Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    7:43:13 PM

  • bhai ranjit singh dhadrianwale summoned

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਸੰਮਨ...

  • sukhbir singh badal statement

    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ,...

  • sukhpal singh khaira statement

    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ'...

  • gurdwara sahib  shiromani committee

    ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Jalandhar
  • ਸੂਚਨਾ ਦਾ ਅਧਿਕਾਰ ਕਾਨੂੰਨ ਐਕਟ 2005: ਸੂਚਨਾਵਾਂ ਜੋ ਪ੍ਰਾਪਤ ਨਹੀਂ ਕੀਤੀਆਂ ਜਾ ਸਕਦੀਆਂ

TOP News Punjabi(ਮੁੱਖ ਖ਼ਬਰਾਂ)

ਸੂਚਨਾ ਦਾ ਅਧਿਕਾਰ ਕਾਨੂੰਨ ਐਕਟ 2005: ਸੂਚਨਾਵਾਂ ਜੋ ਪ੍ਰਾਪਤ ਨਹੀਂ ਕੀਤੀਆਂ ਜਾ ਸਕਦੀਆਂ

  • Edited By Rajwinder Kaur,
  • Updated: 17 Jun, 2020 04:11 PM
Jalandhar
right to information act basic information
  • Share
    • Facebook
    • Tumblr
    • Linkedin
    • Twitter
  • Comment

ਲੜੀ-3

ਸੂਚਨਾ ਜੋ ਪ੍ਰਾਪਤ ਨਹੀਂ ਹੋ ਸਕਦੀ

ਇਸ ਅਧਿਕਾਰ ਦੀ ਸਹੀ ਵਰਤੋਂ ਕਰਨ ਲਈ ਇਹ ਸਮਝ ਲੈਣਾ ਜ਼ਰੂਰੀ ਹੈ ਕਿ ਸਰਕਾਰ (ਲੋਕ ਅਥਾਰਟੀ) ਕੋਲ ਉਪਲੱਬਧ ਹਰ ਕਿਸਮ ਦੀ ਸੂਚਨਾ ਨੂੰ ਪ੍ਰਾਪਤ ਨਹੀਂ ਕੀਤਾ ਜਾ ਸਕਦਾ। ਇਕ ਵਿਸ਼ੇਸ਼ ਸ਼੍ਰੇਣੀ ਵਿੱਚ ਆਉਂਦੀ ਸੂਚਨਾ ਦੇ ਪ੍ਰਾਪਤ ਕਰਾਉਣ 'ਤੇ ਇਸ ਕਾਨੂੰਨ ਵੱਲੋਂ ਪਾਬੰਦੀ ਲਗਾਈ ਗਈ ਹੈ। ਇਸ ਪਾਬੰਧੀ ਦਾ ਲਾਭ ਉਠਾ ਕੇ ਬਹੁਤ ਸਾਰੇ ਲੋਕ ਸੂਚਨਾ ਅਫ਼ਸਰ ਗੈਰ-ਕਾਨੂੰਨੀ ਢੰਗ ਨਾਲ ਸੂਚਨਾ ਪ੍ਰਾਪਤ ਕਰਾਉਣ ਤੋਂ ਇਨਕਾਰ ਕਰ ਦਿੰਦੇ ਹਨ ਅਤੇ ਪ੍ਰਾਰਥੀ ਨੂੰ ਸੂਚਨਾ ਕਮਿਸ਼ਨ ਦਾ ਦਰਵਾਜ਼ਾ ਖੜਕਾਉਣ ਲਈ ਮਜਬੂਰ ਹੋਣਾ ਪੈਂਦਾ ਹੈ। ਕਿਹੜੀ ਸੂਚਨਾ ਪ੍ਰਾਪਤ ਹੋ ਸਕਦੀ ਹੈ ਅਤੇ ਕਿਹੜੀ ਨਹੀਂ। ਇਹ ਜਾਣਨ ਲਈ ਸੂਚਨਾ ਨੂੰ 4 ਸ਼੍ਰੇਣੀਆਂ ਵਿੱਚ ਵੰਡਿਆ ਜਾ ਸਕਦਾ ਹੈ।

1. ਪਹਿਲੀ ਸ਼੍ਰੇਣੀ- ਇਸ ਸ਼੍ਰੇਣੀ ਵਿੱਚ ਉਹ ਸੰਵੇਦਨਸ਼ੀਲ ਸੂਚਨਾ ਆਉਂਦੀ ਹੈ, ਜਿਸ ਦਾ ਸਬੰਧ ਦੇਸ਼ ਦੀ ਪ੍ਰਭੂਸੱਤਾ, ਅਖੰਡਤਾ ਜਾਂ ਯੁੱਧ ਨੀਤੀ ਆਦਿ ਵਰਗੇ ਗੰਭੀਰ ਮਾਮਿਲਆਂ ਨਾਲ ਹੁੰਦਾ ਹੈ।
2. ਦੂਜੀ ਸ਼੍ਰੇਣੀ- ਇਸ ਸ਼੍ਰੇਣੀ ਵਿੱਚ ਉਹ ਸੂਚਨਾ ਆਉਂਦੀ ਹੈ, ਜਿਸ ਦਾ ਸਬੰਧ ਸਰਕਾਰੀ ਕਰਮਚਾਰੀਆਂ, ਅਧਿਕਾਰੀਆਂ ਜਾਂ ਮੰਤਰੀਆਂ ਦੇ ਨਿੱਜੀ ਜੀਵਨ ਨਾਲ ਹੁੰਦਾ ਹੈ।
3. ਤੀਜੀ ਸ਼੍ਰੇਣੀ- ਇਸ ਸ਼੍ਰੇਣੀ ਵਿੱਚ ਉਹ ਸੂਚਨਾ ਆਉਂਦੀ ਹੈ, ਜਿਸਦਾ ਸਬੰਧ ਕਿਸੇ ਤੀਜੀ ਧਿਰ ਵੱਲੋਂ, ਸਰਕਾਰ ਨੂੰ ਆਪਣੇ ਵਿਉਪਾਰਕ ਕੰਮਾਂ ਆਦਿ ਨਾਲ ਸਬੰਧਤ ਸੂਚਨਾ ਉਪਲੱਬਧ ਕਰਾਈ ਗਈ ਹੁੰਦੀ ਹੈ। 
4. ਚੌਥੀ ਸ਼੍ਰੇਣੀ- ਬਾਕੀ ਬਚਦੀ ਸੂਚਨਾ ਇਸ ਸ਼੍ਰੇਣੀ ਵਿੱਚ ਆਉਂਦੀ ਹੈ।

ਪਾਬੰਧੀ ਵਾਲੀ ਸੂਚਨਾ
ਇਸ ਕਾਨੂੰਨ ਵੱਲੋਂ ਸੰਵੇਦਨ-ਸ਼ੀਲ, ਨਿੱਜੀ ਅਤੇ ਤੀਜੀ ਧਿਰ ਨਾਲ ਸਬੰਧਤ ਸੂਚਨਾ ਉਪਲੱਬਧ ਕਰਾਉਣ 'ਤੇ ਪਾਬੰਧੀ ਲਾਈ ਗਈ ਹੈ। ਪਾਬੰਧੀ ਵਾਲੀ ਸੂਚਨਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ-

1. ਦੇਸ਼ ਦੇ ਵੱਡੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੀ/ਸੰਵੇਦਨ-ਸ਼ੀਲ ਸੂਚਨਾ- ਉਹ ਸੂਚਨਾ ਜਿਸ ਦੇ ਪ੍ਰਕਾਸ਼ਿਤ ਹੋਣ ਨਾਲ ਦੇਸ਼ ਦੀ ਪ੍ਰਭੂਸਤਾ, ਅਖੰਡਤਾ, ਸੁਰੱਖਿਆ, ਯੁੱਧਨੀਤੀ,ਵਿਗਿਆਨਕ ਜਾਂ ਆਰਿਥਕ ਹਿੱਤਾਂ ਨੂੰ ਨੁਕਸਾਨ ਪਹੁੰਚਦਾ ਹੋਵੇ ਜਾਂ ਦੂਜੇ ਦੇਸ਼ਾਂ ਨਾਲ ਸਬੰਧ ਵਿਗੜਦੇ ਹੋਣ ਜਾਂ ਲੋਕਾਂ ਦੇ ਕਿਸੇ ਅਪਰਾਧ ਕਰਨ ਲਈ ਉਕਸਨ ਦੀ ਸੰਭਾਵਨਾ ਹੋਵੇ, ਪ੍ਰਾਪਤ ਨਹੀਂ ਕੀਤੀ ਜਾ ਸਕਦੀ।

ਉਦਾਹਰਨ
ੳ). ਭਾਰਤ ਸਰਕਾਰ ਕੋਲੋਂ ਇਹ ਨਹੀਂ ਪੁੱਛਿਆ ਜਾ ਸਕਦਾ ਕਿ ਉਸ ਦੀ ਹਵਾਈ ਸੈਨਾ ਵਿੱਚ ਕਿੰਨੇ ਜਵਾਨ ਜਾਂ ਸਮੁੰਦਰੀ ਸੈਨਾ ਕੋਲ ਕਿੰਨੀਆਂ ਪਨਡੁੱਬੀਆਂ ਹਨ। ਇਹ ਵੀ ਨਹੀਂ ਪੁੱਛਿਆ ਜਾ ਸਕਦਾ ਕਿ ਕਾਰਿਗਲ ਸੈਕਟਰ ਵਿੱਚ ਕਿੰਨੀਆਂ ਚੌਂਕੀਆਂ, ਕਿੰਨੇ ਬੰਕਰ ਜਾਂ ਕਿੰਨੀਆਂ ਤੋਪਾਂ ਹਨ। ਇਸ ਤਰ੍ਹਾਂ ਕਰਨ ਨਾਲ ਦੇਸ਼ ਦੀ ਸੁਰੱਖਿਆ ਅਤੇ ਯੁੱਧਨੀਤੀ ਨੂੰ ਨੁਕਸਾਨ ਹੋ ਸਕਦਾ ਹੈ।

ਅ). ਜੇ ਸਰਕਾਰ ਵੱਲੋਂ, ਗੁਪਤ ਤੌਰ 'ਤੇ, ਸਮੁੰਦਰ ਵਿਚ ਉਪਲੱਬਧ ਪੈਟਰੋਲੀਅਮ ਪਦਾਰਥਾਂ ਦੀ ਮੌਜੂਦਗੀ ਦੀਆਂ ਸੰਭਾਵਨਾਵਾਂ  ਨੂੰ ਜਾਣਨ ਲਈ ਕੋਈ ਸਰਵੇਖਣ ਕਰਾਇਆ ਗਿਆ ਹੋਵੇ, ਤਾਂ ਉਸ ਸਰਵੇਖਣ ਨਾਲ ਸਬੰਧਤ ਸੂਚਨਾ ਵੀ ਪ੍ਰਾਪਤ ਨਹੀਂ ਕੀਤੀ ਜਾ ਸਕਦੀ। ਇਸ ਤਰ੍ਹਾਂ ਕਰਨ ਨਾਲ ਦੇਸ਼ ਦੇ ਆਰਿਥਕ ਹਿੱਤਾਂ ਨੂੰ ਨੁਕਸਾਨ ਪੁੱਜ ਸਕਦਾ ਹੈ।

2. ਕਾਨੂੰਨ ਵੱਲੋਂ ਵਰਿਜਤ ਸੂਚਨਾ
ਅਜਿਹੀ ਸੂਚਨਾ ਜਿਸ ਨੂੰ ਪ੍ਰਾਪਤ ਕਰਾਉਣ ਉਪੱਰ ਕਿਸੇ ਕਾਨੂੰਨ ਜਾਂ ਅਦਾਲਤ ਵੱਲੋਂ ਪਾਬੰਧੀ ਲਾਈ ਗਈ ਹੋਵੇ ਵੀ ਪ੍ਰਾਪਤ ਨਹੀਂ ਕੀਤੀ ਜਾ ਸਕਦੀ।

ਉਦਾਹਰਨ
ੳ) ਜਦੋਂ ਪੁਲਸ ਅਫ਼ਸਰ ਕਿਸੇ ਕੇਸ ਦੀ ਤਫ਼ਤੀਸ਼ ਕਰ ਰਿਹਾ ਹੁੰਦਾ ਹੈ ਤਾਂ ਉਹ ਕੇਸ ਨਾਲ ਸਬੰਧਤ ਹਰ ਕਾਰਵਾਈ ਨੂੰ ਇੱਕ ਮਿਸਲ ਵਿੱਚ ਦਰਜ ਕਰਦਾ ਹੈ। ਕਾਨੂੰਨ ਦੀ ਭਾਸ਼ਾ ਵਿਚ ਇਸ ਮਿਸਲ ਨੂੰ ਪੁਲਸ ਡਾਇਰੀ ਆਖਿਆ ਜਾਂਦਾ ਹੈ ਅਤੇ ਤਫ਼ਤੀਸ਼ੀ ਅਫਸਰ ਵੱਲੋਂ ਦਰਜ਼ ਕੀਤੀ ਗਈ ਕਾਰਵਾਈ ਨੂੰ ਜ਼ਿਮਨੀ। ਮੁਕੱਦਮੇ ਦੀ ਸੁਣਵਾਈ ਦੌਰਾਨ, ਦੋਸ਼ੀ ਨੂੰ ਜ਼ਿਮਨੀ ਦੀ ਨਕਲ ਦੇਣ 'ਤੇ ਕਾਨੂੰਨ ਵੱਲੋਂ ਪਾਬੰਦੀ ਹੈ। ਇਸ ਪਾਬੰਦੀ ਕਾਰਨ ਮੁਕੱਦਮੇ ਦੀ ਸੁਣਵਾਈ ਦੌਰਾਨ ਦੋਸ਼ੀ ਜ਼ਿਮਨੀਆਂ ਦੀ ਨਕਲ ਪ੍ਰਾਪਤ ਨਹੀਂ ਕਰ ਸਕਦਾ।

3. ਵਿਉਪਾਰਿਕ ਭੇਦਾਂ ਜਾਂ ਬੌਧਿਕ ਸੰਪਤੀ ਸਬੰਧੀ ਸੂਚਨਾ- ਕਈ ਵਾਰ, ਕਿਸੇ ਕਾਨੂੰਨ ਦੀ ਪਾਲਣਾ ਕਰਦੇ ਹੋਏ, ਕਿਸੇ ਤੀਜੀ ਧਿਰ ਵੱਲੋਂ ਸਰਕਾਰ ਨੂੰ ਅਜਿਹੀ ਸੂਚਨਾ ਉਪਲੱਬਧ ਕਰਾਈ ਗਈ ਹੁੰਦੀ ਹੈ ਜਿਸ ਦਾ ਸਬੰਧ ਤੀਜੀ ਧਿਰ ਦੇ ਵਿਉਪਾਰਿਕ ਭੇਦਾਂ ਜਾਂ ਬੌਧਿਕ ਸੰਪਤੀ ਨਾਲ ਹੁੰਦਾ ਹੈ। ਅਜਿਹੇ ਭੇਦ ਪ੍ਰਕਾਸ਼ਿਤ ਹੋਣ ਨਾਲ ਤੀਜੀ ਧਿਰ ਦੇ ਵਿਉਪਾਰਿਕਿ ਹਿੱਤਾਂ ਨੂੰ ਨੁਕਸਾਨ ਪੁੱਜ ਸਕਦਾ ਹੈ।

ਨੋਟ- ਤੀਜੀ ਧਿਰ ਤੋਂ ਭਾਵ- ਪਹਿਲੀ ਧਿਰ ਦਾ ਮਤਲਬ ਸੂਚਨਾ ਮੰਗਣ ਵਾਲੀ, ਦੂਜੀ ਧਿਰ ਦਾ ਮਤਲਬ ਸੂਚਨਾ ਪ੍ਰਾਪਤ ਕਰਾਉਣ ਵਾਲੀ ਅਥਾਰਟੀ ਹੈ। ਤੀਜੀ ਧਿਰ ਤੋਂ ਭਾਵ ਉਹ ਵਿਅਕਤੀ ਜੋ ਸੰਸਥਾ ਹੈ, ਜਿਸ ਬਾਰੇ ਸੂਚਨਾ ਮੰਗੀ ਗਈ ਹੈ।

ਉਦਾਹਰਨ- ਕਿਸੇ ਵਸਤੂ ਦੇ ਉਤਪਾਦਨ ਦਾ ਲਾਈਸੰਸ ਪ੍ਰਾਪਤ ਕਰਦੇ ਸਮੇਂ ਜੇ ਕਿਸੇ ਵਿਅਕਤੀ ਜਾਂ ਵਪਾਰਕ ਅਦਾਰੇ ਵੱਲੋਂ ਸਰਕਾਰ ਨੂੰ ਇਹ ਸੂਚਨਾ ਉਪਲੱਬਧ ਕਰਾਈ ਗਈ ਹੋਵੇ ਕਿ ਉਸ ਵਸਤੂ ਲਈ ਲੋੜੀਂਦਾ ਕੱਚਾ ਮਾਲ ਕਿਥੋਂ ਆਵੇਗਾ ਜਾਂ ਉਸ ਵਸਤੂ ਦਾ ਡਿਜ਼ਾਇਨ ਕਿਸ ਮਾਹਰ ਵੱਲੋਂ ਤਿਆਰ ਕੀਤਾ ਜਾਵੇਗਾ ਜਾਂ ਉਸ ਵਸਤੂ ਦੀ ਖੋਜ ਕਿਸ ਸੰਸਥਾ ਦੇ ਮਾਹਰ ਵੱਲੋਂ ਕੀਤੀ ਗਈ ਹੈ ਜਾਂ ਉਹ ਵਸਤੂ ਕਿਹੜੇ ਵਿਉਪਾਰਿਕ ਅਦਾਰਿਆਂ ਨੂੰ ਵੇਚੀ ਜਾਵੇਗੀ ਆਦਿ ਤਾਂ ਅਜਿਹੀ ਸੂਚਨਾ ਪ੍ਰਾਪਤ ਨਹੀਂ ਕੀਤੀ ਜਾ ਸਕਦੀ। ਅਜਿਹੀ ਸੂਚਨਾ ਪ੍ਰਾਪਤ ਕਰਕੇ ਕੋਈ ਹੋਰ ਵਿਅਕਤੀ ਉਸ ਵਸਤੂ ਦਾ ਉਤਪਾਦਨ ਕਰ ਸਕਦਾ ਹੈ ਅਤੇ ਅਜਿਹੇ ਉਤਪਾਦਨ ਨਾਲ ਤੀਜੀ ਧਿਰ ਵਾਲੀ
ਸੰਸਥਾ (ਵਿਅਕਤੀ) ਦੇ ਵਿਉਪਾਰਿਕ ਹਿੱਤਾਂ ਨੂੰ ਨੁਕਸਾਨ ਪੁੱਜ ਸਕਦਾ ਹੈ।

ਤੀਜੀ ਧਿਰ ਨਾਲ ਸਬੰਧਤ ਸੂਚਨਾ ਪ੍ਰਾਪਤ ਕਰਾਉਣ ਦਾ ਨਿਯਮ
ਜੇ ਤੀਜੀ ਧਿਰ ਦੇ ਵਿਉਪਾਰਕ ਹਿੱਤਾਂ ਨਾਲੋਂ ਲੋਕ ਹਿੱਤ ਵੱਧ ਮਹੱਤਵਪੂਰਨ ਹੋਵੇ ਤਾਂ ਤੀਜੀ ਧਿਰ ਨਾਲ ਸਬੰਧਤ ਸੂਚਨਾ ਵੀ ਉਪਲੱਬਧ ਕਰਾਈ ਜਾ ਸਕਦੀ ਹੈ।

ਉਦਾਹਰਨ- ਜੇ ਇਹ ਸਿੱਧ ਕਰਨਾ ਹੋਵੇ ਕਿ ਮਨਜ਼ੂਰ ਸ਼ੁਦਾ ਵਸਤੂ ਲਈ ਵਰਿਤਆ ਜਾਣ ਵਾਲਾ ਕੱਚਾ ਮਾਲ ਕਿਸੇ ਦੂਸਰੇ ਦੇਸ ਤੋਂ ਸਮਗਲ ਹੋ ਕੇ ਆਇਆ ਹੈ ਜਾਂ ਉਸ ਵਸਤੂ ਦਾ ਡਿਜਾਇਨ ਪਹਿਲਾਂ ਤੋਂ ਪ੍ਰਾਪਤ ਕਾਪੀ ਰਾਈਟ ਵਾਲੇ ਡਿਜ਼ਾਇਨ ਦੀ ਨਕਲ ਹੈ ਜਾਂ ਤੀਜੀ ਧਿਰ ਵੱਲੋਂ ਟੈਕਸ ਦੀ ਚੋਰੀ ਕੀਤੀ ਜਾ ਰਹੀ ਹੈ ਆਦਿ ਤਾਂ ਲੋਕ ਹਿੱਤ ਤੀਜੀ ਧਿਰ ਦੇ ਵਿਉਪਾਰਿਕ ਹਿੱਤਾਂ ਤੋਂ ਵੱਧ ਮਹੱਤਵਪੂਰਨ ਹੋਵੇਗਾ।

ਵਿਸ਼ਵਾਸ ਵਾਲੇ ਸਬੰਧਾਂ ਵਿੱਚ ਪ੍ਰਾਪਤ ਹੋਈ ਸੂਚਨਾ- ਕਈ ਵਾਰ ਦੋ ਵਿਅਕਤੀਆਂ ਜਾਂ ਸੰਸਥਾਵਾਂ ਵਿਚਕਾਰ ਅਜਿਹੇ ਵਿਸ਼ਵਾਸ ਵਾਲੇ ਸਬੰਧ ਹੁੰਦੇ ਹਨ, ਜਿਨ੍ਹਾਂ ’ਤੇ ਯਕੀਨ ਕਰਕੇ ਗੁਪਤ ਤੋਂ ਗੁਪਤ ਭੇਦ ਵੀ ਇੱਕ ਦੂਜੇ ਨੂੰ ਦੱਸੇ ਜਾ ਸਕਦੇ ਹਨ। ਅਜਿਹੇ ਸਬੰਧਾਂ ਦੌਰਾਨ ਪ੍ਰਾਪਤ ਹੋਈ ਸੂਚਨਾ ਨੂੰ ਵੀ ਪ੍ਰਾਪਤ ਨਹੀਂ ਕੀਤਾ ਜਾ ਸਕਦਾ।

ਉਦਾਹਰਨ- ਮਰੀਜ਼ ਵੱਲੋਂ ਡਾਕਟਰ ਨੂੰ ਦੱਸੀ ਗਈ ਆਪਣੀ ਗੁਪਤ ਬੀਮਾਰੀ ਬਾਰੇ, ਦੋਸ਼ੀ ਵੱਲੋਂ ਮੁਕੱਦਮਾ ਲੜ ਰਹੇ ਆਪਣੇ ਵਕੀਲ ਨੂੰ ਦੱਸੇ ਗਏ ਆਪਣੇ ਵੱਲੋਂ ਕੀਤੇ ਗਏ ਜ਼ੁਰਮਾਂ ਬਾਰੇ, ਪਤਨੀ ਵੱਲੋਂ ਆਪਣੇ ਪਤੀ ਕੋਲ ਪ੍ਰਗਟਾਏ ਗਏ ਭੇਦਾਂ ਬਾਰੇ।

ਵਿਦੇਸ਼ੀ ਸਰਕਾਰ ਕੋਲੋਂ ਵਿਸ਼ਵਾਸ ਵਿਚ ਪ੍ਰਾਪਤ ਸੂਚਨਾ
ਜੇ ਕੋਈ ਵਿਦੇਸ਼ੀ ਸਰਕਾਰ, ਭਾਰਤ ਸਰਕਾਰ ਤੋਂ ਇਹ ਵਿਸ਼ਵਾਸ ਪ੍ਰਾਪਤ ਕਰਕੇ ਸੂਚਨਾ ਉਪਲੱਬਧ ਕਰਾਉਂਦੀ ਹੈ ਕਿ ਉਸ ਸੂਚਨਾ ਨੂੰ ਗੁਪਤ ਰੱਖਿਆ ਜਾਵੇਗਾ ਤਾਂ ਅਜਿਹੀ ਸੂਚਨਾ ਵੀ ਪ੍ਰਾਪਤ ਨਹੀਂ ਕੀਤੀ ਜਾ ਸਕਦੀ।

ਉਦਾਹਰਨ- ਭਾਰਤੀਆਂ ਦੇ ਸਿਵਸ ਬੈਂਕਾਂ ਵਿਚ ਜਮਾਂ ਕਾਲੇ ਧਨ ਦੀ ਸੂਚਨਾ ਇਸੇ ਨਿਯਮ ਦਾ ਸਹਾਰਾ ਲੈ ਕੇ ਗੁਪਤ ਰੱਖੀ ਜਾ ਰਹੀ ਹੈ।

ਕਿਸੇ ਵਿਅਕਤੀ ਦੀ ਜਾਨ ਜਾਂ ਸਰੀਰਕ ਸੁਰੱਖਿਆ ਨੂੰ ਖ਼ਤਰੇ ਵਿਚ ਪਾਉਣ ਵਾਲੀ ਸੂਚਨਾ
ਅਪਰਾਧ ਨੂੰ ਹੋਣ ਤੋਂ ਰੋਕਣ, ਅਪਰਾਧੀਆਂ ਨੂੰ ਫੜਨ ਅਤੇ ਅਪਰਾਧਾਂ ਨਾਲ ਸਬੰਧਤ ਗੁਪਤ ਸੂਚਨਾਵਾਂ ਨੂੰ ਪ੍ਰਾਪਤ ਕਰਨ ਲਈ ਪੁਲਸ ਅਤੇ ਸੀ.ਬੀ.ਆਈ ਵਰਗੀਆਂ ਕਈ ਏਜੰਸੀਆਂ ਸਦਾ ਕਾਰਜਸ਼ੀਲ ਰਹਿੰਦੀਆਂ ਹਨ। ਕਈ ਵਿਅਕਤੀਆਂ ਵੱਲੋਂ ਆਪਣੀ ਜਾਨ ਤੱਕ ਨੂੰ ਖ਼ਤਰੇ ਵਿਚ ਪਾ ਕੇ ਇੰਨਾ ਸੰਸਥਾਵਾਂ ਦੀ ਸਹਾਇਤਾ ਕੀਤੀ ਜਾਂਦੀ ਹੈ। ਕਦੇ ਇਹ ਸਹਾਇਤਾ ਮੁਖ਼ਬਰੀ ਕਰਕੇ ਅਤੇ ਕਦੇ ਪੁਲਸ ਪਾਰਟੀ ਦਾ ਮੈਂਬਰ ਬਣ ਕੇ ਅਪਰਾਧੀਆਂ ਨਾਲ ਸਿੱਧੀ ਟੱਕਰ ਲੈ ਕੇ ਕੀਤੀ ਜਾਂਦੀ ਹੈ। ਕਾਨੂੰਨ ਲਾਗੂ ਕਰਨ ਵਾਲੀਆਂ ਸੰਸਥਾਵਾਂ ਵੀ ਸਹਾਇਤਾ ਕਰਨ ਵਾਲੇ ਅਜਿਹੇ ਵਿਅਕਤੀਆਂ ਬਾਰੇ ਸੂਚਨਾ ਪ੍ਰਕਾਸ਼ਿਤ ਕਰਨ ਨਾਲ ਜੇ ਉਨ੍ਹਾਂ ਦੀ ਜਾਨ ਜਾਂ ਸਰੀਰਕ ਸੁਰੱਖਿਆ ਨੂੰ ਖ਼ਤਰਾ ਖੜਾ ਹੁੰਦਾ ਹੋਵੇ ਤਾਂ ਅਜਿਹੀ ਸੂਚਿਨਾ ਵੀ ਪ੍ਰਾਪਤ ਨਹੀਂ ਕੀਤੀ ਜਾ ਸਕਦੀ।

ਉਦਾਹਰਨ- ਪੁਲਸ ਦੇ ਮੁਖ਼ਬਰਾਂ ਜਾਂ ਸੈਨਾ ਦੇ ਜਾਸੂਸਾਂ ਆਦਿ ਬਾਰੇ ਸੂਚਨਾ ਪ੍ਰਾਪਤ ਨਹੀਂ ਕੀਤੀ ਜਾ ਸਕਦੀ।

ਪੁਲਸ ਵੱਲੋਂ ਕੀਤੀ ਜਾ ਰਹੀ ਤਫ਼ਤੀਸ਼ ਵਿਚ ਰੁਕਾਵਟ ਪਾਉਣ ਵਾਲੀ ਸੂਚਨਾ ਜਦੋਂ ਪੁਲਸ ਕਿਸੇ ਮੁੱਕਦਮੇ ਦੀ ਤਫ਼ਤੀਸ਼ ਕਰ ਰਹੀ ਹੁੰਦੀ ਹੈ ਤਾਂ ਦੋਸ਼ੀਆਂ ਤੱਕ ਪੁੱਜਣ ਲਈ ਉਸ ਵੱਲੋਂ ਕਈ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਜਾਂਦੀ ਹੈ। ਜ਼ੁਰਮ ਨਾਲ ਸਬੰਧਤ ਵਸਤੂਆਂ ਦਾ ਨਿਰੀਖਣ ਕੀਤਾ ਜਾਂਦਾ ਹੈ। ਇਨ੍ਹਾਂ ਵਿਅਕਤੀਆਂ ਦੇ ਨਾਂ ਪਤੇ ਅਤੇ ਵਸਤੂਆਂ ਤੋਂ ਮਿਲੇ ਸੁਰਾਗਾਂ ਬਾਰੇ ਸੂਚਨਾ ਗੁਪਤ ਰੱਖੀ ਜਾਂਦੀ ਹੈ ਤਾਂ ਜੋ ਤਫ਼ਤੀਸ਼ ਸਹੀ ਢੰਗ ਨਾਲ ਅੱਗੇ ਤੁਰਦੀ ਰਹੇ। ਕਿਹੜੇ ਕਿਹੜੇ ਵਿਅਕਤੀ ਪੁੱਛ ਗਿੱਛ ਲਈ ਬੁਲਾਏ ਗਏ, ਉਨ੍ਹਾਂ ਵੱਲੋਂ ਕੀ ਦੱਸਿਆ ਗਿਆ? ਪੁਲਸ ਨੂੰ ਕਿਨ੍ਹਾਂ ਵਿਅਕਤੀਆਂ ਉੱਪਰ ਸ਼ੱਕ ਹੈ ਆਦਿ ਬਾਰੇ ਸੂਚਨਾ ਨਹੀਂ ਮੰਗੀ ਜਾ ਸਕਦੀ। ਅਜਿਹੀ ਸੂਚਨਾ ਪ੍ਰਾਪਤ ਹੋਣ ਨਾਲ ਅਸ਼ਲ ਦੋਸ਼ੀਆਂ ਦੇ ਰੂਪੋਸ਼ ਹੋਣ ਦੀ ਸੰਭਾਵਨਾ ਬਣ ਸਕਦੀ ਹੈ। ਨਾਲ ਹੀ ਗਵਾਹਾਂ ਦੀ ਜਾਨ ਜਾਂ ਸੁਰੱਖਿਆ ਨੂੰ ਵੀ ਖ਼ਤਰਾ ਹੋ ਸਕਦਾ।

ਉਦਾਹਰਨ- ਜੇ ਕਿਸੇ ਬੈਂਕ ਡਕੈਤੀ ਦੇ ਮੁੱਕਦਮੇ ਦੀ ਤਫ਼ਤੀਸ਼ ਚਲ ਰਹੀ ਹੋਵੇ ਅਤੇ ਉਸ ਤਫ਼ਤੀਸ ਦੌਰਾਨ ਕਈ ਥਾਵਾਂ ਤੋਂ ਲੁੱਟੀ ਗਈ ਕਰੰਸੀ ਮਿਲੀ ਹੋਵੇ ਜਾਂ ਗੁਪਤ ਕੈਮਿਰਆਂ ਤੋਂ ਦੋਸ਼ੀਆਂ ਦੀਆਂ ਫੋਟੋਆਂ ਮਿਲੀਆਂ ਹੋਣ ਤਾਂ ਚਲਦੀ ਤਫ਼ਤੀਸ਼ ਦੌਰਾਨ, ਮਿਲੀ ਕਰੰਸੀ ਦੇ ਥਾਂ ਪਤੇ ਜਾਂ ਮਾਤਰਾ ਬਾਰੇ, ਅਤੇ ਫੋਟੋਆਂ ਵਿਚ ਨਜ਼ਰ ਆਉਂਦੇ ਵਿਅਕਤੀਆਂ ਦੇ ਨਾਵਾਂ ਆਦਿ ਬਾਰੇ ਸੂਚਨਾ ਨਹੀਂ ਲਈ ਜਾ ਸਕਦੀ। ਅਜਿਹੀ ਸੂਚਨਾ ਪ੍ਰਕਾਸ਼ਿਤ ਹੋਣ ਨਾਲ ਦੋਸ਼ੀਆਂ ਨੂੰ ਆਪਣੇ ਫੜੇ ਜਾਣ ਦੀ ਸੰਭਾਵਨਾ ਦਾ ਪਤਾ ਲੱਗ ਸਕਦਾ ਹੈ ਅਤੇ ਉਹ ਆਪਣੇ ਵਿਰੁੱਧ ਮਿਲਣ ਵਾਲੇ ਸਬੂਤਾਂ ਨੂੰ ਵੀ ਮਿਟਾ ਸਕਦੇ ਹਨ। ਇੰਝ ਤਫ਼ਤੀਸ਼ ਵਿਚ ਰੁਕਾਵਟ ਪੈ ਸਕਦੀ ਹੈ। 

ਮੁਕੱਦਮਾ ਚਲਾਉਣ ਵਿਚ ਰੁਕਾਵਟ ਪਾਉਣ ਵਾਲੀ ਸੂਚਨਾ 
ਜੇ ਮੰਗੀ ਗਈ ਸੂਚਨਾ ਪ੍ਰਾਪਤ ਕਰਾਉਣ ਨਾਲ ਅਦਾਲਤ ਵਿਚ ਚੱਲਦੇ ਕਿਸੇ ਮੁਕੱਦਮੇ ਦੀ ਸੁਣਵਾਈ ਵਿਚ ਰੁਕਾਵਟ ਪੈਂਦੀ ਹੋਵੇ ਤਾਂ ਅਜਿਹੀ ਸੂਚਨਾ ਵੀ ਪ੍ਰਾਪਤ ਨਹੀਂ ਕੀਤੀ ਜਾ ਸਕਦੀ।

ਉਦਾਹਰਨ- ਕਤਲ ਦੇ ਚਲ ਰਹੇ ਮੁਕੱਦਮੇ ਵਿਚ ਸਰਕਾਰੀ ਵਕੀਲ ਕੋਲੋਂ ਇਹ ਸੂਚਨਾ ਨਹੀਂ ਮੰਗੀ ਜਾ ਸਕਦੀ ਕਿ ਕਿਹੜੇ-ਕਿਹੜੇ ਗਵਾਹ ਮੁਦੱਈ ਦੇ ਹੱਕ ਵਿਚ ਭੁਗਤਣਗੇ ਅਤੇ ਕਿਹੜੇ ਗਵਾਹੀ ਤੋਂ ਮੁਕੱਰਣਗੇ। 

ਮੰਤਰੀ ਮੰਡਲ ਦੇ ਕਾਗਜ਼ਾਂ ਪੱਤਰਾਂ ਸਬੰਧੀ ਸੂਚਨਾ
ਜਦੋਂ ਕੋਈ ਮਾਮਲਾ ਕੇਂਦਰ ਜਾਂ ਸੂਬਾ ਸਰਕਾਰ ਦੇ ਮੰਤਰੀ ਮੰਡਲ ਦੇ ਵਿਚਾਰ ਅਧੀਨ ਹੁੰਦਾ ਹੈ ਤਾਂ ਅੰਤਮ ਸਿੱਟੇ 'ਤੇ ਪਹੁੰਚਣ ਤੋਂ ਪਹਿਲਾਂ ਉਸ ਮਾਮਲੇ ਬਾਰੇ ਕਈ ਕਾਮਿਆਂ, ਅਧਿਕਾਰੀਆਂ ਅਤੇ ਮੰਤਰੀਆਂ ਦੀਆਂ ਟਿੱਪਣੀਆਂ ਅਤੇ ਸਲਾਹਾਂ ਲਈਆਂ ਜਾਂਦੀਆਂ ਹਨ। ਜਿੰਨਾ ਚਿਰ ਅੰਤਮ ਫੈਸਲਾ ਨਹੀਂ ਹੁੰਦਾ, ਉਨ੍ਹਾਂ ਚਿਰ ਤੱਕ ਅਜਿਹੀ ਕਿਸੇ ਟਿੱਪਣੀ ਜਾਂ ਰਾਏ ਜਾਂ ਹੋਰ ਕਿਸੇ ਦਸਤਾਵੇਜ਼ ਬਾਰੇ ਸੂਚਨਾ ਪ੍ਰਾਪਤ ਨਹੀਂ ਕੀਤੀ ਜਾ ਸਕਦੀ।

ਨੋਟ- ਮੰਤਰੀ ਮੰਡਲ ਵੱਲੋਂ ਅੰਤਮ ਫੈਸਲੇ ਲੈਣ ਬਾਅਦ ਉਸ ਮਾਮਲੇ ਨਾਲ ਸਬੰਧਤ ਹਰ ਪ੍ਰਕਾਰ ਦੀ ਸੂਚਨਾ ਪ੍ਰਾਪਤ ਕੀਤੀ ਜਾ ਸਕਦੀ ਹੈ।

ਵਿਅਕਤੀ-ਗਤ ਮਾਮਿਲਆਂ ਨਾਲ ਸਬੰਧਤ ਸੂਚਨਾ
ਸਰਕਾਰੀ ਕਾਮਿਆਂ, ਅਧਿਕਾਰੀਆਂ ਅਤੇ ਮੰਤਰੀਆਂ ਨਾਲ ਸਬੰਧਤ ਸੂਚਨਾ ਨੂੰ ਦੋ ਹਿੱਸਿਆਂ ਵਿਚ ਵੰਡਿਆ ਜਾ ਸਕਦਾ ਹੈ-
1. ਪਹਿਲੀ ਸ਼੍ਰੇਣੀ- ਇਸ ਹਿੱਸੇ ਵਿਚ ਉਹ ਸੂਚਨਾ ਆਉਂਦੀ ਹੈ ਜਿਸ ਦਾ ਸਬੰਧ ਉਸ ਵਿਅਕਤੀ ਦੇ ਨਿੱਜੀ ਜੀਵਨ ਦੇ ਨਾਲ-ਨਾਲ ਕਿਸੇ ਲੋਕ ਹਿੱਤ ਜਾਂ ਉਸ ਵਿਅਕਤੀ ਵੱਲੋਂ ਨਿਭਾਏ ਜਾ ਰਹੇ ਸਰਕਾਰੀ ਫ਼ਰਜਾਂ ਨਾਲ ਵੀ ਹੁੰਦਾ ਹੈ।

ਉਦਾਹਰਨ- ਕਰਮਚਾਰੀ ਵੱਲੋਂ ਪ੍ਰਾਪਤ ਕੀਤੀ ਜਾ ਰਹੀ ਤਨਖਾਹ ਜਾਂ ਉਨ੍ਹਾਂ ਥਾਵਾਂ ਜਿਥੇ ਉਹ ਡਿਊਟੀ ਨਿਭਾਅ ਚੁੱਕਾ ਹੈ ਜਾਂ ਕੋਤਾਹੀ ਕਰਨ 'ਤੇ ਮਿਲੀਆਂ ਸਜ਼ਾਵਾਂ ਆਦਿ ਦਾ ਵੇਰਵਾ। 

ਇਸ ਕਿਸਮ ਦੀ ਸੂਚਨਾ ਨੂੰ ਪ੍ਰਾਪਤ ਕੀਤਾ ਜਾ ਸਕਦਾ ਹੈ।

2. ਦੂਜੀ ਸ਼੍ਰੇਣੀ- ਇਸ ਹਿੱਸੇ ਵਿਚ ਉਹ ਸੂਚਨਾ ਆਉਂਦੀ ਹੈ ਜੋ ਨਿਰੋਲ ਉਸ ਦੇ ਨਿੱਜੀ ਜੀਵਨ ਨਾਲ ਸਬੰਧ ਰੱਖਦੀ ਹੈ। 

ਉਦਾਹਰਨ- ਪਤਨੀ ਅਤੇ ਬੱਚਿਆਂ ਦੇ ਨਾਂ ਪਤੇ, ਉਹਨਾਂ ਸਕੂਲਾਂ ਕਾਲਜ਼ਾਂ ਦੇ ਨਾਂ ਜਿੱਥੇ ਬੱਚੇ ਪੜ੍ਹਦੇ ਹਨ। ਧੀਆਂ ਪੁੱਤਾਂ ਦੇ ਵਿਆਹਾਂ 'ਤੇ ਕੀਤਾ ਗਿਆ ਖ਼ਰਚ ਆਦਿ। ਅਜਿਹੀ ਸੂਚਨਾ ਪ੍ਰਾਪਤ ਨਹੀਂ ਕੀਤੀ ਜਾ ਸਕਦੀ।

ਨੋਟ- ਕੁੱਝ ਵਿਸੇਸ਼ ਪ੍ਰਸਥਿਤੀਆਂ ਵਿਚ, ਦੂਜੀ ਸ਼੍ਰੇਣੀ ਨਾਲ ਸਬੰਧਤ ਸੂਚਨਾ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ। ਜੇ ਉਸ ਵਿਅਕਤੀ ਦੇ ਨਿੱਜੀ ਹਿੱਤ ਨਾਲੋਂ ਲੋਕ-ਹਿੱਤ ਵੱਧ ਮਹੱਤਵਪੂਰਨ ਹੋਵੇ ਤਾਂ ਇਸ ਸ਼੍ਰੇਣੀ ਵਿੱਚ ਆਉਂਦੀ ਸੂਚਨਾ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ।

ਉਦਾਹਰਨ- ਜੇ ਇਹ ਸਿੱਧ ਕਰਨਾ ਹੋਵੇ ਕਿ ਸਰਕਾਰੀ ਕਰਮਚਾਰੀ ਵੱਲੋਂ ਆਪਣੇ ਬੱਚਿਆਂ ਦੀ ਪੜਾਈ ਉਪੱਰ ਜੋ ਸਲਾਨਾ ਖ਼ਰਚ ਕੀਤਾ ਜਾ ਰਿਹਾ ਹੈ, ਉਹ ਉਸ ਦੀ ਕੁੱਲ ਸਲਾਨਾ ਆਮਦਨ (ਸਾਰੇ ਸ੍ਰੋਤਾਂ ਤੋਂ ਹੋਈ) ਤੋਂ ਵੱਧ ਹੈ ਅਤੇ ਵਾਧੂ ਖ਼ਰਚਾ ਉਹ ਭ੍ਰਿਸ਼ਟਾਚਾਰ ਨਾਲ ਇਕੱਠੇ ਕੀਤੇ ਧਨ ਵਿਚੋਂ ਕਰ ਰਿਹਾ ਹੈ ਤਾਂ ਅਜਿਹੀ ਸੂਰਤ ਵਿਚ ਲੋਕ ਹਿੱਤ ਦੇ ਨਿੱਜੀ ਹਿੱਤ 'ਤੇ ਭਾਰੂ ਹੋਣ ਕਾਰਨ, ਸਰਕਾਰੀ ਕਰਮਚਾਰੀ ਦੇ ਬੱਚਿਆਂ ਦੀ ਪੜ੍ਹਾਈ 'ਤੇ ਹੋਣ ਵਾਲੇ ਖ਼ਰਚੇ ਦੀ ਸੂਚਨਾ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ।

ਸੰਸਦ ਜਾਂ ਵਿਧਾਨ ਸਭਾ ਦੇ ਵਿਸ਼ੇਸ ਅਧਿਕਾਰ ਨੂੰ ਭੰਗ ਕਰਨ ਵਾਲੀ ਸੂਚਨਾ ਵੀ ਪ੍ਰਾਪਤ ਨਹੀਂ ਕੀਤੀ ਜਾ ਸਕਦੀ

ਕਾਪੀ-ਰਾਈਟ ਦੀ ਉਲੰਘਣਾ ਕਰਨ ਵਾਲੀ ਸੂਚਨਾ

ਅਜਿਹੀ ਸੂਚਨਾ ਜਿਸ ਦੇ ਪ੍ਰਾਪਤ ਹੋਣ ਨਾਲ ਕਿਸੇ ਗ਼ੈਰ-ਸਰਕਾਰੀ ਵਿਅਕਤੀ ਨੂੰ ਪ੍ਰਾਪਤ, ਕਾਪੀ-ਰਾਈਟ ਦੀ ਉਲੰਘਣਾ ਹੁੰਦੀ ਹੋਵੇ ਵੀ ਪ੍ਰਾਪਤ ਨਹੀਂ ਕੀਤੀ ਜਾ ਸਕਦੀ।

ਸੂਚਨਾ ਪ੍ਰਾਪਤ ਕਰਾਉਣ ਵਾਲਾ ਸੁਨਿਹਰੀ ਸਿਧਾਂਤ
ਝਗਿੜਆਂ ਨੂੰ ਨਿਪਟਾਉਣ ਅਤੇ ਨਾਗਿਰਕਾਂ ਨੂੰ ਵੱਧੋ-ਵੱਧ ਸੂਚਨਾ ਪ੍ਰਾਪਤ ਕਰਾਉਣ ਦੇ ਉਦੇਸ਼ ਨਾਲ ਇਸ ਕਾਨੂੰਨ ਵੱਲੋਂ ਇੱਕ ਸੁਨਿਹਰੀ ਸਿਧਾਂਤ ਬਣਾਇਆ ਗਿਆ ਹੈ। ਇਸ ਸਿਧਾਂਤ ਨਾਲ ਸਧਾਰਣ ਭਾਰਤੀ ਨਾਗਿਰਕ ਦਾ ਕੱਦ ਵੀ ਐੱਮ.ਪੀ. ਅਤੇ ਐੱਮ.ਐੱਲ.ਏ. ਦੇ ਬਰਾਬਰ ਦਾ ਹੋ ਗਿਆ ਹੈ।

ਇਸ ਸਿਧਾਂਤ ਅਨੁਸਾਰ, ਉਹ ਸੂਚਨਾ ਜੋ ਪਾਰਲੀਮੈਂਟ ਜਾਂ ਵਿਧਾਨ ਸਭਾ ਕੋਲੋਂ ਨਹੀਂ ਛੁਪਾਈ ਜਾ ਸਕਦੀ, ਉਹ ਭਾਰਤੀ ਨਾਗਿਰਕ ਕੋਲੋਂ ਵੀ ਨਹੀਂ ਛੁਪਾਈ ਜਾ ਸਕਦੀ।

ਪੜ੍ਹੋ ਇਸ ਲੇਖ ਦੀ ਪਹਿਲੀ ਲੜੀ - ਸੂਚਨਾ ਦਾ ਅਧਿਕਾਰ ਕਾਨੂੰਨ 2005 ਬਾਰੇ ‘ਮੁੱਢਲੀ ਜਾਣਕਾਰੀ’

ਪੜ੍ਹੋ ਇਸ ਲੇਖ ਦੀ ਦੂਜੀ ਲੜੀ - ਲੋਕ ਸੂਚਨਾ ਅਫ਼ਸਰ ਵੱਲੋਂ ਅਰਜ਼ੀ ਦਾ ਨਿਪਟਾਰਾ

  • Right to Information Act
  • Basic Information
  • Mittar San Meet
  • ਸੂਚਨਾ ਦਾ ਅਧਿਕਾਰ ਕਾਨੂੰਨ ਐਕਟ
  • ਮੁੱਢਲੀ ਜਾਣਕਾਰੀ
  • ਮਿੱਤਰ ਸੈਨ ਮੀਤ

ਅੰਮ੍ਰਿਤਸਰ 'ਚ ਏ. ਐੱਸ. ਆਈ. ਸਣੇ ਪੰਜ ਹੋਰ ਕੋਰੋਨਾ ਦੇ ਮਾਮਲੇ ਆਏ ਸਾਹਮਣੇ

NEXT STORY

Stories You May Like

  • bill to provide precise definition of   transgender   introduced in ls
    'ਨਿੱਜੀ ਪਸੰਦ' ਨਹੀਂ, ਹੁਣ ਮਿਲੇਗੀ ਕਾਨੂੰਨੀ ਪਛਾਣ; ਲੋਕ ਸਭਾ 'ਚ ਟ੍ਰਾਂਸਜੈਂਡਰ ਅਧਿਕਾਰ ਸੋਧ ਬਿੱਲ ਪੇਸ਼
  • pargat singh statement
    ਸੂਬੇ 'ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ, ਮੁੱਖ ਮੰਤਰੀ ਕੋਲ ਚੁਟਕਲਿਆਂ ਤੋਂ ਇਲਾਵਾ ਹੋਰ ਕੁਝ ਨਹੀਂ : ਪਰਗਟ ਸਿੰਘ
  • bikram singh majithia  akali dal
    ਸੂਬੇ 'ਚ ਕਾਨੂੰਨ ਦਾ ਨਹੀਂ, ਗੈਂਗਸਟਰਾਂ ਦਾ ਰਾਜ, ਹਰ ਘੰਟੇ ਹੋ ਰਹੀ ਗੋਲੀਬਾਰੀ : ਮਜੀਠੀਆ
  • marital disputes chief justice
    ਵੈਵਾਹਿਕ ਵਿਵਾਦਾਂ 'ਚ ਸਿਰਫ਼ ਕਾਨੂੰਨ ਕਾਫ਼ੀ ਨਹੀਂ, ਜੱਜਾਂ ਤੇ ਵਕੀਲਾਂ ਨੂੰ 'ਲੀਕ ਤੋਂ ਹਟ ਕੇ' ਸੋਚਣ ਦੀ ਲੋੜ:...
  • famous bollywood actress warns new boys and girls
    ਬਾਲੀਵੁੱਡ ਦਾ ਉਹ ਸੱਚ ਜੋ ਕੋਈ ਨਹੀਂ ਦੱਸਦਾ ! ਮਸ਼ਹੂਰ ਅਦਾਕਾਰਾ ਦੇ ਖੁਲਾਸਿਆਂ ਨੇ ਮਚਾਈ ਹਲਚਲ
  • pm modi to address information and broadcasting ministry  s webinar
    PM ਮੋਦੀ 9 ਮਾਰਚ ਨੂੰ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਪੋਸਟ-ਬਜਟ ਵੈਬੀਨਾਰ ਨੂੰ ਕਰਨਗੇ ਸੰਬੋਧਨ
  • rss  coordination meeting cm yogi
    RSS ਦੀ ਤਾਲਮੇਲ ਮੀਟਿੰਗ 'ਚ ਸ਼ਾਮਲ CM ਯੋਗੀ, ਕਾਨੂੰਨ-ਵਿਵਸਥਾ ਦਾ ਲਿਆ ਜਾਇਜ਼ਾ
  • attacks on tehran will be intensified  netanyahu
    ਜੋ 40 ਸਾਲਾਂ 'ਚ ਨਹੀਂ ਹੋਇਆ ਉਹ ਹੁਣ ਹੋਵੇਗਾ, ਤਹਿਰਾਨ 'ਤੇ ਹੋਰ ਤੇਜ਼ ਹੋਣਗੇ ਹਮਲੇ: ਨੇਤਨਯਾਹੂ
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • heavy rains 3 days in punjab imd issues thunderstorm alert
    ਪੰਜਾਬ 'ਚ ਅਜੇ 3 ਦਿਨ ਹੋਰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ...
  • 3 consecutive holidays in punjab closed school collages
    ਪੰਜਾਬ 'ਚ ਲਗਾਤਾਰ 3 ਛੁੱਟੀਆਂ ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
  • two food supply department inspectors suspended in punjab
    ਪੰਜਾਬ ਦੇ ਇਨ੍ਹਾਂ ਵੱਡੇ ਅਧਿਕਾਰੀਆਂ 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • piles of garbage piled up in jalandhar despite spending rs 30 crore
    15 ਲੱਖ ਟਨ ਕੂੜਾ ਸਾਫ਼ ਕਰਕੇ ਇੰਦੌਰ ਬਣਿਆ ਨੰਬਰ ਇਕ, ਜਲੰਧਰ 'ਚ 30 ਕਰੋੜ ਖ਼ਰਚਣ...
  • pargat singh ranjit singh case
    ਪੰਜਾਬ ਵਿਧਾਨ ਸਭਾ 'ਚ ਉੱਠਿਆ ਰਣਜੀਤ ਸਿੰਘ ਦੇ ਐਨਕਾਊਂਟਰ ਦਾ ਮੁੱਦਾ, ਪਰਗਟ ਸਿੰਘ...
  • punjabi air routes canada
    Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਈਰਾਨ ਦੀ ਜੰਗ ਬਣੀ...
  • the robber was arrested by the people
    ਮੋਬਾਇਲ ਖੋਹ ਕੇ ਭੱਜ ਰਹੇ ਲੁਟੇਰੇ ਨੂੰ ਲੋਕਾਂ ਨੇ ਫੜਿਆ! ਹੋਈ ਛਿੱਤਰ ਪਰੇਡ
Trending
Ek Nazar
post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੁੱਖ ਖ਼ਬਰਾਂ ਦੀਆਂ ਖਬਰਾਂ
    • 3 consecutive holidays in punjab closed school collages
      ਪੰਜਾਬ 'ਚ ਲਗਾਤਾਰ 3 ਛੁੱਟੀਆਂ ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
    • protest against aap
      '1000-1000 ਨਹੀਂ, 48000 ਚਾਹੀਦਾ...' AAP ਵਿਧਾਇਕ ਦੇ ਦਫ਼ਤਰ ਅੱਗੇ ਪ੍ਰਦਰਸ਼ਨ...
    • electricity department electricity consumer
      4 ਮਹੀਨਿਆਂ ਦਾ ਇਕੱਠਿਆਂ ਬਿੱਲ ਭੇਜੇਗਾ ਬਿਜਲੀ ਵਿਭਾਗ! 300 ਮੁਫਤ ਯੂਨਿਟਾਂ ਨੂੰ ਲੈ...
    • china  s university adds punjabi to its foreign language courses
      ਚੀਨ 'ਚ ਹੁਣ ਗੂੰਜੇਗੀ 'ਪੰਜਾਬੀ'; ਚੀਨੀ ਯੂਨੀਵਰਸਿਟੀ ਨੇ ਵਿਦੇਸ਼ੀ ਭਾਸ਼ਾ ਦੇ...
    • 2 youths die in head on collision
      ਪੰਜਾਬ: ਕਾਲ ਬਣ ਆਏ ਕੁੱਤੇ ਨੇ ਉਜਾੜੇ ਘਰ, ਆਹਮੋ-ਸਾਹਮਣੇ ਟੱਕਰ 'ਚ 2 ਨੌਜਵਾਨਾਂ ਦੀ...
    • there will be a long power cut in these areas of punjab tomorrow
      ਅੱਜ ਹੀ ਕਰ ਲਓ ਤਿਆਰੀ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੰਬਾ Power Cut!
    • honour killing in pak
      ਪਾਕਿਸਤਾਨ : ਨਜਾਇਜ਼ ਸਬੰਧਾਂ ਦਾ ਸ਼ੱਕ ! ਬੰਦੇ ਨੇ ਮਾਰ 'ਤਾ ਪੂਰਾ ਟੱਬਰ
    • hardeep puri daughter files 10 crore defamation suit epstein case
      Epstein Case : ਹਰਦੀਪ ਪੁਰੀ ਦੀ ਬੇਟੀ ਨੇ ਦਾਇਰ ਕੀਤਾ 10 ਕਰੋੜ ਦਾ ਮਾਣਹਾਨੀ...
    • canada immigration indian
      Canada ਜਾਣ ਵਾਲੇ ਭਾਰਤੀਆਂ ਦੇ ਰੁਝਾਨ 'ਚ ਵੱਡੀ ਗਿਰਾਵਟ; ਇਮੀਗ੍ਰੇਸ਼ਨ 'ਚ 20...
    • pargat singh ranjit singh case
      ਪੰਜਾਬ ਵਿਧਾਨ ਸਭਾ 'ਚ ਉੱਠਿਆ ਰਣਜੀਤ ਸਿੰਘ ਦੇ ਐਨਕਾਊਂਟਰ ਦਾ ਮੁੱਦਾ, ਪਰਗਟ ਸਿੰਘ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +