ਨਵੀਂ ਦਿੱਲੀ (ਭਾਸ਼ਾ)— ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) 'ਚ ਭਾਰਤੀ ਹਵਾਈ ਫੌਜ ਵਲੋਂ ਕੀਤੀ ਹਵਾਈ ਸਟਰਾਈਕ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਿਆਨ ਦਿੱਤਾ ਹੈ। ਸਿੱਧੂ ਨੇ ਮੰਗਲਵਾਰ ਨੂੰ ਪਾਕਿਸਤਾਨ ਸਰਹੱਦ ਅੰਦਰ ਸਥਿਤ ਅੱਤਵਾਦੀ ਟਿਕਾਣਿਆਂ 'ਤੇ ਹਵਾਈ ਫੌਜ ਦੀ ਕਾਰਵਾਈ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅੱਤਵਾਦੀਆਂ ਦਾ ਵਿਨਾਸ਼ ਜ਼ਰੂਰੀ ਹੈ। ਸਿੱਧੂ ਨੇ ਟਵੀਟ ਕਰ ਕੇ ਇਸ ਹਮਲੇ 'ਤੇ ਕਿਹਾ, '' ਲੋਹਾ ਲੋਹੇ ਨੂੰ ਕੱਟਦਾ ਹੈ। ਅੱਗ ਅੱਗ ਨੂੰ ਕੱਟਦੀ ਹੈ। ਸੰਪ ਜਦੋਂ ਡੱਸਦਾ ਹੈ ਤਾਂ ਉਸ ਦਾ ਐਂਟੀਡੋਟ ਜ਼ਹਿਰ ਹੀ ਹੈ, ਅੱਤਵਾਦੀਆਂ ਦਾ ਵਿਨਾਸ਼ ਜ਼ਰੂਰੀ ਹੈ।'' ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤੀ ਹਵਾਈ ਫੌਜ ਦੀ ਜੈ ਹੋ ਵੀ ਲਿਖਿਆ ਹੈ।

ਇੱਥੇ ਦੱਸ ਦੇਈਏ ਕਿ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਆਪਣੇ ਇਕ ਬਿਆਨ ਕਰ ਕੇ ਵਿਵਾਦਾਂ ਵਿਚ ਘਿਰ ਗਏ ਸਨ। ਉਨ੍ਹਾਂ ਨੇ ਕਿਹਾ ਸੀ ਕਿ ਕੁਝ ਲੋਕਾਂ ਦੀ ਹਰਕਤ ਲਈ ਪੂਰੇ ਪਾਕਿਸਤਾਨ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਅੱੱਤਵਾਦ ਦਾ ਕੋਈ ਦੇਸ਼ ਨਹੀਂ ਹੁੰਦਾ, ਕੋਈ ਜਾਤ ਜਾਂ ਮਜ਼ਹਬ ਨਹੀਂ ਹੁੰਦਾ। ਉਨ੍ਹਾਂ ਦੇ ਇਸ ਬਿਆਨ ਨੂੰ ਲੈ ਕੇ ਉਹ ਨਿਸ਼ਾਨੇ 'ਤੇ ਆ ਗਏ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਨੇ ਨਿਸ਼ਾਨਾ ਸਾਧਿਆ ਸੀ।
ਜ਼ਿਕਰਯੋਗ ਹੈ ਕਿ ਭਾਰਤੀ ਹਵਾਈ ਫੌਜ ਦੇ ਲੜਾਕੂ ਜਹਾਜ਼ਾਂ ਨੇ ਮੰਗਲਵਾਰ ਤੜਕੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਕਈ ਅੱਤਵਾਦੀ ਕੈਂਪਾਂ 'ਤੇ ਬੰਬ ਸੁੱਟੇ। ਇਹ ਕਾਰਵਾਈ ਪੁਲਵਾਮਾ ਵਿਚ 14 ਫਰਵਰੀ ਨੂੰ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵਲੋਂ ਕੀਤੇ ਗਏ ਅੱਤਵਾਦੀ ਹਮਲੇ ਦੇ ਠੀਕ 12 ਦਿਨ ਬਾਅਦ ਕੀਤੀ ਗਈ ਹੈ। ਪੁਲਵਾਮਾ ਹਮਲੇ ਵਿਚ ਸੀ. ਆਰ. ਪੀ. ਐੱਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ।
ਹਵਾਈ ਸਟ੍ਰਾਈਕ ਤੋਂ ਬਾਅਦ ਦੇਖੋ ਕੀ ਬੋਲਿਆ ਮੋਗਾ ਦੇ ਸ਼ਹੀਦ ਜੈਮਲ ਸਿੰਘ ਦਾ ਪਰਿਵਾਰ
NEXT STORY