ਸੰਜੀਵ ਸਿੰਘ ਸੈਣੀ, ਮੌਹਾਲੀ
ਅਸੀਂ ਸਾਰੇ ਹੀ ਸਮਾਜ ਵਿੱਚ ਵਿਚਰਦੇ ਹਨ। ਬੋਲ-ਚਾਲ ਤੋਂ ਹਰ ਕਿਸੇ ਮਨੁੱਖ ਦੇ ਕਿਰਦਾਰ ਦਾ ਪਤਾ ਸੌਖੇ ਢੰਗ ਨਾਲ ਲੱਗ ਜਾਂਦਾ ਹੈ। ਆਮ ਕਿਹਾ ਵੀ ਜਾਂਦਾ ਹੈ ਕਿ ਪਹਿਲਾਂ ਤੋਲੀਏ ਫਿਰ ਬੋਲੀਏ। ਜ਼ੁਬਾਨ ਸਾਡੀ ਅਨਮੋਲ ਤੋਹਫ਼ਾ ਹੈ, ਜਿਸ ਨਾਲ ਅਸੀਂ ਆਪਣੇ ਵਿਚਾਰ ਦੂਜਿਆ ਸਾਹਮਣੇ ਸੌਖੀ ਤਰ੍ਹਾਂ ਦੇ ਨਾਲ ਰੱਖ ਸਕਦੇ ਹਾਂ ਅਤੇ ਰੱਖਦੇ ਵੀ ਹਨ। ਬਿਨਾਂ ਸੋਚੇ ਸਮਝੇ ਕਈ ਵਾਰ ਅਸੀਂ ਇੰਨਾ ਮਾੜਾ ਬੋਲ ਦਿੰਦੇ ਹਾਂ, ਜਿਸ ਨਾਲ ਸਾਡੇ ਮਹੱਤਵਪੂਰਨ ਰਿਸ਼ਤੇ ਟੁੱਟਣ ਦੀ ਕਗਾਰ ’ਤੇ ਆ ਜਾਂਦੇ ਹਨ। ਇੱਕ ਕਹਾਵਤ ਵੀ ਹੈ "ਬੋਲਿਆਂ ਨੇ ਬੋਲ ਵਿਗਾੜੇ ਮਿੰਨੀਆਂ ਨੇ ਘਰ ਉਜਾੜੇ"।
ਪੜ੍ਹੋ ਇਹ ਵੀ ਖਬਰ - ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਵਾਲੇ ਦਿਨ ਜ਼ਰੂਰ ਕਰੋ ਇਹ ਉਪਾਅ, ਜ਼ਿੰਦਗੀ ’ਚ ਹਮੇਸ਼ਾ ਰਹੋਗੇ ਸੁੱਖੀ
ਅਸੀਂ ਇੰਨਾ ਬੇਤੁਕਾ ਬੋਲ ਦਿੰਦੇ ਹਨ ਕਿ ਸਾਰੀ ਉਮਰ ਦੇ ਸਬੰਧ ਟੁੱਟ ਜਾਂਦੇ ਹਨ । ਜਿੰਨ੍ਹਾਂ ਕਰਕੇ ਦੂਸਰੇ ਨੂੰ ਨੁਕਸਾਨ ਹੁੰਦਾ ਹੈ। ਕਈ ਵਾਰ ਤਾਂ ਸਾਨੂੰ ਇੰਨੀ ਕਾਹਲੀ ਹੁੰਦਾ ਹੈ, ਕਿ ਉਸ ਕਾਹਲੀ ’ਚ ਅਸੀਂ ਇਹ ਨਹੀਂ ਸੋਚਦੇ ਕਿ ਕੀ ਅਸੀਂ ਬੋਲਣੈ ? ਸਾਡੇ ਗਲਤ ਬੋਲਣ ਦੇ ਕਰਕੇ ਜਦੋਂ ਰਿਸ਼ਤਾ ਟੁੱਟ ਜਾਂਦਾ ਹੈ ਤਾਂ ਸਾਨੂੰ ਪਛਤਾਵਾ ਹੁੰਦਾ ਹੈ। ਸਾਨੂੰ ਕ੍ਰੋਧ ਵਿੱਚ ਸਹਿਣਸ਼ੀਲ ਹੋਣਾ ਚਾਹੀਦਾ ਹੈ। ਜੇ ਸਬਰ ਨਹੀਂ ਤਾਂ ਪਰਮਾਤਮਾ ਅੱਗੇ ਅਰਦਾਸ ਕਰੋ ਕਿ ਮੇਰੇ ਅੰਦਰ ਸਹਿਣਸ਼ੀਲਤਾ ਵਾਲੇ ਗੁਣ ਹੋਣ। ਜਾਂ ਜਦੋਂ ਅਸੀਂ ਸੋਚ ਸਮਝ ਕੇ ਬੋਲਦੇ ਹਨ ਤਾਂ ਸੁਣਨ ਵਾਲਾ ਬਹੁਤ ਹੀ ਧਿਆਨ ਨਾਲ ਸੁਣਦਾ ਹੈ।
ਪੜ੍ਹੋ ਇਹ ਵੀ ਖਬਰ - ਪੈਸੇ ਦੇ ਮਾਮਲੇ ’ਚ ਕੰਜੂਸ ਹੁੰਦੇ ਹਨ ਇਸ ਅੱਖਰ ਦੇ ਲੋਕ, ਜਾਣੋ ਹੋਰ ਵੀ ਚੰਗੀਆਂ ਤੇ ਮਾੜੀਆਂ ਗੱਲਾਂ
ਸਿਆਣੇ ਅਕਸਰ ਕਹਿੰਦੇ ਹਨ ਕਿ "ਸੌ ਵਾਰ ਸੋਚ ਕੇ ਬੋਲੋ ਜਾਂ ਪਹਿਲਾਂ ਤੋਲੋ ਫਿਰ ਵੱਲੋਂ"। ਕਈ ਵਾਰ ਅਸੀਂ ਦੇਖਦੇ ਹਨ ਕਿ ਜੋ ਵਿਅਕਤੀ ਜ਼ਿਆਦਾ ਬੋਲਦਾ ਹੈ ਘਰ ਵਿੱਚ ਅਕਸਰ ਉਹ ਲੜਾਈ ਝਗੜਾ ਵੀ ਕਰਦਾ ਹੈ। ਕਲੇਸ਼ ਵਰਗਾ ਮਾਹੌਲ ਘਰ ਵਿੱਚ ਪੈਦਾ ਹੁੰਦਾ ਹੈ । ਅਜਿਹੇ ਇਨਸਾਨ ਦੇ ਤਾਂ ਕੋਈ ਕੋਲ ਵੀ ਨਹੀਂ ਖੜ੍ਹਦਾ। ਕਈ ਲੋਕ ਦੇਖਣ ਨੂੰ ਬਹੁਤ ਵਧੀਆ ਹੁੰਦੇ ਹਨ ਤੇ ਪਹਿਰਾਵਾ ਵੀ ਬਹੁਤ ਆਕਰਸ਼ਕ ਹੁੰਦਾ ਹੈ । ਪਰ ਜ਼ੁਬਾਨ ਇੰਨੀ ਕੜਵੀ ਹੁੰਦੀ ਹੈ ਕਿ ਗੱਲ ਕਰਨ ਨੂੰ ਦਿਲ ਨਹੀਂ ਕਰਦਾ। ਕਿਸੇ ਨੇ ਸਹੀ ਕਿਹਾ ਹੈ ਇਹੀ ਜ਼ੁਬਾਨ ਅਰਸ਼ ਤੋਂ ਫਰਸ਼ ਅਤੇ ਫਰਸ਼ ਤੋਂ ਅਰਸ਼ ਤੱਕ ਲੈ ਜਾਂਦੀ ਹੈ। ਕਈ ਲੋਕ ਤਾਂ ਬਿਲਕੁਲ ਹੀ ਘੱਟ ਬੋਲਦੇ ਹਨ ।
ਪੜ੍ਹੋ ਇਹ ਵੀ ਖਬਰ - ਜਾਣੋ ਆਖਰ ਕੀ ਕਾਰਨ ਰਿਹਾ ਲੇਬਨਾਨ ਦੀ ਰਾਜਧਾਨੀ ਬੇਰੂਤ ’ਚ ਹੋਏ ਧਮਾਕੇ ਦਾ (ਵੀਡੀਓ)
ਅਜਿਹੇ ਲੋਕਾਂ ਦੀਆਂ ਅੱਖਾਂ ਹੀ ਬਹੁਤ ਕੁਝ ਕਹਿ ਜਾਂਦੀਆਂ ਹਨ ।ਅਜਿਹੇ ਲੋਕਾਂ ਤੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਬੋਲੋ ਪਰ ਉੱਥੇ ਬੋਲੋ! ਜਿੱਥੇ ਥੋੜੀ ਜ਼ਰੂਰਤ ਹੈ। ਕਈ ਲੋਕ ਜਦੋਂ ਜ਼ਰੂਰਤ ਵੀ ਨਹੀਂ ਹੁੰਦੀ। ਬੋਲਣਾ ਹੀ ਸ਼ੁਰੂ ਕਰ ਦਿੰਦੇ ਹਨ ਤੇ ਫਿਰ ਲੋਕ ਉਨ੍ਹਾਂ ਦੀ ਉਡੀਕ ਕਰਦੇ ਹਨ ਕਿ ਇਹ ਲੋਕ ਕਦੋਂ ਚੁੱਪ ਕਰਨਗੇ। ਅਜਿਹਾ ਬੰਦਾ ਜਿੱਥੇ ਬੈਠਿਆ ਹੋਵੇ ਲੋਕ ਉਸ ਕੋਲ ਬੈਠਣਾ ਵੀ ਪਸੰਦ ਨਹੀਂ ਕਰਦੇ। ਅਕਸਰ ਸਰਕਾਰੀ ਦਫ਼ਤਰਾਂ ਵਿੱਚ ਨਿੱਜੀ ਕੰਮਾਂ ਲਈ ਜਾਂਦੇ ਹਨ, ਉੱਥੇ ਅਫ਼ਸਰ ਬਹੁਤ ਘੱਟ ਬੋਲਦੇ ਹਨ।
ਪੜ੍ਹੋ ਇਹ ਵੀ ਖਬਰ - ਵਿਦਿਆਰਥੀਆਂ ਨੂੰ ਕੈਨੇਡਾ ‘ਚ ਆਰਥਿਕ ਬੇਫਿਕਰੀ ਦਿੰਦਾ ਹੈ GIC ਪ੍ਰੋਗਰਾਮ, ਜਾਣੋ ਕਿਵੇਂ
ਉਨ੍ਹਾਂ ਦੀ ਅੱਖਾਂ ਹੀ ਬਹੁਤ ਕੁਝ ਸਿਖਾ ਜਾਂਦੀਆਂ ਹਨ। ਉਹ ਦੂਜਿਆਂ ਨੂੰ ਜ਼ਿਆਦਾ ਧਿਆਨ ਨਾਲ ਸੁਣਦੇ ਹਨ। ਜੇ ਤੁਸੀਂ ਚਾਹੁੰਦੇ ਹੋ ਕਿ ਸਾਡੇ ਦੋਸਤ, ਕਰੀਬੀ ਰਿਸ਼ਤੇਦਾਰ ਸਾਡੀ ਕਦਰ ਕਰਨ ਤਾਂ ਹਲੀਮੀ ਨਾਲ ਬੋਲੋ ਤਾਂ ਹੀ ਜ਼ਿੰਦਗੀ ਨੂੰ ਖੁਸ਼ਹਾਲ ਤਰੀਕੇ ਨਾਲ ਜੀਅ ਸਕਦੇ ਹਨ ।
ਰਾਜਨਾਥ ਸਿੰਘ ਦਾ ਵੱਡਾ ਐਲਾਨ-101 ਰੱਖਿਆ ਯੰਤਰਾਂ ਦੇ ਆਯਾਤ 'ਤੇ ਰੋਕ
NEXT STORY