰ ਸ਼ਖਸੀਅਤ ਕਾਰਨ ਹਮੇਸ਼ਾ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ਵਿੱਚ ਵਸਦੇ ਰਹਿਣਗੇ। ਇਸ ਦਾ ਅਹਿਸਾਸ ਸ਼ਾਇਦ ਰਫੀ ਸਾਹਿਬ ਨੂੰ ਬਾਖੂਬੀ ਸੀ ਤਦੇ ਤਾਂ ਆਪਣੇ ਇਕ ਗੀਤ ਦੌਰਾਨ ਆਖਿਆ ਸੀ ਕਿ :

ਤੁਮ ਮੁਝੇ ਯੂੰ ਭੁਲਾ ਨਾ ਪਾਓਗੇ,
ਜਬ ਕਭੀ ਭੀ ਸੁਨੋਗੇ ਗੀਤ ਮੇਰੇ,
ਸੰਗ-ਸੰਗ ਤੁਮ ਭੀ ਗੁਨ-ਗੁਨਾਉਗੇ

ਅੱਬਾਸ ਧਾਲੀਵਾਲ, 
ਮਲੇਰਕੋਟਲਾ ।
ਸੰਪਰਕ :9855259650 
Abbasdhaliwal72@gmail.com 

  • Mohammed Rafi
  • Singer
  • Ghazal
  • Personality
  • ਮੁਹੰਮਦ ਰਫੀ
  • ਗਾਇਕ
  • ਗ਼ਜ਼ਲ
  • ਸ਼ਖ਼ਸੀਅਤ
  • ਅੱਬਾਸ ਧਾਲੀਵਾਲ

JJP ਵਿਧਾਇਕ ਨੇ 72 ਸਾਲ ਦੀ ਉਮਰ 'ਚ ਦਿੱਤੀ ਐੱਮ.ਏ. ਦੀ ਪ੍ਰੀਖਿਆ

NEXT STORY

Stories You May Like

  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • country  s first hydrogen train has covered 1200 km so far
    ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੇ ਹੁਣ ਤੱਕ ਤੈਅ ਕੀਤਾ 1200 km ਦਾ ਸਫ਼ਰ, 3200 ਲੀਟਰ ਡੀਜ਼ਲ ਦੀ ਹੋਈ ਬੱਚਤ
  • surya dev  rashifal  rain of notes
    ਅੱਜ ਹੋਵੇਗਾ ਸੂਰਜ ਦਾ ਨਕਸ਼ਤਰ ਪਰਿਵਰਤਨ, 17 ਅਗਸਤ ਤੱਕ ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • suspected jaishemohammed operative arrested in west bengal
    ਪੱਛਮੀ ਬੰਗਾਲ 'ਚ STF ਦਾ ਵੱਡਾ ਐਕਸ਼ਨ! ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਸ਼ੱਕੀ ਮੈਂਬਰ ਗ੍ਰਿਫ਼ਤਾਰ
  • black magic of malangs in ajnala
    ਅਜਨਾਲਾ 'ਚ ਮਲੰਗਾਂ ਦਾ 'ਕਾਲਾ ਜਾਦੂ', ਚਾਹ ਦੀ ਰੇਹੜੀ ਲਾਉਣ ਵਾਲੇ ਪਰਿਵਾਰ ਨੂੰ ਲਾਇਆ 1 ਲੱਖ ਤੋਂ ਵੱਧ ਦਾ ਚੂਨਾ
  • argentina players   behavior after world cup final unacceptable  spain coach
    ਵਿਸ਼ਵ ਕੱਪ ਫਾਈਨਲ ਤੋਂ ਬਾਅਦ ਅਰਜਨਟੀਨਾ ਦੇ ਖਿਡਾਰੀਆਂ ਦਾ ਵਤੀਰਾ ਮਨਜ਼ੂਰ ਨਹੀਂ : ਸਪੇਨ ਦਾ ਕੋਚ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • a massive fire broke out in jalandhar s civil hospital
      ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
    • red alert police blockade punjab police
      ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ...
    • father and son showroom owner patiala
      ਪੰਜਾਬ 'ਚ ਵੱਡੀ ਵਾਰਦਾਤ, ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ
    • punjab congress obc wing congress high command
      ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
    • brother in law family dispute
      ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ 'ਤਾ ਜੀਜਾ
    • cbse school school students new policy
      ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ ਹੋਈ ਇਹ ਨਵੀਂ ਪਾਲਿਸੀ
    • jalandhar police action
      ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
    • deal to open strait of hormuz
      ਜਲਦ ਖੁੱਲ੍ਹੇਗਾ ਹੋਰਮੁਜ਼ ! ਅਮਰੀਕਾ-ਈਰਾਨ ਵਿਚਾਲੇ ਅੱਜ ਜਾਂ ਭਲਕੇ ਹੋ ਸਕਦਾ ਹੈ...
    • devotees forgot their bags containing jewellery and cash in sri harmandir sahib
      ਸ੍ਰੀ ਹਰਿਮੰਦਰ ਸਾਹਿਬ 'ਚ ਸ਼ਰਧਾਲੂ ਭੁੱਲ ਗਏ ਗਹਿਣੇ ਤੇ ਨਕਦੀ ਵਾਲਾ ਬੈਗ, ਫਿਰ...
    • punjab sir data
      ਵੱਡੀ ਖ਼ਬਰ: ਪੰਜਾਬ ਦੇ 4 ਲੱਖ ਤੋਂ ਵੱਧ ਵੋਟਰ 'ਲਾਪਤਾ'! ਚੋਣ ਕਮਿਸ਼ਨ ਨੇ ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +